Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:18 am

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜਿਕ ਸੁਰੱਖਿਆ‌ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਸਮਾਜਿਕ ਸੁਰੱਖਿਆ‌ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਸਮਾਜਿਕ ਸੁਰੱਖਿਆ‌ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ
ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ, 15 ਦਸੰਬਰ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅੱਜ ਤਰਨ ਤਾਰਨ ਵਿਖੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਆਯੋਜਿਤ ਸਲਾਨਾ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ । ਸਮਾਗਮ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗਜਨਾਂ ਨੂੰ ਸਨਮਾਨਿਤ ਵੀ ਕੀਤਾ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾਂ ਦੇ ਸਵੈ-ਅਧਿਕਾਰ ਅਤੇ ਸਮਾਜ ਵਿੱਚ ਉਨ੍ਹਾਂ ਦੇ ਸਮੂਹਿਕ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਹੱਕਾਂ ਦੀ ਰੱਖਿਆ, ਸਿੱਖਿਆ, ਰੋਜ਼ਗਾਰ ਅਤੇ ਸਿਹਤ ਸਹੂਲਤਾਂ ਦੇ ਪ੍ਰਦਾਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ । ਮੰਤਰੀ ਨੇ ਦਿਵਿਆਂਗਜਨ ਭਲਾਈ ਸਕੀਮਾਂ, ਜਿਵੇਂ ਕਿ ਪੈਨਸ਼ਨ ਯੋਜਨਾ, ਮੁਫਤ ਸਫਰ ਸਹੂਲਤ, ਸਵੈ-ਰੋਜ਼ਗਾਰ ਯੋਜਨਾਵਾਂ ਆਦਿ ਦਾ ਵੀ ਜ਼ਿਕਰ ਕੀਤਾ । ਉਨ੍ਹਾਂ ਨੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਮੀਨੀ ਪੱਧਰ ‘ਤੇ ਨਵੀਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ । ਸਮਾਗਮ ਦੌਰਾਨ ਕਮੇਟੀ ਦੇ ਮੈਂਬਰਾਂ ਨੇ ਪਿਛਲੇ ਅਰਸੇ ਦੌਰਾਨ ਦਿਵਿਆਂਗਜਨਾਂ ਦੀਆਂ ਕਈ ਮੰਗਾਂ ਨੂੰ ਪੂਰਾ ਕਰਨ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਕਈ ਹੋਰ ਮੁੱਦਿਆਂ ਨੂੰ ਉਨ੍ਹਾਂ ਸਾਹਮਣੇ ਰੱਖਿਆ ਅਤੇ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਭਰੋਸਾ ਦਿੱਤਾ ।

Advertisement
Advertisement
Advertisement
Advertisement
Scroll to Top