Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:51 am

+91 90915 01313 , +91 90916 01313

punjabbanni@gmail.com
punjabbani@yahoo.com

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ. ਐਫ. ਪੀ. ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ
ਚੰਡੀਗੜ੍ਹ, 14 ਦਸੰਬਰ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ. ਏ. ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ । ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ । ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ. ਪੀ. ਸਿੰਘ, ਪੀ. ਵੀ. ਐਸ. ਐਮ., ਏ. ਵੀ. ਐਸ. ਐਮ. ਨੇ ਕੀਤਾ । ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ । ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ । ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ । ਇਸ ਸੰਸਥਾ ਦੇ ਕੈਡਿਟਾਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ‘ਤੇ ਤਸੱਲੀ ਪ੍ਰਗਟ ਕਰਦਿਆਂ ਮਾਈ ਭਾਗੋ ਏ. ਐਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ. ਵੀ. ਐਸ. ਐਮ. (ਸੇਵਾਮੁਕਤ) ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।

Advertisement
Advertisement
Advertisement
Advertisement
Scroll to Top