Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:51 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਿਯੰਕਾ ਗਾਂਧੀ ਅਤੇ ਹੋਰ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿੱਚ ਕੀਤਾ ਪ੍ਰਦਰਸ਼ਨ

ਪ੍ਰਿਯੰਕਾ ਗਾਂਧੀ ਅਤੇ ਹੋਰ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿੱਚ ਕੀਤਾ ਪ੍ਰਦਰਸ਼ਨ

ਪ੍ਰਿਯੰਕਾ ਗਾਂਧੀ ਅਤੇ ਹੋਰ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿੱਚ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ : ਭਾਰਤ ਦੀਆਂ ਸਿਆਸੀ ਪਾਰਟੀਆਂ ਵਿਚੋ਼ ਇਤਿਹਾਸਕ ਪਾਰਟੀ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕੇਰਲ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਸਨਿਚਰਵਾਰ ਨੂੰ ਵਾਇਨਾਡ ਜ਼ਮੀਨ ਖਿਸਕਣ ਦੇ ਦੁਖਾਂਤ ਦੇ ਪੀੜਤਾਂ ਲਈ ਰਾਹਤ ਪੈਕੇਜ ਦੀ ਮੰਗ ਨੂੰ ਲੈ ਕੇ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ । ਪ੍ਰਿਯੰਕਾ ਗਾਂਧੀ ਅਤੇ ਕਈ ਹੋਰ ਸੰਸਦ ਮੈਂਬਰ ਸੰਸਦ ਭਵਨ ਦੇ `ਮਕਰ ਗੇਟ` ਨੇੜੇ ਇਕੱਠੇ ਹੋਏ ਅਤੇ `ਵਾਇਨਾਡ ਨਾਲ ਵਿਤਕਰਾ ਬੰਦ ਕਰੋ` ਦੇ ਨਾਹਰੇ ਲਾਏ । ਵਾਇਨਾਡ ਤੋਂ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ, “ਸਰਕਾਰ ਵਾਇਨਾਡ ਨੂੰ ਵਿਸ਼ੇਸ਼ ਪੈਕੇਜ ਦੇਣ ਤੋਂ ਇਨਕਾਰ ਕਰ ਰਹੀ ਹੈ । ਅਸੀਂ ਗ੍ਰਹਿ ਮੰਤਰੀ (ਅਮਿਤ ਸ਼ਾਹ) ਨੂੰ ਬੇਨਤੀ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਵੀ ਵੱਡੇ ਪੱਧਰ ’ਤੇ ਤਬਾਹੀ ਹੋਈ ਹੈ ਅਤੇ ਉਹ ਕੇਂਦਰ ਤੋਂ ਵੀ ਮਦਦ ਦੀ ਮੰਗ ਕਰ ਰਹੇ ਹਨ । ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਕੇਂਦਰ ਸਰਕਾਰ ਸਿਆਸੀ ਕਾਰਨਾਂ ਕਰ ਕੇ ਪੀੜਤਾਂ ਨੂੰ ਯੋਗ ਸਹਾਇਤਾ ਤੋਂ ਵਾਂਝੇ ਰੱਖ ਰਹੀ ਹੈ।ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ, ਹਰ ਕੋਈ ਸਮਾਨ ਸਲੂਕ ਦਾ ਹੱਕਦਾਰ ਹੈ ਅਤੇ ਕੁਦਰਤੀ ਆਫ਼ਤਾਂ ਨੂੰ ਲੈ ਕੇ ਕੋਈ ਭੇਦਭਾਵ ਨਹੀਂ ਹੋਣਾ ਚਾਹੀਦਾ ਹੈ । ਪ੍ਰਿਯੰਕਾ ਗਾਂਧੀ ਵਾਡਰਾ ਨੇ ਹਾਲ ਹੀ `ਚ ਇਸ ਮੁੱਦੇ `ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ।ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਵੀਰਵਾਰ ਨੂੰ ਲੋਕ ਸਭਾ `ਚ ਕਿਹਾ ਸੀ ਕਿ ਵਿਰੋਧੀ ਪਾਰਟੀਆਂ ਨੂੰ ਵਾਇਨਾਡ ਜ਼ਮੀਨ ਖਿਸਕਣ ਦੀ ਘਟਨਾ `ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਇਸ ਹਾਦਸੇ ਤੋਂ ਬਾਅਦ ਚੌਕਸ ਅਤੇ ਸੰਵੇਦਨਸ਼ੀਲ ਸੀ ਅਤੇ ਉਸ ਨੇ ਰਾਜ ਨੂੰ ਪੂਰੀ ਮਦਦ ਮੁਹੱਈਆ ਕਰਵਾਈ ਸੀ । ਰਾਏ ਨੇ ਸਦਨ `ਚ `ਡਿਜ਼ਾਸਟਰ ਮੈਨੇਜਮੈਂਟ (ਸੋਧ) ਬਿਲ 2024` `ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਇਹ ਵੀ ਕਿਹਾ ਸੀ ਕਿ ਵਿਰੋਧੀ ਧਿਰ ਨੂੰ ਮੋਦੀ ਸਰਕਾਰ ਦਾ ਸਹਿਯੋਗ ਸਵੀਕਾਰ ਕਰਨਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top