Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:39 am

+91 90915 01313 , +91 90916 01313

punjabbanni@gmail.com
punjabbani@yahoo.com

ਦਾਖ਼ਲਾ ਲੈਣ ਦੀ ਅੰਤਿਮ ਮਿਤੀ ਵਿੱਚ ਵਾਧਾ

ਦਾਖ਼ਲਾ ਲੈਣ ਦੀ ਅੰਤਿਮ ਮਿਤੀ ਵਿੱਚ ਵਾਧਾ

ਦਾਖ਼ਲਾ ਲੈਣ ਦੀ ਅੰਤਿਮ ਮਿਤੀ ਵਿੱਚ ਵਾਧਾ
-ਐੱਲ. ਐੱਲ. ਐੱਮ. ਦੀ ਦਾਖ਼ਲਾ ਵਿਧੀ ਵਿੱਚ ਕੀਤੀ ਜਾ ਰਹੀ ਹੈ ਤਬਦੀਲੀ
ਪਟਿਆਲਾ- ਪੰਜਾਬੀ ਯੂਨੀਵਰਸਿਟੀ ਵਿਖੇ ਪੋਸਟ ਗਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਹੁਣ ਇੱਕ ਹੋਰ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈਣ ਦੀ ਅੰਤਿਮ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਤੱਕ ਕਈ ਵਿਦਿਆਰਥੀ ਆਪਣੇ ਇਮਤਿਹਾਨਾਂ ਵਿੱਚ ਰੁਝੇ ਹੋਏ ਸਨ। ਹੁਣ ਬੀ.ਏ., ਬੀ.ਐੱਸ.ਸੀ. ਅਤੇ ਬੀ.ਕੌਮ ਦੇ ਪੰਜ ਸਮੈਸਟਰ ਪਾਸ ਕਰ ਚੁੱਕੇ ਵਿਦਿਆਰਥੀ ਦਾਖਲੇ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੇ ਆਖਰੀ ਸਮੈਸਟਰ ਦਾ ਨਤੀਜਾ ਆਉਣ ਤੱਕ ਇਹ ਦਾਖਲਾ ਆਰਜ਼ੀ ਮੰਨਿਆ ਜਾਵੇਗਾ ਅਤੇ ਨਤੀਜਾ ਆਉਣ ਉਪਰੰਤ ਨਤੀਜੇ ਮੁਤਾਬਕ ਪੱਕਾ ਕਰ ਦਿੱਤਾ ਜਾਵੇਗਾ। ਦਾਖਲਾ ਪੰਜ ਸਮੈਸਟਰਾਂ ਦੀ ਮੈਰਿਟ ਦੇ ਆਧਾਰ ਉੱਤੇ ਕੀਤਾ ਜਾਵੇਗਾ।
ਕੇਂਦਰੀ ਦਾਖਲਾ ਸੈੱਲ ਦੇ ਕੋਆਰਡੀਨੇਟਰ ਡਾ. ਗੁਲਸ਼ਨ ਬਾਂਸਲ ਨੇ ਦੱਸਿਆ ਕਿ ਹੁਣ ਚਾਹਵਾਨ ਵਿਦਿਆਰਥੀ 11 ਜੁਲਾਈ 2023 ਤੱਕ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਲਈ ਅਰਜ਼ੀ ਦੇ ਸਕਦੇ ਹਨ। ਇਸ ਉਪਰੰਤ 13 ਅਤੇ 14 ਜੁਲਾਈ ਨੂੰ ਇਨ੍ਹਾਂ ਅਰਜ਼ੀਆਂ ਦੇ ਅਧਾਰ ਉੱਤੇ ਇੰਟਰਵਿਊ ਰੱਖੀ ਜਾਵੇਗੀ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਐੱਲ. ਐੱਲ. ਐੱਮ. ਦੀ ਦਾਖ਼ਲਾ ਵਿਧੀ ਵਿੱਚ ਤਬਦੀਲੀ ਕੀਤੀ ਗਈ ਹੈ। ਐੱਲ. ਐੱਲ. ਐੱਮ ਦਾ
ਦਾਖ਼ਲਾ, ਜੋ ਪਹਿਲਾਂ ਮੈਰਿਟ ਅਧਾਰ ਉੱਤੇ ਹੋਣਾ ਸੀ, ਇਹ ਹੁਣ ਪ੍ਰਵੇਸ਼ ਪ੍ਰੀਖਿਆ (ਐਂਟਰਸ ਟੈਸਟ) ਦੇ ਅਧਾਰ ਉੱਤੇ ਹੋਣਾ ਹੈ। ਇਸ ਸੰਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸ਼ਡਿਊਲ ਜਲਦ ਹੀ ਵੈਬਸਾਈਟ ਉੱਤੇ ਸਾਂਝਾ ਕਰ ਦੇਣਾ ਹੈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਅਜਿਹੇ ਵਿਦਿਆਰਥੀ ਜੋ ਕਿਸੇ ਕਾਰਨ ਪਹਿਲਾਂ ਦਾਖਲਾ ਅਰਜ਼ੀ ਦੇਣ ਤੋਂ ਖੁੰਝ ਗਏ ਹਨ, ਉਹ ਹੁਣ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ।

Advertisement
Advertisement
Advertisement
Advertisement
Scroll to Top