Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਐਮ. ਵਿੰਡੋ ਅਤੇ ਪੀ. ਜੀ. ਆਰ. ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ : ਜ਼ਿਲ੍ਹਾ ਮਾਲ ਅਫਸਰ

ਸੀ. ਐਮ. ਵਿੰਡੋ ਅਤੇ ਪੀ. ਜੀ. ਆਰ. ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ : ਜ਼ਿਲ੍ਹਾ ਮਾਲ ਅਫਸਰ

ਸੀ. ਐਮ. ਵਿੰਡੋ ਅਤੇ ਪੀ. ਜੀ. ਆਰ. ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ : ਜ਼ਿਲ੍ਹਾ ਮਾਲ ਅਫਸਰ
ਪਟਿਆਲਾ 13 ਨਵੰਬਰ : ਪਟਿਆਲਾ ਦੇ ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਵੱਲੋਂ ਸੀ. ਐਮ. ਵਿੰਡੋ ਅਤੇ ਪੀ. ਜੀ. ਆਰ. ਐਸ. (ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ) ਪੋਰਟਲ ਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਇਕ ਬੈਠਕ ਕੀਤੀ ਗਈ । ਬੈਠਕ ਵਿੱਚ ਵੱਖ ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੀ. ਜੀ. ਆਰ. ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਦਾ ਜਾਇਜ਼ਾ ਲਿਆ । ਨਵਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂ ਬੱਧ ਢੰਗ ਨਾਲ ਹੱਲ ਕੀਤਾ ਜਾਵੇ । ਉਹਨਾਂ ਇਹ ਵੀ ਕਿਹਾ ਕਿ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਨਿਪਟਾਇਆ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕੇਸ ਲੰਬਿਤ ਨਾ ਰਹੇ । ਉਨ੍ਹਾਂ ਨੇ ਪੋਰਟਲ ਤੇ ਪੈਂਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਉਨ੍ਹਾਂ ਨੇ ਸਮੂਹ ਨੋਡਲ ਅਫਸਰਾਂ ਨੂੰ ਅਤੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲੰਬਿਤ ਪਏ ਕੇਸਾਂ ਨੂੰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ । ਉਨ੍ਹਾਂ ਸਖਤੀ ਨਾਲ ਕਿਹਾ ਕਿ ਜਿਨ੍ਹਾਂ ਵਿਭਾਗਾਂ ਦੇ ਕੇਸ ਪੈਂਡਿੰਗ ਪਏ ਹਨ ਉਹ ਕੇਸਾਂ ਨੂੰ ਡੀਲ ਕਰਕੇ ਤੁਰੰਤ ਡਿਪਟੀ ਕਮਿਸ਼ਨਰ ਦਫਤਰ ਵਿੱਚ ਰਿਪੋਰਟ ਕਰਨ । ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਨੋਡਲ ਅਫਸਰ ਅਤੇ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top