Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:46 am

+91 90915 01313 , +91 90916 01313

punjabbanni@gmail.com
punjabbani@yahoo.com

ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਖਲਾਈ ਕੈਂਪ ਜਾਰੀ

ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਖਲਾਈ ਕੈਂਪ ਜਾਰੀ

ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਖਲਾਈ ਕੈਂਪ ਜਾਰੀ
ਸੰਗਰੂਰ, 14 ਦਸੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੋਹਾਲੀ ਦੇ ਸਹਿਯੋਗ ਨਾਲ ਬਲਾਕ ਸੰਗਰੂਰ ਵਿਖੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਲਈ ਮੁੱਢਲੀ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਸਿਖਲਾਈ ਕੈਂਪਾਂ ਦੌਰਾਨ ਬੀ. ਡੀ. ਪੀ. ਓ. ਗੁਰਦਰਸ਼ਨ ਸਿੰਘ ਨੇ ਬਲਾਕ ਦੀਆਂ ਗਰਾਮ ਪੰਚਾਇਤਾਂ ਦੇ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤ ਦੇ ਕੰਮਕਾਜ ਸੁਚਾਰੂ ਰੂਪ ਨਾਲ ਚਲਾਉਣ ਲਈ ਸਿਖਲਾਈ ਪ੍ਰਾਪਤ ਕਰਨ ਦੀ ਮਹੱਤਤਾ ‘ਤੇ ਵੀ ਚਾਨਣਾ ਪਾਇਆ।
ਇਨ੍ਹਾਂ ਸਿਖਲਾਈ ਕੈਂਪਾਂ ਦੌਰਾਨ ਮਾਸਟਰ ਰਿਸੋਰਸ ਪਰਸਨ ਲਖਵਿੰਦਰ ਸਿੰਘ ਅਤੇ ਮੈਡਮ ਅਨੀਤਾ ਸ਼ਰਮਾ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ 73ਵੀਂ ਸੋਧ, ਪੰਜਾਬ ਪੰਚਾਇਤੀ ਰਾਜ ਐਕਟ 1994, ਸਥਾਈ ਵਿਕਾਸ ਦੇ ਟੀਚੇ, ਵਿਲੇਜ਼ ਕਾਮਨ ਲੈਂਡ ਐਕਟ 1961, ਥੀਮੈਟਿਕ ਜੀ. ਪੀ. ਡੀ. ਪੀ., 15ਵਾਂ ਵਿੱਤ ਕਮਿਸ਼ਨ, ਮਗਨਰੇਗਾ, ਈ—ਗਰਾਮ ਸਵਰਾਜ, ਪੀ. ਡੀ. ਆਈ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ । ਗਰਾਮ ਪੰਚਾਇਤਾਂ ਨਾਲ ਸਬੰਧਤ ਵਿਭਾਗ, ਸੀ. ਡੀ. ਪੀ. ਓ. ਵਿਭਾਗ, ਸਿਹਤ ਵਿਭਾਗ, ਮਗਨਰੇਗਾ, ਜਲ-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਐਨ. ਆਰ. ਐਲ. ਐਮ. ਦੇ ਅਧਿਕਾਰੀਆਂ ਵੱਲੋਂ ਵੀ ਪੇਂਡੂ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top