Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:45 pm

+91 90915 01313 , +91 90916 01313

punjabbanni@gmail.com
punjabbani@yahoo.com

ਜਾਅਲਸਾਜ਼ੀ ਕੇਸ ’ਚੋਂ ਜਗਦੀਸ਼ ਟਾਈਟਲਰ ਤੇ ਅਭਿਸ਼ੇਕ ਵਰਮਾ ਬਰੀ

ਜਾਅਲਸਾਜ਼ੀ ਕੇਸ ’ਚੋਂ ਜਗਦੀਸ਼ ਟਾਈਟਲਰ ਤੇ ਅਭਿਸ਼ੇਕ ਵਰਮਾ ਬਰੀ

ਜਾਅਲਸਾਜ਼ੀ ਕੇਸ ’ਚੋਂ ਜਗਦੀਸ਼ ਟਾਈਟਲਰ ਤੇ ਅਭਿਸ਼ੇਕ ਵਰਮਾ ਬਰੀ
ਨਵੀਂ ਦਿੱਲੀ : ਸੰਸਾਰ ਪ੍ਰਸਿੱਧ ਲੋਕਤੰਤਰਿਕ ਦੇਸ਼ ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਦੀ ਇਕ ਕੋਰਟ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੇ ਹਥਿਆਰਾਂ ਦੇ ਵਿਵਾਦਿਤ ਡੀਲਰ ਅਭਿਸ਼ੇਕ ਵਰਮਾ ਨੂੰ 2009 ਵਿਚ ਤੱਤਕਾਲੀ ਗ੍ਰਹਿ ਰਾਜ ਮੰਤਰੀ ਅਜੈ ਮਾਕਨ ਦਾ ਕਥਿਤ ਲੈਟਰਹੈੱਡ ਵਰਤਣ ਨਾਲ ਜੁੜੇ ਜਾਅਲਸਾਜ਼ੀ ਕੇਸ ਵਿਚ ਬਰੀ ਕਰ ਦਿੱਤਾ ਹੈ। ਇਹ ਦਾਅਵਾ ਉਨ੍ਹਾਂ ਦੇ ਵਕੀਲ ਨੇ ਕੀਤਾ ਹੈ। ਵਰਮਾ ਵੱਲੋਂ ਪੇਸ਼ ਐਡਵੋਕੇਟ ਮਨਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਹ ਕਹਿੰਦਿਆਂ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਕਿ ਇਸਤਗਾਸਾ ਧਿਰ ਦੋਸ਼ਾਂ ਨੂੰ ਸਾਬਤ ਕਰਨ ਵਿਚ ਨਾਕਾਮ ਰਹੀ ਹੈ। ਸੀ. ਬੀ. ਆਈ. ਨੇ ਮਾਕਨ ਦੀ ਸ਼ਿਕਾਇਤ ਉੱਤੇ ਕੇਸ ਦਰਜ ਕੀਤਾ ਸੀ। ਮਾਕਨ ਨੇ ਦਾਅਵਾ ਕੀਤਾ ਸੀ ਕਿ ਵਰਮਾ ਨੇ 2009 ਵਿਚ ਕਾਰੋਬਾਰੀ ਵੀਜ਼ਾ ਨੇਮਾਂ ਵਿਚ ਛੋਟ ਲਈ ਤਤਕਾਲੀ ਪ੍ਰਧਾਨ ਮੰਤਰੀ ਨੂੰ ਉਨ੍ਹਾਂ (ਮਾਕਨ) ਦੇ ਲੈਟਰਹੈੱਡ ਉੱਤੇ ਜਾਅਲੀ ਪੱਤਰ ਲਿਖਿਆ ਸੀ। ਸੀ. ਬੀ. ਆਈ. ਨੇ ਚਾਰਜਸ਼ੀਟ ’ਚ ਦਾਅਵਾ ਕੀਤਾ ਸੀ ਕਿ ਇਹ ਜਾਅਲਸਾਜ਼ੀ ਟਾਈਟਲਰ ਦੀ ਸਰਗਰਮ ਮਿਲੀਭੁਗਤ ਨਾਲ ਕੀਤੀ ਗਈ ਸੀ। ਚੀਨ ਅਧਾਰਤ ਟੈਲੀਕਾਮ ਫਰਮ ਨੂੰ ਇਹ ਜਾਅਲੀ ਪੱਤਰ ਗ਼ਲਤ ਢੰਗ ਨਾਲ ਭਾਰਤ ਵਿਚ ਵੀਜ਼ਾ ਐਕਸਟੈਨਸ਼ਨ ਯਕੀਨੀ ਬਣਾਉਣ ਦੇ ਇਰਾਦੇ ਨਾਲ ਦਿੱਤਾ ਗਿਆ ਸੀ।

Advertisement
Advertisement
Advertisement
Advertisement
Scroll to Top