Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 7:36 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ 'ਤੇ ਕੱਸਿਆ ਸ਼ਿਕੰਜਾ

ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ 'ਤੇ ਕੱਸਿਆ ਸ਼ਿਕੰਜਾ

ਗੁਰਦਾਸਪੁਰ ਜ਼ਿਲ੍ਹੇ ਵਿੱਚ ਸੱਤ ਡੀਲਰਾਂ ਦੀ ਸੇਲ ਕੀਤੀ ਬੰਦ

• ਕੀਟਨਾਸ਼ਕਾਂ ਤੇ ਖਾਦਾਂ ਦੀ ਚੈਕਿੰਗ ਜਾਰੀ ਰਹੇਗੀ, ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 21 ਜੂਨ:

ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ) ਬੰਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸੱਤ ਡੀਲਰਾਂ ਨੇ ਕੀਟਨਾਸ਼ਕ ਐਕਟ, 1968 ਅਤੇ ਖਾਦ ਕੰਟਰੋਲ ਆਰਡਰ 1985 ਦੀ ਉਲੰਘਣਾ ਕੀਤੀ ਸੀ।

ਇਨ੍ਹਾਂ ਡੀਲਰਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 10 ਟੀਮਾਂ ਵੱਲੋਂ ਜ਼ਿਲ੍ਹੇ ਭਰ ਦੇ 79 ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਟੀਮਾਂ ਨੇ ਖਾਦਾਂ ਦੇ 23 ਨਮੂਨੇ, ਕੀਟਨਾਸ਼ਕਾਂ ਦੇ 18 ਨਮੂਨੇ ਅਤੇ ਬੀਜ ਦਾ ਇੱਕ ਨਮੂਨਾ ਲਿਆ ਅਤੇ ਇਨ੍ਹਾਂ ਨਮੂਨਿਆਂ ਨੂੰ ਅਗਲੇਰੀ ਜਾਂਚ ਲਈ ਲੈਬਾਰਟਰੀ ਵਿੱਚ ਭੇਜ ਦਿੱਤਾ ਗਿਆ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਕਲੀ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਕਰਨ ਵਾਲੇ ਕਿਸੇ ਵੀ ਡੀਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਕੀਟਨਾਸ਼ਕਾਂ ਅਤੇ ਹੋਰ ਖੇਤੀ ਉਤਪਾਦਾਂ ਦੀ ਵਿਕਰੀ ਜਾਂ ਸਪਲਾਈ ਨੂੰ ਰੋਕਣ ਲਈ ਕੀਟਨਾਸ਼ਕਾਂ ਤੇ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਵੀ ਨਿਰਦੇਸ਼ ਦਿੱਤੇ।

Advertisement
Advertisement
Advertisement
Advertisement
Scroll to Top