Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:41 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲਾਂ ਵਿਖੇ ਮੌਕ ਡਰਿੱਲਾਂ ਰਾਹੀਂ ਬੱਚੇ ਬਣ ਰਹੇ ਮਦਦਗਾਰ ਫ਼ਰਿਸ਼ਤੇ : ਡਾਕਟਰ ਕਰਮਜੀਤ ਕੌਰ

ਸਕੂਲਾਂ ਵਿਖੇ ਮੌਕ ਡਰਿੱਲਾਂ ਰਾਹੀਂ ਬੱਚੇ ਬਣ ਰਹੇ ਮਦਦਗਾਰ ਫ਼ਰਿਸ਼ਤੇ : ਡਾਕਟਰ ਕਰਮਜੀਤ ਕੌਰ

ਸਕੂਲਾਂ ਵਿਖੇ ਮੌਕ ਡਰਿੱਲਾਂ ਰਾਹੀਂ ਬੱਚੇ ਬਣ ਰਹੇ ਮਦਦਗਾਰ ਫ਼ਰਿਸ਼ਤੇ : ਡਾਕਟਰ ਕਰਮਜੀਤ ਕੌਰ
ਪਟਿਆਲਾ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਹੁਕਮਾਂ ਅਨੁਸਾਰ, ਵਿਦਿਆਰਥੀਆਂ ਅਧਿਆਪਕਾਂ ਨੂੰ ਆਫਤਾਵਾਂ, ਜੰਗਾਂ, ਘਰੇਲੂ ਘਟਨਾਵਾਂ ਸਮੇਂ ਜਾਨੀ ਅਤੇ ਮਾਲੀ ਸੁਰੱਖਿਆ ਅਤੇ ਸੰਕਟ ਸਮੇਂ ਪੀੜਤਾਂ ਦੀ ਸਹਾਇਤਾ ਕਰਨ ਲਈ, ਜ਼ੰਗੀ ਪੱਧਰ ਤੇ ਕੁਦਰਤੀ ਜਾਂ ਮਨੁੱਖੀ ਆਫਤਾਵਾਂ, ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕਟ ਜਾ ਭੁਚਾਲ ਹੜਾਂ ਸਮੇਂ ਕੀਮਤੀ ਜਾਨਾਂ ਬਚਾਉਣ ਲਈ ਨਾਮੀ ਸੰਸਥਾ ਫਸਟ ਏਡ, ਸੇਫਟੀ, ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਵਲੋਂ ਮੌਕ ਡਰਿੱਲਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜ਼ੋ ਕਿਸੇ ਵੀ ਦੁਰਘਟਨਾ ਆਫ਼ਤ ਜਾਂ ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਤਬਾਹੀਆਂ ਤੋਂ ਬਚਾਇਆ ਜਾਏ, ਇਹ ਜਾਣਕਾਰੀ ਦਿੰਦੇ ਹੋਏ ਭਾਰਤੀਯ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਕਾਕਾ ਰਾਮ ਵਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਰਜਿਸਟ੍ਰਾਰ ਪੰਜਾਬੀ ਯੂਨੀਵਰਸਿਟੀ, ਜ਼ਿਲਾ ਸਿੱਖਿਆ ਅਫਸਰਾਂ ਅਤੇ ਸਿਵਲ ਸਰਜਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵੱਧ ਤੋਂ ਵੱਧ ਨੋਜਵਾਨਾਂ ਅਤੇ ਕਰਮਚਾਰੀਆਂ ਨੂੰ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਲਈ ਤਿਆਰ ਕੀਤਾ ਜਾਵੇ ।
ਡਾਕਟਰ ਕਰਮਜੀਤ ਕੌਰ, ਪ੍ਰਿੰਸੀਪਲ ਪੀ. ਐਮ. ਸ਼੍ਰੀ ਸੀਨੀਅਰ ਸੈਕੰਡਰੀ ਕੰਨਿਆ ਸਮਾਰਟ ਸਕੂਲ ਸਨੋਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੀਆਂ 8 ਰਾਹਤ ਕਾਰਜਾਂ ਲਈ ਟੀਮਾਂ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ, ਅਸੈਂਬਲੀ ਪੁਆਇੰਟ ਤੇ ਇਕਠੇ ਹੋਣਾ, ਗਿਣਤੀ ਕਰਨੀ, ਇਮਾਰਤਾਂ ਵਿਖੇ ਫ਼ਸੇ ਲੋਕਾਂ ਨੂੰ ਰੈਸਕਿਯੂ ਕਰਕੇ ਫਸਟ ਏਡ, ਸੀ. ਪੀ. ਆਰ., ਰਿਕਵਰੀ ਪੁਜੀਸ਼ਨ, ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਰਸੀਆਂ ਚੂਨੀਆਂ ਚਾਦਰਾਂ ਬਾਸਾ ਦੇ ਸਟੇਚਰ, ਪੱਟੀਆਂ ਫੱਟੀਆਂ ਨਾਲ ਖ਼ੂਨ ਬੰਦ ਕਰਨੇ ਅਤੇ ਟੁੱਟੇ ਅੰਗਾਂ ਨੂੰ ਅਹਿੱਲ ਕਰਨਾ, ਪੁਲਿਸ, ਪ੍ਰਸ਼ਾਸਨ, ਹਸਪਤਾਲਾਂ, ਐਂਬੂਲੈਂਸਾਂ, ਫਾਇਰ ਬ੍ਰਿਗੇਡ ਨੂੰ ਸੂਚਨਾ ਦੇਣਾ, ਚੋਰਾਂ ਤੋਂ ਬਚਾਉਣ, ਕੰਟਰੋਲ ਰੂਮ ਆਦਿ ਟੀਮਾਂ ਬਣਾ ਕੇ ਮੌਕ ਡਰਿੱਲ ਕਰਵਾਈ । ਇਸ ਮੌਕੇ ਪੰਜਾਬ ਪੁਲਿਸ ਦੇ ਇੰਸਪੈਕਟਰ ਕਰਮਜੀਤ ਕੌਰ ਨੇ ਆਵਾਜਾਈ ਹਾਦਸਿਆਂ, ਸਾਇਬਰ ਸੁਰੱਖਿਆ, ਕਿਡਨੈਪਿੰਗ ਅਤੇ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ । ਗੁਰਜਾਪ ਸਿੰਘ, ਸਾਬਕਾ ਪੁਲਸ ਅਫਸਰ, ਸਕੂਲ ਮੈਨੇਜਰ ਸੁਰਿੰਦਰ ਸਿੰਘ, ਲਵਲੀ ਇਨੋਸੈਟ ਨੇ ਮੌਕ ਡਰਿੱਲਾਂ ਦੌਰਾਨ ਵੰਲਟੀਅਰਾਂ ਦੀ ਸਹਾਇਤਾ ਕੀਤੀ । ਪ੍ਰਿੰਸੀਪਲ ਡਾਕਟਰ ਕਰਮਜੀਤ ਕੌਰ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਅਜ ਦੇ ਸਮੇਂ ਵਿੱਚ ਕੁਦਰਤੀ ਜਾਂ ਮਨੁੱਖੀ ਆਫਤਾਵਾਂ, ਜੰਗਾਂ, ਮਹਾਂਮਾਰੀਆਂ, ਸੜਕਾਂ , ਘਰੇਲੂ ਅਤੇ ਵਿਉਪਾਰਕ ਅਦਾਰਿਆਂ ਵਿਖੇ ਵਾਪਰ ਰਹੀਆਂ ਘਟਨਾਵਾ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਆਦਿ ਮੌਕ ਡਰਿੱਲਾਂ ਕਰਵਾਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ /ਨਾਗਰਿਕਾਂ ਨੂੰ ਪੀੜਤਾਂ ਦੇ ਮਦਦਗਾਰ ਫ਼ਰਿਸ਼ਤੇ ਬਣਾਉਣ ਲਈ ਸ਼੍ਰੀ ਕਾਕਾ ਰਾਮ ਵਰਮਾ, ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਪ੍ਰਸ਼ਾਸਨ ਵਲੋਂ ਪ੍ਰਸੰਸਾਯੋਗ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੌਕ ਡਰਿੱਲਾਂ ਮਹਲਿਆ ਕਾਲੋਨੀਆਂ ਭੀੜ ਵਾਲੀਆਂ ਇਮਾਰਤਾਂ, ਹਸਪਤਾਲਾਂ, ਪੈਟਰੋਲ ਪੰਪਾਂ, ਧਾਰਮਿਕ ਸਮਾਗਮਾਂ ਆਦਿ ਵਿਖੇ ਸਾਲ ਵਿੱਚ ਦੋ ਤਿੰਨ ਵਾਰ ਜਰੂਰ ਹੋਣੀਆਂ ਚਾਹੀਦੀਆਂ ਹਨ ।

Advertisement
Advertisement
Advertisement
Advertisement
Scroll to Top