Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 4:54 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ `ਚ ਸੋਮਵਾਰ ਨੂੰ ਪੇਸ਼ ਹੋਵੇਗਾ `ਇਕ ਦੇਸ਼ ਇਕ ਚੋਣ` ਬਿਲ

ਲੋਕ ਸਭਾ `ਚ ਸੋਮਵਾਰ ਨੂੰ ਪੇਸ਼ ਹੋਵੇਗਾ `ਇਕ ਦੇਸ਼ ਇਕ ਚੋਣ` ਬਿਲ

ਲੋਕ ਸਭਾ `ਚ ਸੋਮਵਾਰ ਨੂੰ ਪੇਸ਼ ਹੋਵੇਗਾ `ਇਕ ਦੇਸ਼ ਇਕ ਚੋਣ` ਬਿਲ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਲੋਕ ਸਭਾ ਵਿਚ `ਇਕ ਦੇਸ਼, ਇਕ ਚੋਣ` ਨਾਲ ਸਬੰਧਤ ਦੋ ਬਿਲ ਸਰਕਾਰ 16 ਦਸੰਬਰ ਨੂੰ ਪੇਸ਼ ਕਰੇਗੀ।ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਹੇਠਲੇ ਸਦਨ ਵਿੱਚ ਸੰਵਿਧਾਨ (129ਵੀਂ ਸੋਧ) ਬਿਲ ਅਤੇ ਕੇਂਦਰੀ ਸ਼ਾਸਤ ਕਾਨੂੰਨ (ਸੋਧ) ਬਿਲ ਪੇਸ਼ ਕਰਨਗੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 12 ਦਸੰਬਰ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ਲਈ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਸੰਕਲਪ ਨੂੰ ਲਾਗੂ ਕਰਨ ਲਈ ਸੰਵਿਧਾਨਕ ਸੋਧ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਮੰਤਰੀ ਮੰਡਲ ਨੇ ਦੋ ਡਰਾਫਟ ਕਾਨੂੰਨਾਂ ਨੂੰ ਪ੍ਰਵਾਨਗੀ ਦਿੱਤੀ ਹੈ, ਜਿਨ੍ਹਾਂ ਵਿੱਚੋਂ ਇੱਕ ਸੰਵਿਧਾਨ ਸੋਧ ਬਿਲ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਇੱਕੋ ਸਮੇਂ ਚੋਣਾਂ ਨਾਲ ਸਬੰਧਤ ਹੈ, ਜਦੋਂ ਕਿ ਦੂਜਾ ਬਿਲ ਵਿਧਾਨ ਸਭਾਵਾਂ ਵਾਲੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਇੱਕੋ ਸਮੇਂ ਚੋਣਾਂ ਨਾਲ ਸਬੰਧਤ ਹੈ। ਸੰਵਿਧਾਨ ਸੋਧ ਬਿਲ ਨੂੰ ਪਾਸ ਕਰਨ ਲਈ ਦੋ ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ, ਜਦਕਿ ਦੂਜੇ ਬਿਲ ਲਈ ਸਦਨ ਵਿੱਚ ਸਧਾਰਨ ਬਹੁਮਤ ਦੀ ਲੋੜ ਹੁੰਦੀ ਹੈ।ਹਾਲਾਂਕਿ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਲੋਕ ਸਭਾ ਅਤੇ ਸੂਬਾ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਪੜਾਅਵਾਰ ਮਿਉਂਸਪਲ ਅਤੇ ਪੰਚਾਇਤੀ ਚੋਣਾਂ ਕਰਵਾਉਣ ਦਾ ਪ੍ਰਸਤਾਵ ਦਿਤਾ ਸੀ, ਪਰ ਮੰਤਰੀ ਮੰਡਲ ਨੇ ਫਿਲਹਾਲ ਸਥਾਨਕ ਬਾਡੀ ਚੋਣਾਂ ਦੇ ਮੁੱਦੇ ਤੋਂ ਦੂਰੀ ਬਣਾ ਕੇ ਰੱਖਣ ਦਾ ਫ਼ੈਸਲਾ ਕੀਤਾ ਹੈ।

Advertisement
Advertisement
Advertisement
Advertisement
Scroll to Top