Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:23 pm

+91 90915 01313 , +91 90916 01313

punjabbanni@gmail.com
punjabbani@yahoo.com

ਆਉਂਦੇ ਸੀਜਨ 'ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਚੁੱਕੇ ਜਾਣ ਸਖ਼ਤ ਕਦਮ-ਸਾਕਸ਼ੀ ਸਾਹਨੀ

ਆਉਂਦੇ ਸੀਜਨ 'ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਚੁੱਕੇ ਜਾਣ ਸਖ਼ਤ ਕਦਮ-ਸਾਕਸ਼ੀ ਸਾਹਨੀ

ਜਾਗਰੂਕਤਾ ਤੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਸਮਾਜਿਕ ਸੰਸਥਾਵਾਂ ਦਾ ਵੀ ਲਿਆ ਜਾਵੇ ਸਹਿਯੋਗ
-ਖੇਤਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਮੀਟਿੰਗ
ਪਟਿਆਲਾ, 20 ਜੂਨ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਖੇਤਾਂ ਦੀ ਰਹਿੰਦ-ਖੂੰਹਦ ਖਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਅਗੇਤੇ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਅਗਲੇ ਸੀਜਨ ਵਿੱਚ ਖੇਤਾਂ ਵਿੱਚ ਅੱਗ ਲੱਗਣ ਨੂੰ ਇਸ ਵਾਰ ਤੋਂ 50 ਫ਼ੀਸਦੀ ਤੋਂ ਵੀ ਵੱਧ ਘਟਾਇਆ ਜਾ ਸਕੇ।
ਅੱਜ ਇੱਥੇ ਪਰਾਲੀ ਨੂੰ ਅੱਗ ਬਾਬਤ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਦਿਹਾਤੀ ਵਿਕਾਸ ਤੇ ਪੰਚਾਇਤ, ਸਹਿਕਾਰਤਾ ਵਿਭਾਗ ਅਤੇ ਹੋਰਨਾਂ ਸਬੰਧਤਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਨਵੀਨਤਮ ਤਕਨੀਕਾਂ ਤੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤੇ ਇਸ ਕੰਮ ਲਈ ਹੋਰਨਾਂ ਸੰਸਥਾਂਵਾਂ ਤੋਂ ਵੀ ਸਹਿਯੋਗ ਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਇਨ-ਸੀਟੂ ਪ੍ਰਬੰਧਾਂ ਲਈ ਪਰਾਲੀ ਦੀ ਸਾਂਭ ਸੰਭਾਲ ਵਾਸਤੇ ਸੁਪਰ ਐਸ.ਐਮ.ਐਸ., ਬੇਲਰ, ਹੈਪੀ ਸੀਡਰ, ਸੁਪਰਸੀਡਰ, ਉਲਟਾਵੇਂ ਹੱਲ, ਰੈਕ, ਪੈਡੀ ਸਟਰਾਅ ਚੌਪਰ, ਮਲਚਰ, ਜੀਰੋ ਟਿਲ, ਸਮਾਰਟ ਸੀਡਰ, ਕਰਾਪ ਰੀਪਰ ਆਦਿ ਉਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ, ਇਸ ਲਈ ਕਿਸਾਨ ਜਰੂਰ ਅਪਲਾਈ ਕਰਨ।
ਇਸ ਤੋਂ ਇਲਾਵਾ ਪਰਾਲੀ ਨੂੰ ਖੇਤਾਂ ਤੋਂ ਬਾਹਰ ਸੰਭਾਲਣ ਲਈ ਐਕਸਸੀਟੂ ਪ੍ਰਬੰਧਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ 50 ਮੀਟ੍ਰਿਕ ਟਨ ਤੇ 30 ਮੀਟ੍ਰਿਕ ਦੀ ਸਮਰੱਥਾ ਵਾਲੀਆ ਫੈਕਟਰੀਆਂ ਲੱਗ ਰਹੀਆਂ ਹਨ, ਜਿਨ੍ਹਾਂ ਰਾਹੀਂ ਸਮਾਣਾ ਤੇ ਪਾਤੜਾਂ ਇਲਾਕੇ ‘ਚ ਕਿਸਾਨਾਂ ਦੀ ਪਰਾਲੀ ਸੰਭਾਲੀ ਜਾਵੇਗੀ। ਇਸ ਦੇ ਨਾਲ ਹੀ ਭੱਠਿਆਂ ‘ਚ ਪਰਾਲੀ ਦੀ ਬਾਲਣ ਵਜੋਂ ਵਰਤੋਂ ਤੇ ਮੈਣ ਫੈਕਟਰੀ ‘ਚ ਬੁਲਾਇਲਰ ਵਿੱਚ ਪਰਾਲੀ ਦੀ ਵਰਤੋਂ ‘ਤੇ ਵੀ ਵਿਚਾਰ ਕੀਤਾ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਗ੍ਰਾਮ ਪੰਚਾਇਤਾਂ ਤੇ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਦੀ ਖਰੀਦ ਕਰਨ, ਅੱਗ ਲੱਗਣ ਵਾਲੇ ਹਾਟ ਸਪਾਟ ਪਿੰਡਾਂ ‘ਤੇ ਤਿੱਖੀ ਨਜ਼ਰ ਰੱਖਣ, ਪਿੰਡ ਪੱਧਰ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਏ ਅਮਲੇ ਨੂੰ ਚੌਕਸ ਕਰਨ, ਅੱਗ ਲੱਗਣ ‘ਤੇ ਵਾਤਾਵਰਨ ਮੁਆਵਜਾ ਇਕੱਤਰ ਕਰਨ ਉਪਰ ਜ਼ੋਰ ਦੇਣ ਤੋਂ ਇਲਾਵਾ ਆਈ ਖੇਤ ਐਪ ਤੇ ਮਸ਼ੀਨਰੀ ਮੈਪਿੰਗ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰੋਹਿਤ ਸਿੰਗਲਾ, ਖੇਤੀਬਾੜੀ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ ਅਤੇ ਹੋਰ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

Advertisement
Advertisement
Advertisement
Advertisement
Scroll to Top