Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:41 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਨੇ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ

ਪਟਿਆਲਾ ਜ਼ਿਲ੍ਹੇ ਨੇ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ

ਪਟਿਆਲਾ ਜ਼ਿਲ੍ਹੇ ਨੇ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ
-ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
– ਬੇਲਰ ਐਸੋਸੀਏਸ਼ਨ ਤੇ ਪਰਾਲੀ ਵਰਤਣ ਵਾਲੇ ਉਦਯੋਗਾਂ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਚਰਚਾ
-ਕਿਸਾਨਾਂ ਦੀ ਜਾਗਰੂਕਤਾ ਲਈ ਪਿੰਡਾਂ ‘ਚ ਬੇਲਰ ਲਿਜਾਣ ਤੋਂ ਪਹਿਲਾਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ: ਸਾਕਸ਼ੀ ਸਾਹਨੀ
ਪਟਿਆਲਾ, 30 ਜੂਨ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਉਪਲਬੱਧ ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਰਣਨੀਤੀ ਉਲੀਕਣ ਲਈ ਅੱਜ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਬੇਲਰ ਐਸੋਸੀਏਸ਼ਨ, ਪਰਾਲੀ ਵਰਤਣ ਵਾਲੇ ਉਦਯੋਗਾਂ ਅਤੇ ਕਿਸਾਨਾਂ ਨਾਲ ਚਰਚਾ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 31 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਪੈਦਾਵਾਰ ਕੀਤੀ ਜਾਂਦੀ ਹੈ, ਜਿਸ ਤੋਂ ਤਕਰੀਬਨ 14 ਲੱਖ ਮੀਟਰਿਕ ਟਨ ਪਰਾਲੀ ਪੈਦਾ ਹੁੰਦੀ ਹੈ ਜਿਸ ‘ਚੋ ਐਕਸ ਸੀਟੂ ਤਕਨੀਕ ਨਾਲ ਤਕਰੀਬਨ 2 ਲੱਖ ਮੀਟਰਿਕ ਟਨ ਪਰਾਲੀ ਦੀ ਵਰਤੋਂ ਉਦਯੋਗਾਂ ਵਿੱਚ ਕੀਤੀ ਜਾਂਦੀ ਹੈ, ਜਿਸ ਨੂੰ ਵਧਾਉਣ ਲਈ ਹੁਣੇ ਤੋਂ ਹੀ ਬੇਲਰ ਐਸੋਸੀਏਸ਼ਨਾਂ ਅਤੇ ਪਰਾਲੀ ਵਰਤਣ ਵਾਲੇ ਉਦਯੋਗਾਂ ਦਾ ਤਾਲਮੇਲ ਕਰਵਾਕੇ ਇਸ ਵਿੱਚ ਵਾਧਾ ਕਰਨ ਲਈ ਕੰਮ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਬੇਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਝੋਨੇ ਦੇ ਵਾਢੀ ਸੀਜ਼ਨ ਤੋਂ ਪਹਿਲਾ ਆਪਣੀ ਪਿੰਡਾਂ ਵਿੱਚ ਜਾਣ ਦੀ ਸਮਾਂ ਸਾਰਣੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੀ ਕਰਨ ਲਈ ਕਿਹਾ ਤਾਂ ਜੋ ਸਬੰਧਤ ਵਿਭਾਗ ਕਿਸਾਨਾਂ ਨੂੰ ਐਕਸ ਸੀਟੂ ਤਕਨੀਕ ਸਬੰਧੀ ਜਾਗਰੂਕ ਕਰ ਸਕਣ ਅਤੇ ਇਸ ਨਾਲ ਜ਼ਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੰਢਾ ਸਾਂਭਣ ਲਈ ਜੇਕਰ ਬੇਲਰ ਮਾਲਕਾਂ ਨੂੰ ਜਗ੍ਹਾ ਦੀ ਜ਼ਰੂਰਤ ਹੋਵੇ ਤਾਂ ਉਸ ਸਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਜ਼ਮੀਨ ਉਪਲਬੱਧ ਕਰਵਾਉਣ ਲਈ ਵੀ ਰਣਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਬਸਿਡੀ ‘ਤੇ ਮਸ਼ੀਨਰੀ ਲੈਣ ਲਈ ਪੋਰਟਲ ਖੁੱਲਾ ਹੈ ਚਾਹਵਾਨ ਕਿਸਾਨ ਅਪਲਾਈ ਕਰਨ ਅਤੇ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਸਾਕਸ਼ੀ ਸਾਹਨੀ ਨੇ ਪਰਾਲੀ ਵਰਤਣ ਵਾਲੇ ਉਦਯੋਗਾਂ ਤੋਂ ਆਏ ਨੁਮਾਇੰਦਿਆਂ ਨੂੰ ਹੁਣੇ ਤੋਂ ਹੀ ਆਪਣੀ ਲੋੜ ਸਬੰਧੀ ਬੇਲਰ ਮਾਲਕਾਂ ਨਾਲ ਸੰਪਰਕ ਕਰਨ ਲਈ ਕਿਹਾ ਤਾਂ ਜੋ ਖੇਤਾਂ ਵਿੱਚ ਇਕੱਠੀਆਂ ਹੋਈਆਂ ਗੰਢਾ ਨੂੰ ਨਾਲੋ ਨਾਲ ਚੁਕਾਇਆ ਜਾ ਸਕੇ ਅਤੇ ਖੇਤ ਅਗਲੀ ਫਸਲ ਲਈ ਤਿਆਰ ਹੋ ਸਕਣ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਕੀਤੇ ਕੰਮ ਨਾਲ ਜਿਥੇ ਉਦਯੋਗਾਂ ਨੂੰ ਲਾਭ ਹੋਵੇਗਾ, ਉਥੇ ਹੀ ਬੇਲਰ ਮਾਲਕਾਂ ਅਤੇ ਕਿਸਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਨੂੰ ਪਰਾਲੀ ਨੂੰ ਅੱਗ ਨਾ ਲੱਗਣ ਨਾਲ ਲਾਭ ਹੋਵੇਗਾ।
ਡੀ.ਸੀ. ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣੀ ਪਵੇਗੀ। ਉਨ੍ਹਾਂ ਨੇ ਹਾਜ਼ਰੀਨ ਦੀਆਂ ਮੁਸ਼ਕਿਲਾਂ ਅਤੇ ਸੁਝਾਓ ਵੀ ਜਾਣੇ।
ਮੀਟਿੰਗ ਦੌਰਾਨ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਆਈ.ਸੀ ਤੋਂ ਨਵਨੀਤ ਕੌਰ, ਅਰਵਿੰਦਰ ਸਿੰਘ, ਰਵਿੰਦਰ ਸਿੰਘ, ਪ੍ਰਦੂਸ਼ਨ ਰੋਕਥਾਮ ਬੋਰਡ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਬ੍ਰਿਕੇਟਸ ਵਰਤਣ ਵਾਲੇ ਪਟਿਆਲਾ ਆਰ.ਐਨ.ਜੀ., ਹਿੰਦੁਸਤਾਨ ਯੂਨੀਲੀਵਰ, ਨਾਭਾ ਪਾਵਰ ਪਲਾਂਟ ਰਾਜਪੁਰਾ, ਏ ਐਂਡ ਪੀ ਐਨਰਜੀ ਸਲੀਉਸ਼ਨਜ਼ ਅਤੇ ਐਸ.ਪੀ.ਐਸ. ਈਕੋ ਫਰੈਡਲੀ ਫੀਊਲ ਸਮਾਣਾ ਪੈਪਸੀਕੋ, ਬੇਲਰ ਐਸੋਸੀਏਸ਼ਨ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

Advertisement
Advertisement
Advertisement
Advertisement
Scroll to Top