Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ

ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ

ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ
– 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ
– 18 ਦਸੰਬਰ ਨੂੰ ਰੋਕੀਆਂ ਜਾਣਗੀਆਂ ਰੇਲਾਂ
ਚੰਡੀਗੜ੍ਹ : ਸ਼ੰਭੂ ਬਾਰਡਰ ਤੋਂ ਰਵਾਨਾ ਹੋਏ 101 ਕਿਸਾਨਾਂ ਦੇ ਜਥੇ ਨੂੰ 2 ਘੰਟੇ ਬਾਅਦ ਵਾਪਸ ਬੁਲਾ ਲਿਆ ਗਿਆ । ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ ਸਨ । ਪੁਲਸ ਨੇ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ । ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ, ਜਿਸ ਵਿੱਚ 10 ਕਿਸਾਨ ਜ਼ਖਮੀ ਹੋ ਗਏ । ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਪੰਧੇਰ ਨੇ ਪ੍ਰੈਸ ਕਾਨਫਰੰਸ ਕਰ ਕਿਹਾ ਕਿ ਸਾਨੂੰ ਦੱਸਿਆ ਜਾਵੇ ਕਿ 100 ਲੋਕਾਂ ਦਾ ਜਥਾ ਕਾਨੂੰਨ ਲਈ ਕਿਵੇਂ ਖਤਰਾ ਹੋ ਸਕਦਾ ਹੈ । ਭਾਵੇਂ ਅਸੀਂ ਸਰਹੱਦ ਤੋਂ ਪਾਰ ਨਹੀਂ ਜਾ ਸਕੇ ਪਰ ਸਾਡੀ ਆਵਾਜ਼ ਦੇਸ਼ ਦੇ ਹਰ ਘਰ ਤੱਕ ਪਹੁੰਚ ਰਹੀ ਹੈ । ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ । 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ । ਕੱਲ੍ਹ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਵੀ ਹੋਵੇਗੀ । ਉਨ੍ਹਾਂ ਕਿਹਾ ਕਿ ਅਗਲਾ ਜਥਾ ਕਦੋਂ ਜਾਵੇਗਾ, ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ ਪਰ ਜਦੋਂ ਜਥਾ ਜਾਵੇਗਾ ਤਾਂ ਉਸ ਵਿਚ ਹਰਿਆਣਾ ਦੇ ਕਿਸਾਨ ਅਤੇ ਔਰਤਾਂ ਵੀ ਸ਼ਾਮਲ ਹੋਣਗੀਆਂ ।

Advertisement
Advertisement
Advertisement
Advertisement
Scroll to Top