Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:06 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਨੂੰ ਬਿਨਾਂ ਸਾੜੇ 35 ਏਕੜ ਰਕਬੇ ‘ਤੇ ਕਣਕ ਦੀ ਸਿੱਧੀ ਬਿਜਾਈ ਲਈ ਹੈਪੀ ਸੀਡਰ ਦੀ ਵਰਤੋਂ ਕਰਦੈ ਹਰੀਗੜ੍ਹ ਦਾ ਕਿਸਾਨ ਬਲਵੀਰ ਸਿੰਘ

ਪਰਾਲੀ ਨੂੰ ਬਿਨਾਂ ਸਾੜੇ 35 ਏਕੜ ਰਕਬੇ ‘ਤੇ ਕਣਕ ਦੀ ਸਿੱਧੀ ਬਿਜਾਈ ਲਈ ਹੈਪੀ ਸੀਡਰ ਦੀ ਵਰਤੋਂ ਕਰਦੈ ਹਰੀਗੜ੍ਹ ਦਾ ਕਿਸਾਨ ਬਲਵੀਰ ਸਿੰਘ

ਪਰਾਲੀ ਨੂੰ ਬਿਨਾਂ ਸਾੜੇ 35 ਏਕੜ ਰਕਬੇ ‘ਤੇ ਕਣਕ ਦੀ ਸਿੱਧੀ ਬਿਜਾਈ ਲਈ ਹੈਪੀ ਸੀਡਰ ਦੀ ਵਰਤੋਂ ਕਰਦੈ ਹਰੀਗੜ੍ਹ ਦਾ ਕਿਸਾਨ ਬਲਵੀਰ ਸਿੰਘ
ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਕਿਸਾਨਾਂ ਨੂੰ ਪਰਾਲੀ ਦਾ ਵਾਤਾਵਰਨ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਸਲਾਹ
ਹਰੀਗੜ੍ਹ/ਦਿੜ੍ਹਬਾ/ਸੰਗਰੂਰ, 13 ਨਵੰਬਰ : ਸਬ ਡਵੀਜਨ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਵਿਖੇ ਕਿਸਾਨ ਬਲਵੀਰ ਸਿੰਘ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਆਪਣੇ 35 ਏਕੜ ਰਕਬੇ ‘ਤੇ ਕਣਕ ਦੀ ਫ਼ਸਲ ਦੀ ਬਿਜਾਈ ਹੈਪੀ ਸੀਡਰ ਮਸ਼ੀਨ ਨਾਲ ਕਰਦੇ ਹਨ । ਕਿਸਾਨ ਬਲਵੀਰ ਸਿੰਘ ਦੱਸਦੇ ਹਨ ਕਿ ਕਣਕ ਦੀ ਬਿਜਾਈ ਦਾ ਇਹ ਤਰੀਕਾ ਪੂਰਾ ਕਾਮਯਾਬ ਹੈ ਅਤੇ ਇਸ ਨਾਲ ਬਿਜਾਈ ‘ਤੇ ਆਉਣ ਵਾਲਾ ਖਰਚਾ ਵੀ ਘੱਟਦਾ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ‘ਤੇ ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਵਾਤਾਵਰਨ ਦੀ ਰੱਖਿਆ ਅਤੇ ਆਬੋ-ਹਵਾ ਨੂੰ ਪ੍ਰਦੂਸ਼ਨ ਮੁਕਤ ਬਣਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਖੇਤੀਬਾੜੀ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਪਰਾਲੀ ਨੁੰ ਅੱਗ ਨਾ ਲਗਾ ਕੇ ਇਸਨੂੰ ਖੇਤੀਬਾੜੀ ਸੰਦਾਂ ਰਾਹੀਂ ਜਮੀਨ ਵਿਚ ਹੀ ਨਿਪਟਾਰਾ ਕਰਨ ਦੀ ਤਰਜੀਹ ਕਰਨੀ ਚਾਹੀਦੀ ਹੈ ।
ਐਸ. ਡੀ. ਐਮ. ਨੇ ਦੱਸਿਆ ਕਿ ਝੋਨੇ ਦੇ ਵੱਢ ਵਿਚ ਪਰਾਲੀ ਨੂੰ ਖੇਤ ਵਿਚੋਂ ਕੱਢੇ ਬਿਨਾਂ ਕਣਕ ਦੀ ਸਿਧੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵੱਲੋਂ ਹੈਪੀ ਸੀਡਰ ਮਸ਼ੀਨ ਵਿਕਸਿਤ ਕੀਤੀ ਗਈ ਹੈ। ਇਸ ਨਾਲ ਕਣਕ ਦੀ ਬਿਜਾਈ ਬਿਨਾਂ ਪਰਾਲੀ ਸਾੜੇ ਹੋ ਜਾਂਦੀ ਹੈ । ਇਸ ਮਸ਼ੀਨ ਵਿਚ ਬਲੇਡ ਲਗੇ ਹੋਏ ਹਨ ਜ਼ੋ ਕਿ ਡਰਿਲ ਦੇ ਬਿਜਾਈ ਕਰਨ ਫਾਲੇ ਦੇ ਸਾਹਮਣੇ ਆਉਣ ਵਾਲੀ ਪਰਾਲੀ ਨੂੰ ਕੱਟਦੇ ਹਨ ਅਤੇ ਪਿਛੇ ਵੱਲ ਧੰਕਦੇ ਹਨ, ਜਿਸ ਨਾਲ ਮਸ਼ੀਨ ਦੇ ਫਾਲਿਆਂ ਵਿਚ ਪਰਾਲੀ ਨਹੀ ਫਸਦੀ ਅਤੇ ਬੀਜ ਸਹੀ ਤਰੀਕੇ ਨਾਲ ਪੋਰਿਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਮਾਹਿਰਾਂ ਦਾ ਮੰਨਣਾ ਹੈ ਕਿ ਹੈਪੀ ਸੀਡਰ ਨਾਲ ਬੀਜੀ ਕਣਕ ਦਾ ਫਾਇਦਾ ਇਹ ਵੀ ਹੈ ਕਿ ਕਣਕ ਦੀ ਫਸਲ ਵਿਚ ਨਦੀਨ ਵੀ 50 ਤੋਂ 60 ਫੀਸਦੀ ਘਟ ਉਗਦੇ ਹਨ, ਬਿਜਾਈ ਤੋਂ ਪਹਿਲਾਂ ਰੌਣੀ ਲਈ ਵਰਤੇ ਜਾਣ ਵਾਲੇ ਪਾਣੀ ਦੀ ਬਚਤ ਹੁੰਦੀ ਹੈ। ਕਿਉਂਕਿ ਝੋਨੇ ਦੀ ਫਸਲ ਕਟਣ ਤੋਂ ਬਾਅਦ ਖੇਤ ਦੇ ਵਤਰ ਵਿਚ ਕਣਕ ਦੀ ਬਿਜਾਈ ਹੋ ਜਾਂਦੀ ਹੈ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਅਪੀਲ ਕੀਤੀ ਕਿ ਕਿਸਾਨ ਵੀਰ ਵਾਤਾਵਰਨ ਪੱਖੀ ਸਲਾਹ ਦੀ ਪਾਲਣਾ ਕਰਦਿਆਂ ਪਰਾਲੀ ਨੂੰ ਬਿਨਾਂ ਅਗ ਲਗਾਏ ਫਸਲ ਦੀ ਬਿਜਾਈ ਕਰਨ ਅਤੇ ਵਾਤਾਵਰਣ ਨੂੰ ਸਾਫ—ਸੁਥਰਾ ਰੱਖਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਇਸ ਮੌਕੇ ਨੰਬਰਦਾਰ ਹਰਵੀਰ ਸਿੰਘ, ਚੌਂਕੀਦਾਰ ਤੇ ਫੀਲਡ ਸਟਾਫ ਵੀ ਹਾਜ਼ਰ ਸੀ ।

Advertisement
Advertisement
Advertisement
Advertisement
Scroll to Top