Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਆਨਲਾਈਨ ਮੂਕਸ ਕੋਰਸਾਂ ਨਾਲ਼ ਸੰਬੰਧਤ ਰਿਫਰੈਸ਼ਰ ਕੋਰਸ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ ਆਨਲਾਈਨ ਮੂਕਸ ਕੋਰਸਾਂ ਨਾਲ਼ ਸੰਬੰਧਤ ਰਿਫਰੈਸ਼ਰ ਕੋਰਸ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ ਆਨਲਾਈਨ ਮੂਕਸ ਕੋਰਸਾਂ ਨਾਲ਼ ਸੰਬੰਧਤ ਰਿਫਰੈਸ਼ਰ ਕੋਰਸ ਸੰਪੰਨ
ਪਟਿਆਲਾ, 17 ਦਸੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਅਧਿਆਪਕਾਂ ਦੀ ਸਮਰਥਾ ਦੇ ਨਿਰਮਾਣ ਸੰਬੰਧੀ ਮਕਸਦ ਨਾਲ਼ ਕਰਵਾਇਆ ਗਿਆ ਆਨਲਾਈਨ ਮੂਕਸ ਕੋਰਸਾਂ ਨਾਲ਼ ਸੰਬੰਧਤ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਹ ਕੋਰਸ ਆਫਲਾਈਨ ਵਿਧੀ ਰਾਹੀਂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਕੋਰਸ ਦੇ ਸੰਪੰਨ ਹੋਣ ਮੌਕੇ ਰੱਖੇ ਗਏ ਵਿਦਾਇਗੀ ਸੈਸ਼ਨ ਵਿੱਚ ਯੂਨੀਵਰਸਿਟੀ ਦੇ ਯੋਜਨਾ ਅਤੇ ਨਿਰੀਖਣ ਮਾਮਲਿਆਂ ਬਾਰੇ ਡਾਇਰੈਟਰ ਡਾ. ਜਸਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਕੰਪਿਊਟਰ ਵਿਗਿਆਨ ਅਤੇ ਇੰਜਨੀਅਰਿੰਗ ਤੋਂ ਪ੍ਰੋ. ਹਿਮਾਂਸ਼ੂ ਅੱਗਰਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿæਰਕਤ ਕੀਤੀ । ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਆਨਲਾਈਨ ਮੂਕਸ ਕੋਰਸ ਅੱਜ ਦੇ ਦੌਰ ਵਿੱਚ ਬੇਹੱਦ ਅਹਿਮੀਅਤ ਹਾਸਿਲ ਕਰ ਚੁੱਕੇ ਹਨ। ਦੂਰ-ਦੁਰਾਡੇ ਦੇ ਖੇਤਰਾਂ ਤੱਕ ਸਿੱਖਿਆ ਦੀ ਪਹੁੰਚ ਲਈ ਆਨਲਾਈਨ ਮਾਧਿਅਮ ਬਹੁਤ ਮਹੱਤਵ ਗ੍ਰਹਿਣ ਕਰ ਗਿਆ ਹੈ। ਬਹੁਤ ਸਾਰੇ ਖੇਤਰਾਂ ਦੇ ਵਿਦਿਆਰਥੀ, ਜਿਨ੍ਹਾਂ ਲਈ ਵੱਖ-ਵੱਖ ਵਿਸ਼ਿਆਂ ਦੇ ਗਿਆਨ ਦੀ ਪ੍ਰਾਪਤੀ ਲਈ ਜਮਾਤ ਕਮਰਿਆਂ ਤੱਕ ਪਹੁੰਚਣਾ ਸੰਭਵ ਨਹੀਂ ਹੁੰਦਾ, ਉਹ ਇਨ੍ਹਾਂ ਕੋਰਸਾਂ ਰਾਹੀਂ ਆਪਣੀ ਸਿੱਖਿਆ ਹਾਸਿਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਇਨ੍ਹਾਂ ਕੋਰਸਾਂ ਦੇ ਨਿਰਮਾਣ ਬਾਰੇ ਅਧਿਆਪਕਾਂ ਨੂੰ ਜਾਗਰੂਕ ਅਤੇ ਸਿੱਖਿਅਤ ਕਰਨ ਲਈ ਅਜਿਹੇ ਰਿਫ਼ਰੈਸ਼ਰ ਕੋਰਸ ਲਗਾਉਣਾ ਬਹੁਤ ਜ਼ਰੂਰੀ ਹੈ ।
ਪ੍ਰੋ. ਹਿਮਾਂਸ਼ੂ ਅੱਗਰਵਾਲ ਨੇ ਇਸ ਮੌਕੇ ਬੋਲਦਿਆਂ ਰਿਫ਼ਰੈਸ਼ਰ ਕੋਰਸਾਂ ਦੀ ਮਹੱਤਤਾ ਸੰਬੰਧੀ ਵੱਖ-ਵੱਖ ਪੱਖਾਂ ਨੂੰ ਉਜਾਗਰ ਕੀਤਾ । ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਜ਼ਰੀਏ ਭਾਰਤ ਭਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਫ਼ੈਕਲਟੀ ਮੈਂਬਰ ਇਕੱਠੇ ਇੱਕ ਮੰਚ ਉੱਤੇ ਆਉਂਦੇ ਹਨ ਅਤੇ ਉਨ੍ਹਾਂ ਨੂੰ ਇੱਕ ਦੂਜੇ ਤੋਂ ਸਿੱਖਣ ਦਾ ਸ਼ਾਨਦਾਰ ਮੌਕਾ ਮਿਲਦਾ ਹੈ । ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ਼ ਜਿੱਥੇ ਅਧਿਆਪਕਾਂ ਵਿੱਚ ਆਪਣੇ ਕੌਸ਼ਲ ਪ੍ਰਤੀ ਸਮਰਥਾ ਵਿੱਚ ਵਾਧਾ ਹੁੰਦਾ ਹੈ ਉੱਥੇ ਹੀ ਵੱਖ-ਵੱਖ ਖਿੱਤਿਆਂ ਦੇ ਅਧਿਆਪਕਾਂ ਦੀ ਆਪਸ ਵਿੱਚ ਸਾਂਝੇਦਾਰੀ ਕਾਇਮ ਹੁੰਦੀ ਹੈ । ਮੂਕਸ ਆਨਲਾਈਨ ਕੋਰਸਾਂ ਨਾਲ਼ ਸੰਬੰਧਤ ਰਿਫ਼ਰੈਸ਼ਰ ਕੋਰਸ ਦੇ ਕੋਆਰਡੀਨੇਟਰ ਦਲਜੀਤ ਅਮੀ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਸਥਿਤ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਅਜਿਹੇ ਮੂਕਸ ਕੋਰਸਾਂ ਦਾ ਨਿਰਮਾਣ ਹੁੰਦਾ ਹੈ । ਉਨ੍ਹਾਂ ਇੱਥੇ ਹਾਜ਼ਰ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਈ.ਐੱਮ. ਆਰ. ਸੀ. ਨਾਲ਼ ਜੁੜ ਕੇ ਆਪਣੇ ਵਿਸ਼ੇ ਨਾਲ਼ ਸੰਬੰਧਤ ਮੂਕਸ ਦੇ ਨਿਰਮਾਣ ਕਰਨ ਹਿਤ ਅੱਗੇ ਆਉਣ । ਉਨ੍ਹਾਂ ਕਿਹਾ ਕਿ ਈ. ਐੱਮ. ਆਰ. ਸੀ. ਇਸ ਪੱਖੋਂ ਹਰ ਸੰਭਵ ਮਦਦ ਲਈ ਤਿਆਰ ਹੈ । ਅੰਤ ਵਿੱਚ ਪ੍ਰੋ. ਰਮਨ ਮੈਣੀ ਵੱਲੋਂ ਧੰਨਵਾਦੀ ਭਾਸ਼ਣ ਦੌਰਾਨ ਕੇਂਦਰ ਦੇ ਮਿਹਨਤੀ ਅਮਲੇ ਮਨਦੀਪ ਸਿੰਘ, ਦਿਆਲ ਦੱਤ, ਸੁਰਿੰਦਰ ਸਿੰਘ, ਕਾਂਤਾ ਰਾਣੀ, ਮਹਾਵੀਰ ਸਿੰਘ, ਸੁਰਿੰਦਰ ਕੁਮਾਰ ਆਦਿ ਦਾ ਇਸ ਕੋਰਸ ਦੇ ਆਯੋਜਨ ਵਿੱਚ ਯੋਗਦਾਨ ਦੇਣ ਲਈ ਵਿਸ਼ੇਸ਼ ਜ਼ਿਕਰ ਕੀਤਾ ਗਿਆ ।

Advertisement
Advertisement
Advertisement
Advertisement
Scroll to Top