Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 4:35 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲੀ ਵਿਦਿਆਰਥੀਆਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ, 1 ਦੀ ਮੌਤ

ਸਕੂਲੀ ਵਿਦਿਆਰਥੀਆਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ, 1 ਦੀ ਮੌਤ

ਸਕੂਲੀ ਵਿਦਿਆਰਥੀਆਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ, 1 ਦੀ ਮੌਤ
ਤੇਜ਼ ਰਫਤਾਰ ਨਿੱਜੀ ਬੱਸ ਨੇ ਮਾਰੀ ਟੱਕਰ, ਕਈ ਬੱਚੇ ਜ਼ਖਮੀ
ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ‘ਚ ਇਕ ਸਕੂਲ ਵੈਨ ਅਤੇ ਤੇਜ਼ ਰਫਤਾਰ ਨਿੱਜੀ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਅਤੇ ਤਿੰਨ ਵਿਦਿਆਰਥਣਾਂ ਜ਼ਖਮੀ ਹੋਈਆਂ ਹਨ । ਮੁਢਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਤੇਜ਼ ਰਫਤਾਰ ਦੱਸਿਆ ਜਾ ਰਿਹਾ ਹੈ । ਇਸ ਟੱਕਰ ਵਿਚ ਵੈਨ ਚਾਲਕ ਨੂੰ ਵੀ ਬੁਰੀ ਤਰ੍ਹਾਂ ਸੱਟਾਂ ਲੱਗੀਆਂ ਹਨ । ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਦਸਤੇ ਅਤੇ ਪੁਲਸ ਅਧਿਕਾਰੀਆਂ ਅਤੇ ਲੋਕਾਂ ਵਲੋਂ ਬੱਚਿਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਅੰਮ੍ਰਿਤਸਰ ਪਾਸੇ ਤੋਂ ਆ ਰਹੀ ਇਕ ਨਿੱਜੀ ਬੱਸ ਬਹੁਤ ਹੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ਕਾਰਨ ਹਾਦਸਾ ਵਾਪਰਿਆ । ਤਿੰਨ ਵਿਦਿਆਰਥਣਾਂ ਜੋ ਕਿ ਜਖਮੀਆਂ ਹਨ, ਵਿਚ 2 ਸਕੀਆਂ ਭੈਣਾਂ ਵੀ ਸ਼ਾਮਲ ਹਨ । ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਬੱਸ ਡਰਾਈਵਰ ’ਤੇ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top