ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ
ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਲੱਬ ਨੇ ਲਾਇਆ ਖੂਨਦਾਨ ਕੈਂਪ
ਜਾਗਦੇ ਰਹੋ ਕਲੱਬ ਦੇ ਕਾਰਜ ਸਲਾਘਾਯੋਗ : ਡੀ. ਐੱਸ. ਪੀ. ਬਡੂੰਗਰ
ਪਟਿਆਲਾ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਐੱਚ.ਡੀ.ਐੱਫ.ਸੀ.ਬੈਂਕ ਖੰਨਾ ਬਰਾਂਚ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਲੱਡ ਬੈਂਕ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ,ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਸਰਪੰਚ ਜਤਿੰਦਰ ਸਿੰਘ ਨੇ ਖੂਨਦਾਨ ਕਰਕੇ ਕੀਤਾ । ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਡੀ. ਐੱਸ. ਪੀ. ਹਰਦੀਪ ਸਿੰਘ ਬਡੂੰਗਰ ਪੰਜਾਬ ਪੁਲਿਸ ਨੇ ਸਿਰਕਤ ਕੀਤੀ । ਖੂਨਦਾਨ ਕੈਂਪ ਵਿੱਚ ਅਸ਼ੋਕ ਕੁਮਾਰ, ਹਰਕ੍ਰਿਸ਼ਨ ਸਿੰਘ ਸੁਰਜੀਤ, ਸੁਰਜੀਤ ਸਿੰਘ,ਗੁਰਦੀਪ ਸਿੰਘ,ਦਿਲਵਰ ਸਿੰਘ,ਮਨੀਸ਼ ਕੁਮਾਰ,ਅਮਿਤ ਅਰੋੜਾ,ਅਤੇ ਜਤਿੰਦਰ ਸਿੰਗਲਾ ਨੇ ਖੂਨਦਾਨ ਕੀਤਾ । ਇਸ ਮੌਕੇ ਡੀ. ਐੱਸ. ਪੀ. ਹਰਦੀਪ ਸਿੰਘ ਬਡੂੰਗਰ ਨੇ ਕਿਹਾ ਕਿ ਜਾਗਦੇ ਰਹੋ ਕਲੱਬ ਦੇ ਕਾਰਜ ਸਲਾਘਾਯੋਗ ਹਨ । ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ । ਖੂਨਦਾਨ ਸਭ ਤੋਂ ਉੱਤਮ ਦਾਨ ਹੈ ।ਗਰਮੀ ਦੇ ਕਾਰਨ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ,ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਮੌਕੇ ਡੀ. ਐੱਸ. ਪੀ. ਹਰਦੀਪ ਸਿੰਘ ਬਡੂੰਗਰ, ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ, ਜਸਵਿੰਦਰ ਸਿੰਘ ਐੱਚ. ਡੀ. ਐੱਫ. ਸੀ. ਬੈਂਕ, ਹਰਕ੍ਰਿਸ਼ਨ ਸਿੰਘ ਸੁਰਜੀਤ, ਜਸਪ੍ਰੀਤ ਕੌਰ,ਕੇਸਰ ਸਿੰਘ,ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਤੇਜਿੰਦਰ ਸਿੰਘ ਮੰਡੌਰ,ਜਗਰੂਪ ਸਿੰਘ ਪੰਜੋਲਾ, ਜਸਵਿੰਦਰ ਸਿੰਘ ਸਨੌਰੀ, ਮਨਜੀਤ ਸਿੰਘ ਬਹਿਲੋਲਪੁਰ,ਅਤੇ ਕਰਮਵੀਰ ਸਿੰਘ ਘੇਲ ਹਾਜ਼ਰ ਸੀ ।