Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਰੀਤਿਕਾ ਗੁਪਤਾ ਨੇ ਆਈ. ਈ. ਐੱਸ. 2024 ਵਿੱਚ ਆਲ ਇੰਡੀਆ ਚੌਥਾ ਰੈਂਕ ਪ੍ਰਾਪਤ ਕੀਤਾ

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਰੀਤਿਕਾ ਗੁਪਤਾ ਨੇ ਆਈ. ਈ. ਐੱਸ. 2024 ਵਿੱਚ ਆਲ ਇੰਡੀਆ ਚੌਥਾ ਰੈਂਕ ਪ੍ਰਾਪਤ ਕੀਤਾ

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਰੀਤਿਕਾ ਗੁਪਤਾ ਨੇ ਆਈ. ਈ. ਐੱਸ. 2024 ਵਿੱਚ ਆਲ ਇੰਡੀਆ ਚੌਥਾ ਰੈਂਕ ਪ੍ਰਾਪਤ ਕੀਤਾ
ਪਟਿਆਲਾ, 18 ਦਸੰਬਰ : ਪੰਜਾਬੀ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿਭਾਗ ਦੀ ਖੋਜਾਰਥੀ ਰੀਤਿਕਾ ਗੁਪਤਾ ਨੇ ਯੂ. ਪੀ. ਐੱਸ. ਸੀ. ਵੱਲੋਂ ਕਰਵਾਈ ਗਈ ਉੱਚ ਪ੍ਰਤੀਯੋਗਤਾ ਇੰਡੀਅਨ ਇਕਨੌਮਿਕ ਸਰਵਿਸਜ਼ (ਆਈ. ਈ. ਐੱਸ.) 2024 ਵਿੱਚ ਆਲ ਇੰਡੀਆ ਚੌਥਾ ਰੈਂਕ ਪ੍ਰਾਪਤ ਕੀਤਾ ਹੈ । ਰੀਤਿਕਾ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਵਿੱਚ ਆਪਣੀ ਪੀ- ਐੱਚ. ਡੀ. ਕਰ ਰਹੀ ਹੈ । ਦੇਸ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਵਿੱਚੋਂ ਇੱਕ ਇਸ ਪ੍ਰੀਖਿਆ ਵਿੱਚ ਕੀਤੀ ਆਪਣੀ ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਰੀਤਿਕਾ ਨੇ ਕਿਹਾ ਕਿ ਯੂਨੀਵਰਸਿਟੀ ਵਿਚਲੇ ਉਸਦੇ ਅਧਿਆਪਕਾਂ ਅਤੇ ਅਕਾਦਮਿਕ ਮਾਹੌਲ ਦਾ ਵੀ ਇਸ ਵਿੱਚ ਵੱਡਾ ਯੋਗਦਾਨ ਹੈ । ਉਨ੍ਹਾਂ ਆਪਣੇ ਅਕਾਦਮਿਕ ਸਫ਼ਰ ਦੌਰਾਨ ਨਿਰੰਤਰ ਸਹਿਯੋਗ ਅਤੇ ਸੂਝਵਾਨ ਮਾਰਗਦਰਸ਼ਨ ਲਈ ਆਪਣੇ ਨਿਗਰਾਨ ਡਾ. ਸਰਬਜੀਤ ਸਿੰਘ ਅਤੇ ਡਾ. ਰਵਿਤਾ ਦਾ ਵਿਸ਼ੇਸ਼ ਧੰਨਵਾਦ ਕੀਤਾ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਵਿਭਾਗ ਮੁਖੀ ਡਾ. ਜਸਦੀਪ ਸਿੰਘ ਤੂਰ ਵੱਲੋਂ ਰੀਤਿਕਾ ਗੁਪਤਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ ।

Advertisement
Advertisement
Advertisement
Advertisement
Scroll to Top