Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 6:19 am

+91 90915 01313 , +91 90916 01313

punjabbanni@gmail.com
punjabbani@yahoo.com

ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ

ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ

ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ
ਲਈ ਕੀਤਾ ਜਾਂਦਾ ਹੈ ਟੀਕਾਕਰਣ: ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ
ਪਟਿਆਲਾ, 18 ਦਸੰਬਰ : ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾਂਦਾ ਹੈ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਵੱਲੋਂ ਪਿੰਡ ਚੋਰਾ,ਧਰੇੜੀ ਜੱਟਾਂ ਅਤੇ ਆਲਮਪੁਰ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦੀ ਸੁਪਰਵੀਜਨ ਕੀਤੀ । ਡਾ. ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਸੁਪਰਵੀਜਨ ਦੌਰਾਨ ਉਨ੍ਹਾਂ ਵੱਲੋਂ ਇਹਨਾਂ ਸੈਸ਼ਨਾਂ ਤੇ ਵਰਤੀ ਜਾ ਰਹੀ ਵੈਕਸੀਨ, ਟੀਕੇ ਲਾਉਣ ਲਈ ਵਰਤੀਆਂ ਜਾ ਰਹੀਆਂ ਸੁਈਆਂ, ਸਰਿੰਜਾਂ ਅਤੇ ਟੀਕਾਕਰਨ ਰਜਿਸ਼ਟਰਾਂ ਦੀ ਜਾਂਚ ਕੀਤੀ ਗਈ । ਇਹਨਾਂ ਸੈਸ਼ਨਾਂ ਚ ਸਿਹਤ ਸਟਾਫ ਵੱਲੋਂ ਟੀਕੇ ਲਗਵਾਉਣ ਆਈਆਂ ਗਰਭਵਤੀ ਅੋਰਤਾਂ ਨੂੰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾਂ ਵਿਚ ਕਰਵਾਉਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਗਰਭਵੱਤੀ ਮਾਵਾਂ ਨੂੰ ਕਿਹਾ ਕਿ ਉਹ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਾਰਨੀ ਅਨੁੁਸਾਰ ਆਪਣਾ ਅਤੇ ਨਵ ਜਨਮੇਂ ਬੱਚਿਆਂ ਦਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ । ਜਿਲਾ ਟੀਕਾਕਰਨ ਅਫਸਰ ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਮਮਤਾ ਦਿਵਸ ਤੇ ਗਰਭਵੱਤੀ ਔਰਤਾਂ ਨੂੰ ਟੈਟਨਸ ਦੇ ਟੀਕੇ, ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਂਦੀਆਂ ਹਨ।ਇਸੇ ਤਰ੍ਹਾਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ, ਨਿਮੋਨੀਆ, ਦਸਤ ਅਤੇ ਟੈਟਨਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿੱਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਦਾ ਹੈ ਤਾਂ ਜੋ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਕੇ ਦਿੱਤੇ ਰਾਸ਼ਟਰੀ ਟੀਚੇ ਸਮੇਂ ਸਿਰ ਪੂਰੇ ਕੀਤੇ ਜਾ ਸਕਣ ।

Advertisement
Advertisement
Advertisement
Advertisement
Scroll to Top