Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:11 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 9 ਮੁਕੱਦਮੇ ਦਰਜ, 10 ਵਿਅਕਤੀ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਸੰਗਰੂਰ, 16 ਨਵੰਬਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 9 ਨਵੰਬਰ ਤੋਂ 15 ਨਵੰਬਰ ਤੱਕ ਡਰੱਗ ਦੇ 06 ਮੁਕੱਦਮੇ ਦਰਜ ਕਰਕੇ 7 ਵਿਅਕਤੀ ਕਾਬੂ ਕਰਕੇ 94 ਗ੍ਰਾਮ ਹੈਰੋਇਨ, 72 ਕਿੱਲੋ ਭੂੱਕੀ ਚੂਰਾ ਪੋਸਤ ਅਤੇ 6600 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 3 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ 40.500 ਲੀਟਰ ਸਰਾਬ ਠੇਕਾ ਦੇਸੀ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 1 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 01 ਮੁਕੱਦਮਾ ਦਰਜ ਕੀਤੇ ਅਤੇ 35,200/- ਰੁਪਏ ਬ੍ਰਾਮਦ ਕਰਵਾਏ ਗਏ ਹਨ । ਐਸ. ਐਸ. ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਨੇ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ । ਉਹਨਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 17 ਪਿੰਡਾਂ/ਕਸਬਿਆਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ ।

Advertisement
Advertisement
Advertisement
Advertisement
Scroll to Top