Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਬਣਾਉਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਬਣਾਉਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਬਣਾਉਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੇ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ । ਇੰਨੀ ਜ਼ਮੀਨ ਵਿਧਾਨ ਸਭਾ ਦੀ ਜ਼ਮੀਨ ਦੇ ਬਦਲੇ ਪ੍ਰਸ਼ਾਸਨ ਨੂੰ ਦਿੱਤੀ ਜਾਣੀ ਹੈ। ਸੰਵੇਦਨਸ਼ੀਲ ਜ਼ੋਨ ਸਬੰਧੀ ਜੋ ਰੁਕਾਵਟਾਂ ਸਨ, ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ । ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਸਨ । ਚੰਡੀਗੜ੍ਹ ਪ੍ਰਸ਼ਾਸਨ ਨੇ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਦੇ ਪ੍ਰਸਤਾਵ ‘ਤੇ ਸਹਿਮਤੀ ਜਤਾਈ ਸੀ ਪਰ ਵਾਤਾਵਰਨ ਅਤੇ ਜੰਗਲਾਂ ਦੀ ਮਨਜ਼ੂਰੀ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਰੋਕ ਦਿੱਤਾ ਗਿਆ । ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਬਦਲਾਅ ਲਈ ਕੇਂਦਰੀ ਵਾਤਾਵਰਣ ਮੰਤਰਾਲੇ ਨੂੰ ਪ੍ਰਸਤਾਵ ਭੇਜਿਆ ਸੀ । ਜਿਸ ‘ਤੇ ਕੇਂਦਰ ਸਰਕਾਰ ਨੇ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ । ਪ੍ਰਸ਼ਾਸਨ ਮੁਤਾਬਕ ਪੰਚਕੂਲਾ ਖੇਤਰ ਤੋਂ ਹਰਿਆਣਾ ਨੂੰ ਮਿਲੀ ਜ਼ਮੀਨ ਚੰਡੀਗੜ੍ਹ ਦੇ ਆਈਟੀ ਪਾਰਕ ਦੀ 123 ਏਕੜ ਜ਼ਮੀਨ ਦੇ ਨਾਲ ਲੱਗਦੀ ਹੈ । ਜੁਲਾਈ 2022 ਵਿੱਚ ਜੈਪੁਰ ਵਿੱਚ ਦੀ ਮੀਟਿੰਗ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਨਵੀਂ ਅਸੈਂਬਲੀ ਲਈ ਚੰਡੀਗੜ੍ਹ ਵੱਲੋਂ ਰੇਲਵੇ ਸਟੇਸ਼ਨ ਤੋਂ ਆਈ. ਟੀ. ਪਾਰਕ ਨੂੰ ਜਾਣ ਵਾਲੀ ਸੜਕ ਨੇੜੇ 10 ਏਕੜ ਜ਼ਮੀਨ ਦਿੱਤੀ ਜਾ ਰਹੀ ਹੈ । ਬਦਲੇ ਵਿੱਚ ਹਰਿਆਣਾ ਤੋਂ 12 ਏਕੜ ਜ਼ਮੀਨ ਲਈ ਜਾਵੇਗੀ। ਮਨਸਾ ਦੇਵੀ ਕੰਪਲੈਕਸ ਨੇੜੇ 12 ਏਕੜ ਜ਼ਮੀਨ ਈਕੋ-ਸੰਵੇਦਨਸ਼ੀਲ ਜ਼ੋਨ ਵਿੱਚ ਆਉਂਦੀ ਹੈ, ਜਿਸ ‘ਤੇ ਕੇਂਦਰ ਸਰਕਾਰ ਦੇ ਵਾਤਾਵਰਣ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਬਦਲਾਅ ਕੀਤਾ ਹੈ ।

Advertisement
Advertisement
Advertisement
Advertisement
Scroll to Top