Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:21 am

+91 90915 01313 , +91 90916 01313

punjabbanni@gmail.com
punjabbani@yahoo.com

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੇ ਸੁਰੱਖਿਆ ਵਿਚ ਤਾਇਨਾਤ ਪੁਲਸ ਮੁਲਾਜਮ ਹਰਦੀਪ ਸਿੰਘ ਦੀ ਹੋਈ ਲਾਇਸੈਂਸੀ ਪਿਸਤੌਲ ਵਿਚੋਂ ਗੋਲੀ ਚੱਲਣ ਨਾਲ ਮੌਤ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੇ ਸੁਰੱਖਿਆ ਵਿਚ ਤਾਇਨਾਤ ਪੁਲਸ ਮੁਲਾਜਮ ਹਰਦੀਪ ਸਿੰਘ ਦੀ ਹੋਈ ਲਾਇਸੈਂਸੀ ਪਿਸਤੌਲ ਵਿਚੋਂ ਗੋਲੀ ਚੱਲਣ ਨਾਲ ਮੌਤ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਦੇ ਸੁਰੱਖਿਆ ਵਿਚ ਤਾਇਨਾਤ ਪੁਲਸ ਮੁਲਾਜਮ ਹਰਦੀਪ ਸਿੰਘ ਦੀ ਹੋਈ ਲਾਇਸੈਂਸੀ ਪਿਸਤੌਲ ਵਿਚੋਂ ਗੋਲੀ ਚੱਲਣ ਨਾਲ ਮੌਤ
ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ  ਦੀ ਗੋਲ਼ੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੀ ਲਾਇਸੈਂਸੀ ਪਿਸਤੌਲ ਵਿਚੋਂ ਹੀ ਚੱਲੀ ਹੈ। ਪਰਿਵਾਰ ਮੁਤਾਬਕ ਪਿਸਤੌਲ ਦੀ ਸਫਾਈ ਕਰਨ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ । ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ‘ਚ ਤਾਇਨਾਤ ਤਿੰਨ ਗੰਨਮੈਨਾਂ ਵਿਚਾਲੇ ਵੀ ਝੜਪ ਹੋਈ ਸੀ । ਇਸ ਝੜਪ ਦੌਰਾਨ ਦੋ ਸੁਰੱਖਿਆ ਮੁਲਾਜ਼ਮਾਂ ਨੇ ਇਕ ਹੋਰ ਸੁਰੱਖਿਆ ਕਰਮਚਾਰੀ ਦੇ ਸਿਰ ‘ਤੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਸੀ । 

Advertisement
Advertisement
Advertisement
Advertisement
Scroll to Top