ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ
ਦੁਆਰਾ: News ਪ੍ਰਕਾਸ਼ਿਤ :Friday, 30 June, 2023, 03:41 PM
ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ
ਦਿੱਲੀ -ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਸ਼ੁੱਕਰਵਾਰ ਸਵੇਰੇ ਭਾਰੀ ਬਾਰਿਸ਼ ਹੋਈ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਫਰੀਦਾਬਾਦ, ਗੁਰੂਗ੍ਰਾਮ ਵਿੱਚ ਭਾਰੀ ਮੀਂਹ ਪਿਆ।ਇਸ ਕਾਰਨ ਦਿੱਲੀ ਐਨਸੀਆਰ ਦੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਦੇ ਅਸਮਾਨ ‘ਚ ਬੱਦਲ ਛਾਏ ਰਹਿਣਗੇ, ਜਿਸ ਦੌਰਾਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ’ਚ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਖੇਤਰਾਂ ’ਚ ਮਾਨਸੂਨ ਦੀ ਆਮਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।