Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:44 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸਮੂਹ ਅਸਲਾ ਲਾਇਸੰਸੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸਮੂਹ ਅਸਲਾ ਲਾਇਸੰਸੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸਮੂਹ ਅਸਲਾ ਲਾਇਸੰਸੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
31 ਦਸੰਬਰ ਤੋਂ ਪਹਿਲਾਂ ਪਹਿਲਾਂ ਈ-ਸੇਵਾ ਪੋਰਟਲ ਨਾਲ ਲਿੰਕ ਕਰਵਾਏ ਜਾਣ ਅਸਲਾ ਲਾਇਸੰਸ
ਸੰਗਰੂਰ, 18 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਅਮਿਤ ਬੈਂਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ, ਪੰਜਾਬ ਵੱਲੋਂ ਜਾਰੀ ਪੱਤਰ ਵਿੱਚ ਆਰਮਜ਼ ਲਾਇਸੰਸਾਂ ਨਾਲ ਸਬੰਧਤ ਸੇਵਾਵਾਂ ਈ-ਸੇਵਾ ਪੋਰਟਲ ਰਾਹੀਂ ਪ੍ਰਾਪਤ ਕਰਨਾ ਸ਼ੁਰੂ ਕੀਤਾ ਗਿਆ ਸੀ ਪਰ ਜਿਹੜੇ ਅਸਲਾ ਲਾਇਸੰਸ ਕਿਸੇ ਵੀ ਸਰਵਿਸ ਰਾਹੀਂ ਈ-ਸੇਵਾ ਪੋਰਟਲ ਨਾਲ ਲਿੰਕ ਨਹੀਂ ਹੋਏ ਹਨ, ਮਿਤੀ 01-01-2025 ਤੋਂ ਈ-ਸੇਵਾ ਪੋਰਟਲ ‘ਤੇ ਇਨ੍ਹਾਂ ਲਾਇਸੰਸਾਂ ਲਈ ਸੇਵਾ ਬੰਦ ਕਰ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਹੈ ਕਿ ਅਜਿਹੇ ਅਸਲਾ ਲਾਇਸੰਸੀ ਮਿਤੀ 31-12-2024 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਰਾਹੀਂ ਕੋਈ ਵੀ ਸੇਵਾ ਪ੍ਰਾਪਤ ਕਰਨ ਲਈ ਬਿਨੈ ਨਹੀਂ ਕਰ ਸਕਣਗੇ । ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸਮੂਹ ਅਸਲਾ ਲਾਇਸੰਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਨਾਗਰਿਕ ਵੱਲੋਂ ਆਪਣੇ ਅਸਲਾ ਲਾਇਸੰਸ ਬਾਬਤ ਈ-ਸੇਵਾ ਪੋਰਟਲ ਰਾਹੀਂ ਕੋਈ ਵੀ ਸਰਵਿਸ ਪ੍ਰਾਪਤ ਨਹੀਂ ਕੀਤੀ ਹੈ ਤਾਂ ਇਸ ਸਬੰਧੀ ਭਵਿੱਖ ਵਿੱਚ ਆਉਣ ਵਾਲੀ ਕਿਸੇ ਵੀ ਕਿਸਮ ਦੀ ਮੁਸ਼ਕਿਲ ਤੋਂ ਬਚਣ ਲਈ ਮਿਤੀ 31-12-2024 ਤੱਕ ਹਰ ਹਾਲਤ ਵਿੱਚ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਕੇ ਈ-ਸੇਵਾ ਪੋਰਟਲ ਰਾਹੀਂ ਅਸਲਾ ਲਾਇਸੰਸ ਨਵਿਆਉਣ ਜਾਂ ਰੱਦ ਕਰਵਾਉਣ ਜਾਂ ਮ੍ਰਿਤਕ ਅਸਲਾ ਲਾਇਸੰਸੀ ਦੇ ਅਸਲੇ ਦਾ ਨਿਪਟਾਰਾ ਆਦਿ ਬਾਬਤ ਸਰਵਿਸ ਅਪਲਾਈ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਕਿਸਮ ਦੀ ਦੇਰੀ ਜਾਂ ਅਣਗਹਿਲੀ ਦੀ ਸੂਰਤ ਵਿੱਚ ਸਬੰਧਤ ਅਸਲਾ ਲਾਇਸੰਸ ਧਾਰਕ ਖੁਦ ਜਿੰਮੇਵਾਰ ਹੋਣਗੇ ।

Advertisement
Advertisement
Advertisement
Advertisement
Scroll to Top