Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:18 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ੰਭੂ ਬਾਰਡਰ ਤੇ ਕਿਸਾਨ ਦੇ ਵੱਜੀ ਗੋਲੀ ਤੇ ਪੁਲਸ ਦੀਆਂ ਪਾਣੀ ਦੀਆਂ ਬੁਛਾਰਾਂ ਤੇ ਅੱਥਰੂ ਗੈਸ ਕਾਰਨ 15 ਕਿਸਾਨ ਹੋਏ ਜ਼ਖ਼ਮੀ

ਸ਼ੰਭੂ ਬਾਰਡਰ ਤੇ ਕਿਸਾਨ ਦੇ ਵੱਜੀ ਗੋਲੀ ਤੇ ਪੁਲਸ ਦੀਆਂ ਪਾਣੀ ਦੀਆਂ ਬੁਛਾਰਾਂ ਤੇ ਅੱਥਰੂ ਗੈਸ ਕਾਰਨ 15 ਕਿਸਾਨ ਹੋਏ ਜ਼ਖ਼ਮੀ

ਸ਼ੰਭੂ ਬਾਰਡਰ ਤੇ ਕਿਸਾਨ ਦੇ ਵੱਜੀ ਗੋਲੀ ਤੇ ਪੁਲਸ ਦੀਆਂ ਪਾਣੀ ਦੀਆਂ ਬੁਛਾਰਾਂ ਤੇ ਅੱਥਰੂ ਗੈਸ ਕਾਰਨ 15 ਕਿਸਾਨ ਹੋਏ ਜ਼ਖ਼ਮੀ
ਰਾਜਪੁੁਰਾ : ਪੰਜਾਬ ਹਰਿਆਣਾ ਬਾਰਡਰ ਤੇ ਬਣੇ ਸ਼ੰਭੂ ਬਾਰਡਰ ਤੋਂ ਮਰਜੀਵੜਿਆਂ ਦੇ ਰੂਪ ਵਿੱਚ 101 ਕਿਸਾਨਾਂ ਦਾ ਤੀਜਾ ਜਥਾ ਜੋ ਕਿ ਅੱਜ ਦਿੱਲੀ ਵੱਲ ਰਵਾਨਾ ਹੋਇਆ ਸੀ ਨੂੰ ਸ਼ੰਭੂ ਬਾਰਡਰ ’ਤੇ ਪੁਲਸ ਨੇ ਅੱਗੇ ਨਾ ਵਧਣ ਦਿੱਤਾ, ਜਿਸ ਤੇ ਕਿਸਾਨਾਂ ਨੇ ਬੈਰੀਕੇਡ ਲੰਘਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਸਖਤੀ ਕਰਦਿਆਂ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ, ਜਿਸ ਕਾਰਨ 15 ਕਿਸਾਨ ਜ਼ਖ਼ਮੀ ਹੋ ਗਏ। ਪ੍ਰਾਪਤਜਾਣਕਾਰੀ ਅਨੁਸਾਰ ਇਕ ਕਿਸਾਨ ਦੇ ਰਬੜ ਦੀ ਗੋਲੀ ਵੀ ਵੱਜੀ ਹੈ। ਕਿਸਾਨ ਯੂਨੀਅਨ ਦੇ ਬੁਲਾਰੇ ਤੇਜਵੀਰ ਸਿੰਘ ਪੰਜੋਖਰਾ ਨੇ ਅੰਬਾਲਾ ਪੁਲਸ ਵੱਲੋਂ ਇੱਕ ਕਿਸਾਨ ਦੇ ਸਿੱਧੀ ਗੋਲੀ ਮਾਰਨ ਦਾ ਦੋਸ਼ ਲਾਇਆ ਹੈ । ਇਸ ਤੋਂ ਪਹਿਲਾਂ ਹਰਿਆਣਾ ਪੁਲਸ ਨੇ ਕਿਸਾਨਾਂ ਦਾ ਤੀਜਾ ਜਥਾ ਵੀ ਰੋਕ ਲਿਆ ਹੈ ਪਰ ਕਿਸਾਨਾਂ ਦੇ ਨਾ ਰੁਕਣ ’ਤੇ ਹਰਿਆਣਾ ਪੁਲਸ ਨੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ । ਇਸ ਤੋਂ ਪਹਿਲਾਂ ਐਸਪੀ ਅੰਬਾਲਾ ਨੇ ਕਿਸਾਨ ਆਗੂ ਦੇ ਤਰਕਾਂ ਨੂੰ ਦਰਕਿਨਾਰ ਕਰਦਿਆਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅਤੇ 24 ਜੁਲਾਈ ਦੇ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦਾ ਹਵਾਲਾ ਦਿੱਤਾ । ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਦੀ ਮੀਟਿੰਗ 3-4 ਦਿਨਾਂ ਵਿਚ ਹੋਵੇਗੀ । ਅਗਲੀ ਸੁਣਵਾਈ 18 ਤਰੀਖ਼ ਰੱਖੀ ਗਈ ਹੈ । ਐਸ. ਪੀ. ਅੰਬਾਲਾ ਸੁਰਿੰਦਰ ਸਿੰਘ ਭੋਰੀਆ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਬੈਠਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਦਿੱਲੀ ਜਾਣ ਦੀ ਮਨਜ਼ੂਰੀ ਮਿਲੇਗੀ ਉਹ ਆਪ ਦਿੱਲੀ ਛੱਡ ਕੇ ਆਉਣਗੇ ।
ਗ਼ੌਰਤਲਬ ਹੈ ਕਿ ਹਰਿਆਣਾ ਅਤੇ ਪੰਜਾਬ ਦੀਆਂ ਸ਼ੰਭੂ ਅਤੇ ਢਾਬੀ ਗੁਜਰਾਂ ਸਰਹੱਦਾਂ ਉਤੇ ਕਿਸਾਨ ਫਰਵਰੀ ਤੋਂ ਰੋਸ ਜਤਾ ਰਹੇ ਹਨ । ਕਿਸਾਨ ਆਗੂਆਂ ਨੇ ਸ਼ਾਂਤਮਈ ਢੰਗ ਨਾਲ ਅਤੇ ਬਿਨਾਂ ਟਰੈਕਟਰਾਂ-ਟਰਾਲੀਆਂ ਤੋਂ ਪੈਦਲ ਦਿੱਲੀ ਕੂਚ ਕਰਨ ਦਾ ਫ਼ੈਸਲਾ ਕੀਤਾ ਸੀ । ਇਸ ਤਹਿਤ ਪਹਿਲਾਂ 6 ਦਸੰਬਰ ਨੂੰ 101 ਕਿਸਾਨ ਗਏ ਸਨ ਪਰ ਹਰਿਆਣਾ ਪੁਲਸ ਨੇ ਕਿਸਾਨਾਂ ਦੇ ਜਥੇ ਨੂੰ ਸ਼ੰਭੂ ਬਾਰਡਰ ਨਾ ਟੱਪਣ ਦਿੱਤਾ ਅਤੇ ਉਨ੍ਹਾਂ ਸਖ਼ਤੀ ਨਾਲ ਰੋਕ ਦਿੱਤਾ । ਇਸ ਤੋਂ ਬਾਅਦ 8 ਦਸੰਬਰ ਨੂੰ ਫਿਰ 101 ਕਿਸਾਨਾਂ ਦੇ ਜਥੇ ਨੇ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਪਰ ਇਸ ਕੋਸ਼ਿਸ਼ ਨੂੰ ਵੀ ਹਰਿਆਣਾ ਪੁਲੀਸ ਨੇ ਸਖ਼ਤੀ ਨਾਲ ਨਾਕਾਮ ਕਰ ਦਿੱਤਾ । ਇੱਕ ਕਿਸਾਨ ਆਗੂ ਨੇ ਬੈਰੀਕੇਡਾਂ ਰਾਹੀਂ ਪੁਲਸ ਨਾਲ ਗੱਲ ਕਰਦਿਆਂ ਕਿਹਾ ਕਿ ਐਸ. ਪੀ. ਸਾਹਿਬ ਅਸੀਂ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਾਂ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਸਾਡੇ ਧਰਨੇ ਨੂੰ ਨਾ ਰੋਕੋ, ਕਿਰਪਾ ਕਰਕੇ ਸਾਨੂੰ ਸੜਕ ’ਤੇ ਲਾਂਘਾ ਦਿਓ, ਸਾਨੂੰ ਅੱਗੇ ਵਧਣ ਦਿੱਤਾ ਜਾਵੇ । ਸਾਡੀ ਆਵਾਜ਼ ਨੂੰ ਇਨ੍ਹਾਂ ਲੋਹੇ ਅਤੇ ਪੱਥਰ ਦੀਆਂ ਰੁਕਾਵਟਾਂ ਨਾਲ ਦਬਾਇਆ ਨਹੀਂ ਜਾਣਾ ਚਾਹੀਦਾ।’ ਉਨ੍ਹਾਂ ਕਿਹਾ ਕਿ ਦੇਸ਼ ਵਿੱਚ 50 ਫੀਸਦੀ ਲੋਕ ਖੇਤੀ ਨਾਲ ਜੁੜੇ ਹੋਏ ਹਨ, ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ।

Advertisement
Advertisement
Advertisement
Advertisement
Scroll to Top