Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ : ਹਰਜੋਤ ਸਿੰਘ ਬੈਂਸਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਸੁਰੱਖਿਆ ਸਿਹਤ ਖੁਸ਼ਹਾਲੀ ਲਈ ਬੱਚਿਆਂ ਨੂੰ ਜਾਗਰੂਕ ਕੀਤਾ : ਇੰਸਪੈਕਟਰ ਕਰਮਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 November, 2024, 11:18 AM

ਸੁਰੱਖਿਆ ਸਿਹਤ ਖੁਸ਼ਹਾਲੀ ਲਈ ਬੱਚਿਆਂ ਨੂੰ ਜਾਗਰੂਕ ਕੀਤਾ : ਇੰਸਪੈਕਟਰ ਕਰਮਜੀਤ ਕੌਰ
ਪਟਿਆਲਾ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸਰਕਾਰੀ ਹਾਈ ਸਮਾਰਟ ਸਕੂਲ, ਅਨਾਰਦਾਨਾ ਚੋਂਕ ਪਟਿਆਲਾ ਵਿਖੇ ਵਿਦਿਆਰਥੀਆਂ ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਸਿਹਤ, ਤੰਦਰੁਸਤੀ ਸੁਰੱਖਿਆ ਅਤੇ ਬਚਾਅ, ਫਸਟ ਏਡ, ਆਵਾਜਾਈ, ਸਾਇਬਰ ਸੁਰੱਖਿਆ ਬਾਰੇ ਜਾਣਕਾਰੀ ਦੇਣ ਲਈ ਪ੍ਰਿੰਸੀਪਲ ਸ਼੍ਰੀਮਤੀ ਮੀਨਾ ਸੱਚਰ ਨਾਰੰਗ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਏ ਗਏ । ਪੰਜਾਬ ਪੁਲਿਸ ਆਵਾਜਾਈ ਸਿਖਿਆ ਸੈਲ ਦੇ ਇੰਸਪੈਕਟਰ ਕਰਮਜੀਤ ਕੌਰ ਨੇ ਬੱਚਿਆਂ ਨੂੰ ਆਪਣੀ, ਆਪਣੇ ਘਰ, ਪਰਿਵਾਰ ਅਤੇ ਸਾਮਾਨ ਦੀ ਸੁਰੱਖਿਆ ਲਈ, ਨਿਯਮਾਂ, ਕਾਨੂੰਨਾਂ ਅਸੂਲਾਂ ਫਰਜ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਤੀਆਂ ਗਾਈਡਲਾਈਨਜ਼ ਦੀ ਪਾਲਣਾ ਕਰਨ ਅਤੇ ਸੰਕਟ ਸਮੇਂ ਪੁਲਿਸ ਪ੍ਰਸ਼ਾਸਨ ਦੀ ਮਦਦ ਲੈਣ ਲਈ ਉਤਸ਼ਾਹਿਤ ਕੀਤਾ । ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਰੈੱਡ ਕਰਾਸ ਨੇ ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਆਪਣੀ, ਆਪਣੇ ਘਰ ਪਰਿਵਾਰ ਮੱਹਲੇ ਦੀ ਸੁਰੱਖਿਆ, ਐਮਰਜੈਂਸੀ ਦੌਰਾਨ ਬਚਾਉ ਮਦਦ ਲਈ ਵਿਦਿਆਰਥੀਆਂ ਨੂੰ ਜਾਗਰੂਕ ਅਤੇ ਤਿਆਰ ਹੋਣਾ ਚਾਹੀਦਾ ਹੈ । ਉਨ੍ਹਾਂ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਅਧਿਆਪਕ ਜਾਂ ਨਾਗਰਿਕ ਪੀੜਤਾਂ ਦੀ ਸਹਾਇਤਾ ਕਰਦੇ ਹਨ ਉਨ੍ਹਾਂ ਨੂੰ ਡੀ. ਬੀ. ਜੀ. ਸੰਸਥਾਂ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ । ਵਰਿੰਦਰ ਸਿੰਘ, ਪੰਜਾਬ ਪੁਲਿਸ ਸਾਂਝ ਕੇਂਦਰ ਕੋਤਵਾਲੀ ਅਤੇ ਏ. ਐਸ. ਆਈ. ਰਾਮ ਸਰਨ,‌ ਆਵਾਜਾਈ ਸਿਖਿਆ ਸੈਲ ਨੇ ਬੱਚਿਆਂ ਨੂੰ ਸਮਝਾਇਆ ਕੀਡਨੈਪਿੰਗ, ਨਸ਼ਿਆਂ, ਘਰੋਂ ਭਜਣਾ, ਹਾਦਸਿਆਂ ਅਤੇ ਬਿਮਾਰੀਆਂ ਤੋਂ ਬਚਣ ਅਤੇ ਗ਼ਲਤ ਅਨਸਰਾਂ, ਲਾਲਚ, ਅਣਗਹਿਲੀ, ਲਾਪਰਵਾਹੀ ਤੋਂ ਬਚਣ, ਅਤੇ ਬਿਨਾਂ ਲਾਇਸੰਸ ਵ੍ਹੀਕਲ ਨਾ ਚਲਾਉਣ ਲਈ ਜਾਗਰੂਕ ਕੀਤਾ । ਉਨ੍ਹਾਂ ਨੇ ਹੈਲਪ ਲਾਈਨ ਨੰਬਰਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ । ਬੱਚਿਆਂ ਨੂੰ ਨਸ਼ਿਆਂ, ਅਪਰਾਧਾਂ, ਕਿਡਨੈਪਿੰਗ ਸਾਈਬਰ ਸੁਰੱਖਿਆ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰਿੰਸੀਪਲ ਸ਼੍ਰੀਮਤੀ ਮੀਨਾ ਸੱਚਰ ਨਾਰੰਗ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸ਼ਨ , ਪੰਜਾਬ ਪੁਲਿਸ ਅਤੇ ਕਾਕਾ ਰਾਮ ਵਰਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜ ਦੇ ਸਮੇਂ ਵਿੱਚ, ਆਪਣੀ, ਆਪਣੇ ਬੱਚਿਆਂ, ਪਰਿਵਾਰਕ ਮੈਂਬਰਾਂ ਅਤੇ ਪ੍ਰਾਪਰਟੀਆਂ ਦੀ ਸੁਰੱਖਿਆ ਲਈ ਸਾਨੂੰ ਸੱਭ ਨੂੰ ਜਾਗਰੂਕ ਹੋਣਾ ਜ਼ਰੂਰੀ ਹਨ। ਕਿਉਂਕਿ ਵੱਧ ਹਾਦਸੇ, ਘਟਨਾਵਾਂ, ਲੁਟਾਂ ਖੋਹਾਂ, ਸਾਇਬਰ ਕ੍ਰਾਈਮ, ਇਨਸਾਨੀ ਗਲਤੀਆਂ, ਲਾਪਰਵਾਹੀਆਂ, ਅਗਿਆਨਤਾ, ਕਾਹਲੀ, ਲਾਲਚ ਜਾਂ ਡਰ ਆਦਿ ਕਾਰਨ ਹੋ ਰਹੇ ਹਨ ।



Scroll to Top