Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:45 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੀ ਇਕ ਅਦਾਲਤ ਨੇ ਕੀਤਾ ਟਾਈਟਲਰ ਵਿਰੁਧ ਪੀੜਤ ਦੀ ਪਤਨੀ ਦਾ ਬਿਆਨ ਦਰਜ ਕਰਨ ਦਾ ਕੰਮ ਪੂਰਾ

ਦਿੱਲੀ ਦੀ ਇਕ ਅਦਾਲਤ ਨੇ ਕੀਤਾ ਟਾਈਟਲਰ ਵਿਰੁਧ ਪੀੜਤ ਦੀ ਪਤਨੀ ਦਾ ਬਿਆਨ ਦਰਜ ਕਰਨ ਦਾ ਕੰਮ ਪੂਰਾ

ਦਿੱਲੀ ਦੀ ਇਕ ਅਦਾਲਤ ਨੇ ਕੀਤਾ ਟਾਈਟਲਰ ਵਿਰੁਧ ਪੀੜਤ ਦੀ ਪਤਨੀ ਦਾ ਬਿਆਨ ਦਰਜ ਕਰਨ ਦਾ ਕੰਮ ਪੂਰਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਉੱਤਰੀ ਦਿੱਲੀ ਦੇ ਪੁਲ ਬੰਗਸ਼ ਗੁਰਦੁਆਰਾ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁਧ ਪੀੜਤ ਦੀ ਪਤਨੀ ਦਾ ਬਿਆਨ ਦਰਜ ਕਰਨ ਦਾ ਕੰਮ ਪੂਰਾ ਕਰ ਲਿਆ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਬਾਦਲ ਸਿੰਘ ਦੀ ਪਤਨੀ ਲਖਵਿੰਦਰ ਕੌਰ ਦਾ ਬਿਆਨ ਦਰਜ ਕੀਤਾ, ਜੋ ਕਤਲੇਆਮ ਦੌਰਾਨ ਗੁਰਦੁਆਰੇ ਨੂੰ ਅੱਗ ਲਾਉਣ ਵਾਲੀ ਭੀੜ ਵਲੋਂ ਮਾਰੇ ਗਏ ਤਿੰਨ ਵਿਅਕਤੀਆਂ ਵਿਚੋਂ ਇਕ ਸੀ । ਲਖਵਿੰਦਰ ਕੌਰ ਨੇ ਅਪਣੇ ਬਿਆਨ ਵਿਚ ਕਿਹਾ ਕਿ ਇਕ ਚਸ਼ਮਦੀਦ ਨੇ ਉਸ ਨੂੰ ਦਸਿਆ ਕਿ ਟਾਈਟਲਰ ਇਕ ਗੱਡੀ ਵਿਚ ਘਟਨਾ ਵਾਲੀ ਥਾਂ ’ਤੇ ਆਇਆ ਸੀ ਅਤੇ ਭੀੜ ਨੂੰ ਭੜਕਾਇਆ ਸੀ। ਲਖਵਿੰਦਰ ਕੌਰ ਨੇ ਅਦਾਲਤ ਨੂੰ ਦਸਿਆ ਕਿ ਉਹ 2008 ਵਿਚ ਗੁਰਦੁਆਰੇ ਵਿਚ ਗ੍ਰੰਥੀ ਵਜੋਂ ਕੰਮ ਕਰਨ ਵਾਲੇ ਸੁਰਿੰਦਰ ਸਿੰਘ ਨੂੰ ਮਿਲੀ ਸੀ, ਜਿਸ ਨੇ ਉਸ ਨੂੰ ਇਸ ਘਟਨਾ ਬਾਰੇ ਦਸਿਆ ਸੀ ।
ਉਨ੍ਹਾਂ ਕਿਹਾ ਕਿ ਸੁਰਿੰਦਰ ਸਿੰਘ ਨੇ ਮੈਨੂੰ ਦਸਿਆ ਕਿ ਉਸ ਨੇ ਇਹ ਘਟਨਾ ਗੁਰਦੁਆਰੇ ਦੀ ਛੱਤ ਤੋਂ ਵੇਖੀ ਸੀ। ਉਸ ਨੇ ਮੈਨੂੰ ਦਸਿਆ ਕਿ ਉਸ ਨੇ ਮੇਰੇ ਪਤੀ ਬਾਦਲ ਸਿੰਘ ਨੂੰ ਗੁਰਦੁਆਰੇ ਤੋਂ ਬਾਹਰ ਨਿਕਲਦੇ ਵੇਖਿਆ ਅਤੇ ਉਸ ਨੂੰ ਭੀੜ ਵਲੋਂ ਹਮਲਾ ਕਰਦੇ ਵੇਖਿਆ, ਜਿਸ ਨੇ ਮੇਰੇ ਪਤੀ ਦੀ ਕਿਰਪਾਨ ਕੱਢੀ ਅਤੇ ਉਸ ਨਾਲ ਹੀ ਉਸ ਦਾ ਕਤਲ ਕਰ ਦਿਤਾ । ਉਸ ਨੇ ਅਦਾਲਤ ਨੂੰ ਦਸਿਆ ਕਿ ਉਸ ਨੇ ਮੈਨੂੰ ਇਹ ਵੀ ਦਸਿਆ ਕਿ ਟਾਈਟਲਰ ਇਕ ਵਾਹਨ ’ਚ ਘਟਨਾ ਵਾਲੀ ਥਾਂ ’ਤੇ ਆਇਆ ਸੀ ਅਤੇ ਉਸ ਨੇ ਸਾਰਿਆਂ ਨੂੰ ਇਕੱਠਾ ਕੀਤਾ ਸੀ । ਸੁਰਿੰਦਰ ਸਿੰਘ ਨੇ ਦਸਿਆ ਕਿ ਟਾਈਟਲਰ ਦੇ ਉਕਸਾਉਣ ’ਤੇ ਹਿੰਸਾ ਕਰਨ ਵਾਲੀ ਭੀੜ ਅਤੇ ਉਸ ਦੇ ਪਤੀ ਦੀ ਲਾਸ਼ ਨੂੰ ਮਾਰਨ ਤੋਂ ਬਾਅਦ ਇਕ ਗੱਡੀ ’ਚ ਪਾ ਦਿਤਾ ਗਿਆ ਸੀ ਅਤੇ ਉਸ ਦੇ ਉੱਪਰ ਸੜਦੇ ਟਾਇਰ ਪਾ ਦਿਤਾ ਗਿਆ ਸੀ । ਲਖਵਿੰਦਰ ਕੌਰ ਨੇ ਦਸਿਆ ਕਿ ਇਸ ਤੋਂ ਬਾਅਦ ਉਸ ਨੇ ਜਾਂਚ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ । ਜੱਜ 23 ਨਵੰਬਰ ਨੂੰ ਸੁਣਵਾਈ ਦੁਬਾਰਾ ਸ਼ੁਰੂ ਕਰਨਗੇ, ਜਦੋਂ ਉਹ ਇਕ ਹੋਰ ਪੀੜਤ ਮਨਮੋਹਨ ਕੌਰ ਦਾ ਬਿਆਨ ਦਰਜ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top