Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:19 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਨੇ ਕੋ-ਐਡ ਮਲਟੀਪਰਪਜ਼ ਸਕੂਲ ਵਿੱਚ ਆਊਟਰੀਚ ਪ੍ਰੋਗਰਾਮ ਕਰਵਾਇਆ

ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਨੇ ਕੋ-ਐਡ ਮਲਟੀਪਰਪਜ਼ ਸਕੂਲ ਵਿੱਚ ਆਊਟਰੀਚ ਪ੍ਰੋਗਰਾਮ ਕਰਵਾਇਆ

ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਨੇ ਕੋ-ਐਡ ਮਲਟੀਪਰਪਜ਼ ਸਕੂਲ ਵਿੱਚ ਆਊਟਰੀਚ ਪ੍ਰੋਗਰਾਮ ਕਰਵਾਇਆ
-ਵਿਦਿਆਰਥੀਆਂ ਨੂੰ ਤਣਾਅ ਪ੍ਰਬੰਧਨ ਬਾਰੇ ਦਿੱਤੀ ਸਿਖਲਾਈ
ਪਟਿਆਲਾ, 13 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵੱਲੋਂ ਸਕੂਲਾਂ ਵਿੱਚ ਕਿਸ਼ੋਰ ਮਾਨਸਿਕ ਸਿਹਤ ਅਤੇ ਤੰਦਰੁਸਤੀ ਸੰਬੰਧੀ ਸਹਾਇਤਾ ਲਈ ‘ਕਮਿਊਨਿਟੀ ਆਊਟਰੀਚ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ । ਵਿਭਾਗ ਮੁਖੀ ਪ੍ਰੋ. ਦਮਨਜੀਤ ਸੰਧੂ ਨੇ ਦੱਸਿਆ ਕਿ ਇਸ ਲੜੀ ਤਹਿਤ ਸਰਕਾਰੀ ਕੋ-ਐਡ ਮਲਟੀਪਰਪਜ਼ ਸੈਕੰਡਰੀ ਸਮਾਰਟ ਸਕੂਲ, ਪਟਿਆਲਾ ਵਿਖੇ ਪ੍ਰੋਗਰਾਮ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਸਥਾਨਕ ਸਕੂਲਾਂ ਵਿੱਚ ਮਾਨਸਿਕ ਸਿਹਤ ਅਤੇ ਤੰਦਰੁਸਤੀ ਵਾਲੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ । ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਇੱਕ ਅਜਿਹਾ ਸੁਖਾਵਾਂ ਮਾਹੌਲ ਸਿਰਜਣ ਦੀ ਕੋਸ਼ਿਸ਼ ਹੈ ਜਿੱਥੇ ਮਾਨਸਿਕ ਸਿਹਤ ਬਾਰੇ ਖੁੱਲ੍ਹੀ ਗੱਲਬਾਤ ਹੋ ਸਕੇ ਅਤੇ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਹੋ ਸਕੇ । ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਏ. ਡੀ. ਸੀ. ਪਟਿਆਲਾ ਡਾ. ਈਸ਼ਾ ਸਿੰਘਲ ਨੇ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੀ ਇਸ ਕਦਮ ਲਈ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਜ਼ਿੰਮੇਵਾਰੀ ਸੰਭਾਲਣ ਅਤੇ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਹਿਤ ਲੋੜੀਂਦੇ ਹੁਨਰ ਪ੍ਰਦਾਨ ਕਰਨ ਲਈ ਅਜਿਹਾ ਕਰਨਾ ਬਹੁਤ ਮਹੱਤਵ ਰਖਦਾ ਹੈ । ਪ੍ਰੋਗਰਾਮ ਦੇ ਮੇਜ਼ਬਾਨ ਇਸ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਪ੍ਰੋਗਰਾਮ ਦੇ ਮਕਸਦ ਬਾਰੇ ਦੱਸਿਆ ਇਸ ਸੰਬੰਧੀ ਮਨੋਵਿਗਿਆਨ ਵਿਭਾਗ ਪ੍ਰਤੀ ਧੰਨਵਾਦੀ ਭਾਵ ਪ੍ਰਗਟਾਏ । ਯੂਨੀਵਰਸਿਟੀ ਤੋਂ ਯੋਜਨਾ ਅਤੇ ਨਿਰੀਖਣ ਮਾਮਲਿਆਂ ਬਾਰੇ ਡਾਇਰੈਕਟਰ ਪ੍ਰੋ. ਜਸਵਿੰਦਰ ਸਿੰਘ ਬਰਾੜ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ । ਇਸ ਪ੍ਰੋਗਰਾਮ ਵਿੱਚ ਮਨੋਵਿਗਿਆਨ ਵਿਭਾਗ ਦੇ ਫ਼ੈਕਲਟੀ ਮੈਂਬਰਾਂ ਵੱਲੋਂ ਵਿਸ਼ੇ ਨਾਲ਼ ਸੰਬੰਧਤ ਜਾਣਕਾਰੀ ਭਰਪੂਰ ਭਾਸ਼ਣ ਦਿੱਤੇ ਗਏ । ਵਿਭਾਗ ਤੋਂ ਪ੍ਰੋ. ਸੰਗੀਤਾ ਟਰੌਮਾ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਤਾਰੀਕਾ ਸੰਧੂ, ਡਾ. ਸੁਖਮਿੰਦਰ ਕੌਰ ਅਤੇ ਡਾ.ਇੰਦਰਪ੍ਰੀਤ ਸੰਧੂ ਨੇ ਵਿਦਿਆਰਥੀਆਂ ਨੂੰ ਤਣਾਅ ਜਿਹੀਆਂ ਸਥਿਤੀਆਂ ਦੇ ਪ੍ਰਬੰਧਨ ਅਤੇ ਇਸ ਨਾਲ਼ ਨਜਿੱਠਣ ਦੀਆਂ ਰਣਨੀਤੀਆਂ, ਸਿਹਤਮੰਦ ਜੀਵਨ ਸ਼ੈਲੀ, ਟੀਚਾ ਨਿਰਧਾਰਨ, ਅਤੇ ਮਨੋਵਿਗਿਆਨਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਬਾਰੇ ਦੱਸਿਆ ।

Advertisement
Advertisement
Advertisement
Advertisement
Scroll to Top