Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:54 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਕਲਾਕਾਰ ਤੇ ਗਾਇਕ ਦਿਲਜੀਤ ਦੁਸਾਂਝ

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਕਲਾਕਾਰ ਤੇ ਗਾਇਕ ਦਿਲਜੀਤ ਦੁਸਾਂਝ

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਕਲਾਕਾਰ ਤੇ ਗਾਇਕ ਦਿਲਜੀਤ ਦੁਸਾਂਝ
ਫਤਹਿਗੜ੍ਹ ਸਾਹਿਬ : ਅੱਜ ਸ਼ਨੀਵਾਰ ਸਵੇਰੇ ਪੰਜਾਬੀ ਕਲਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਚੰਡੀਗੜ੍ਹ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਯਾਦ `ਚ ਬਣੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਫਿਲਮ ਸਟਾਰ ਦਿਲਜੀਤ ਤੜਕਸਾਰ ਗੁਰੂ ਘਰ ਪਹੁੰਚੇ। ਦਿਲਜੀਤ ਨੇ ਸਖ਼ਤ ਸੁਰੱਖਿਆ ਹੇਠ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਿਰ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸਰਹਿੰਦ ਦੀ ਉਸ ਕੰਧ ਦਾ ਵੀ ਦੌਰਾ ਕੀਤਾ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਚਿਣਵਾ ਦਿੱਤਾ ਗਿਆ ਸੀ। ਉਹ ਮੱਥਾ ਟੇਕਣ ਠੰਢਾ ਬੁਰਜ ਵੀ ਗਏ। ਇਸ ਅਸਥਾਨ `ਤੇ ਮਾਤਾ ਗੁਜਰ ਕੌਰ ਜੀ ਸ਼ਹੀਦ ਹੋਏ ਸਨ। ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਦਿਲਜੀਤ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਬਾਹਰ ਉਡੀਕ ਕਰ ਰਹੇ ਪ੍ਰਸ਼ੰਸਕਾਂ ਨਾਲ ਵੀ ਮੁਲਾਕਾਤ ਕੀਤੀ। ਦਿਲਜੀਤ ਦੁਸਾਂਝ ਨੇ ਮੀਡੀਆ ਤੋਂ ਦੂਰੀ ਬਣਾ ਕੇ ਕਿਹਾ ਕਿ ਉਹ ਸਿਰਫ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ।

Advertisement
Advertisement
Advertisement
Advertisement
Scroll to Top