Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਜਾਰਜੀਆ ’ਚ ਵਾਪਰੇ ਹਾਦਸੇ ’ਚ ਮਰਨ ਵਾਲਿਆਂ ਵਿਚ ਇਕ ਨੌਜਵਾਨ ਸਮਾਣਾ ਦਾ

ਜਾਰਜੀਆ ’ਚ ਵਾਪਰੇ ਹਾਦਸੇ ’ਚ ਮਰਨ ਵਾਲਿਆਂ ਵਿਚ ਇਕ ਨੌਜਵਾਨ ਸਮਾਣਾ ਦਾ

ਜਾਰਜੀਆ ’ਚ ਵਾਪਰੇ ਹਾਦਸੇ ’ਚ ਮਰਨ ਵਾਲਿਆਂ ਵਿਚ ਇਕ ਨੌਜਵਾਨ ਸਮਾਣਾ ਦਾ
ਪਟਿਆਲਾ : ਵਿਦੇਸ਼ੀ ਧਰਤੀ ਜਾਰਜੀਆ ’ਚ ਮੌਤ ਦੇ ਘਾਟ ਉਤਰੇ ਵਿਅਕਤੀਆਂ ਵਿਚੋਂ ਵਰਿੰਦਰ ਸਿੰਘ ਜਿ਼ਲਾ ਪਟਿਆਲਾ ਦੇ ਸਮਾਣਾ ਸ਼ਹਿਰ ਨੌਜਵਾਨ ਹੈ। ਦੱਸਣਯੋਗ ਹੈ ਕਿ ਮ੍ਰਿਤਕ ਵਰਿੰਦਰ ਸਿੰਘ ਡੇਢ ਸਾਲ ਪਹਿਲਾਂ ਪਰਿਵਾਰ ਦੀ ਖ਼ੁਸ਼ਹਾਲੀ ਲਈ ਜਾਰਜੀਆ ਗਿਆ ਸੀ । ਇਸ ਤੋਂ ਪਹਿਲਾਂ ਇਹ ਨੌਜਵਾਨ ਪੁਰਤਗਾਲ ਗਿਆ ਸੀ ਤੇ ਪੁਰਤਗਾਲ ਤੋਂ ਰੁਜ਼ਗਾਰ ਨਾ ਮਿਲਣ ਕਰਕੇ ਜਾਰਜੀਆ ’ਚ ਚਲਿਆ ਗਿਆ। ਜਾਰਜੀਆ ਦੇ ਹੋਟਲ ਦਾ ਮੈਨੇਜਰ ਬਣ ਗਿਆ ਉਸ ਦੇ ਨਾਲ ਪੰਜਾਬ ਦੇ ਸੁਨਾਮ ਜਗਰਾਵਾਂ ਅਤੇ ਹੋਰ ਕਈ ਸ਼ਹਿਰਾਂ ਦੇ ਨੌਜਵਾਨ ਲੜਕੇ ਲੜਕੀਆਂ ਕੰਮ ਕਰਦੇ ਸਨ । ਐਤਵਾਰ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਹੋਟਲ ’ਚ ਦਮ ਘੁਟਣ ਨਾਲ ਵਰਿੰਦਰ ਸਿੰਘ ਦੀ ਮੌਤ ਹੋ ਗਈ ਹੈ । ਵਰਿੰਦਰ ਸਿੰਘ ਦੇ ਪਿਤਾ ਅਤੇ ਉਹਦੀ ਪਤਨੀ ਨੇ ਪੱਤਰਕਾਰਾਂ ਨਾਲ ਕੈਮਰੇ ’ਤੇ ਕੁਝ ਬੋਲ ਨਹੀਂ ਸਕੇ, ਕਿਉਂਕਿ ਉਨ੍ਹਾਂ ਦੇ ਘਰ ਦੇ ਹਾਲਾਤ ਹੀ ਕੁਝ ਇਸ ਤਰ੍ਹਾਂ ਦੇ ਹਨ ਕਿ ਉਹ ਬੋਲ ਨਹੀਂ ਸਕਦੇ । ਉਸਦੇ ਰਿਸ਼ਤੇਦਾਰ ਅਮਰਿੰਦਰ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਹੀ ਪੁਰਤਗਾਲ ਗਿਆ ਸੀ ਅਤੇ ਉਸ ਦਾ ਵਿਆਹ ਅੱਠ ਸਾਲ ਪਹਿਲਾਂ ਹੋਇਆ ਸੀ ਉਸ ਦੀ ਇੱਕ ਪੰਜ ਸਾਲਾ ਬੇਟੀ ਵੀ ਹੈ । ਪਿਤਾ ਨੇ ਕੇਂਦਰ ਸਰਕਾਰ ਤੋਂ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ ।

Advertisement
Advertisement
Advertisement
Advertisement
Scroll to Top