ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਸੌਂਪੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਹਿਬਾਨ ਨੂੰ ਲਿਖਤੀ ਅਰਜ਼ੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 November, 2024, 02:59 PM

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਸੌਂਪੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਹਿਬਾਨ ਨੂੰ ਲਿਖਤੀ ਅਰਜ਼ੀ
ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਿਛਲੇ ਦਿਨੀਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਅਕਾਲੀ ਆਗੂ ਵੀ ਮੌਜੂਦ ਸਨ । ਜ਼ਿਕਰਯੋਗ ਹੈ ਕਿ ਬੀਤੇ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਪਰ ਅਜੇ ਤੱਕ ਸਿੰਘ ਸਹਿਬਾਨ ਨੇ ਉਨ੍ਹਾਂ ਨੂੰ ਕੋਈ ਧਾਰਮਿਕ ਸਜ਼ਾ ਨਹੀਂ ਸੁਣਾਈ ਹੈ । ਜਿਸ ‘ਤੇ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਅਰਜ਼ੀ ਸੌਂਪੀ ਗਈ ਤੇ ਉਨ੍ਹਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਗਏ ਢਾਈ ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਕੋਈ ਤਨਖ਼ਾਹ ਨਹੀਂ ਲਗਾਈ ਗਈ । ਉਨ੍ਹਾਂ ਸਿੰਘ ਸਹਿਬਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਸੰਬੰਧੀ ਜਲਦ ਫੈਸਲਾ ਲਿਆ ਜਾਵੇ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੈਨੂੰ ਜੋ ਤਨਖ਼ਾਹ ਲਗਾਈ ਜਾਵੇਗੀ, ਉਹ ਮੈਨੂੰ ਮਨਜ਼ੂਰ ਹੋਵੇਗੀ ।