Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:25 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 15 ਦਸੰਬਰ ਤੱਕ ਵਧਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 15 ਦਸੰਬਰ ਤੱਕ ਵਧਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਤਾਰੀਖ 15 ਦਸੰਬਰ ਤੱਕ ਵਧਾਈ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਸੰਗਰੂਰ, 13 ਨਵੰਬਰ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦੇ ਪਹਿਲਾਂ ਜਾਰੀ ਕੀਤੇ ਗਏ ਪ੍ਰੋਗਰਾਮ ਵਿੱਚ ਤਬਦੀਲੀ ਕਰਦੇ ਹੋਏ ਹੁਣ ਵੋਟਾਂ ਦੀ ਰਜਿਸਟਰੇਸ਼ਨ ਦੀ ਮਿਤੀ ਵਿੱਚ ਮਿਤੀ 15 ਦਸੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ, ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਿਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿਚ ਪਟਵਾਰੀਆਂ ਅਤੇ ਸ਼ਹਿਰਾਂ ਵਿਚ ਸਬੰਧਿਤ ਉਪ-ਮੰਡਲ ਮੈਜਿਸਟਰੇਟ ਵਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ । ਉਹਨਾਂ ਦੱਸਿਆ ਕਿ ਇਸ ਫਾਰਮ ਨੂੰ ਸਰਕਾਰ ਵਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਵਿਚ 6 ਗੁਰਦੁਆਰਾ ਚੋਣ ਹਲਕੇ 41-ਮੂਨਕ, 42-ਸੁਨਾਮ, 43-ਲੌਗੋਵਾਲ, 47-ਧੂਰੀ, 50-ਸੰਗਰੂਰ, ਅਤੇ 51-ਦਿੜ੍ਹਬਾ ਪੈਂਦੇ ਹਨ ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਚੋਣ ਹਲਕੇ (ਬੋਰਡ) ਵਿਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿਚ ਹਿੱਸਾ ਲੈ ਕੇ ਜਿਲਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਗਏ ਰਿਵਾਜਿੰਗ ਅਥਾਰਟੀ ਅਫਸਰਾਂ (ਗੁਰਦੁਆਰਾ ਚੋਣ ਹਲਕਾ 41-ਮੂਨਕ ਲਈ ਉਪ ਮੰਡਲ ਮੈਜਿਸਟਰੇਟ ਮੂਨਕ, ਗੁਰਦੁਆਰਾ ਚੋਣ ਹਲਕਾ 42-ਸੁਨਾਮ ਲਈ ਉਪ ਮੰਡਲ ਮੈਜਿਸਟਰੇਟ ਸੁਨਾਮ, ਗੁਰਦੁਆਰਾ ਚੋਣ ਹਲਕਾ 43-ਲੌਂਗੋਵਾਲ ਲਈ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ, ਗੁਰਦੁਆਰਾ ਚੋਣ ਹਲਕਾ 47-ਧੂਰੀ ਲਈ ਉਪ ਮੰਡਲ ਮੈਜਿਸਟਰੇਟ ਧੂਰੀ, ਗੁਰਦੁਆਰਾ ਚੋਣ ਹਲਕਾ 50-ਸੰਗਰੂਰ ਲਈ ਉਪ ਮੰਡਲ ਮੈਜਿਸਟਰੇਟ ਸੰਗਰੂਰ, ਗੁਰਦੁਆਰਾ ਚੋਣ ਹਲਕਾ 51- ਦਿੜ੍ਹਬਾ ਲਈ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ), ਨੂੰ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top