Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:48 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਤੋਂ ਪ੍ਰੋ. ਦਮਨਜੀਤ ਸੰਧੂ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ

ਪੰਜਾਬੀ ਯੂਨੀਵਰਸਿਟੀ ਤੋਂ ਪ੍ਰੋ. ਦਮਨਜੀਤ ਸੰਧੂ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ

ਪੰਜਾਬੀ ਯੂਨੀਵਰਸਿਟੀ ਤੋਂ ਪ੍ਰੋ. ਦਮਨਜੀਤ ਸੰਧੂ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ
ਪਟਿਆਲਾ, 14 ਦਸੰਬਰ : ਪੰਜਾਬੀ ਯੂਨੀਵਰਸਿਟੀ ਤੋਂ ਮਨੋਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਦਮਨਜੀਤ ਸੰਧੂ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨਵੀਂ ਦਿੱਲੀ ਵੱਲੋਂ ਕਰਵਾਏ ਗਏ ‘ਵਿਮੈਨ ਲੀਡਰਜ਼ : ਸ਼ੇਪਿੰਗ ਅਕਡੈਮਿਕ ਐਕਸੀਲੈਂਸ ਫ਼ਾਰ ਵਿਕਸਿਤ ਭਾਰਤ @2047’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ । ਉਹ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਇਸ ਪ੍ਰੋਗਰਾਮ ਲਈ ਸੱਦਾ ਪ੍ਰਾਪਤ ਕਰਨ ਵਾਲੀਆਂ ਵਿਸ਼ੇਸ਼ ਸ਼ਖ਼ਸੀਅਤਾਂ ਵਿੱਚ ਸ਼ਾਮਿਲ ਸਨ । ਆਈ. ਆਈ. ਟੀ. ਦਿੱਲੀ ਵਿਖੇ ਹੋਏ ਇਸ ਸਮਾਗਮ ਵਿੱਚ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਅਤੇ ਯੂ. ਜੀ. ਸੀ. ਦੇ ਚੇਅਰਮੈਨ ਪ੍ਰੋ. ਮਮੀਦਲਾ ਜਗਦੀਸ਼ ਕੁਮਾਰ ਦੀ ਮੌਜੂਦਗੀ ਵਿੱਚ ਦੇਸ ਭਰ ਤੋਂ ਉੱਚ ਸਿੱਖਿਆ ਖੇਤਰ ਦੀਆਂ ਮਹਿਲਾ ਆਗੂਆਂ ਨੇ ਹਿੱਸਾ ਲਿਆ । ਪ੍ਰੋ. ਦਮਨਜੀਤ ਸੰਧੂ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਸਿੱਖਿਆ ਮਾਹਿਰਾਂ ਵੱਲੋਂ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਦਿਆਂ ਆਪਸੀ ਤਾਲਮੇਲ ਅਤੇ ਸਹਿਯੋਗ ਵਧਾਉਣ ਤੋਂ ਲੈ ਕੇ ਅਕਾਦਮਿਕ ਸ਼ਖ਼ਸੀਅਤਾਂ ਦੀ ਅਗਲੀ ਪੀੜ੍ਹੀ ਨੂੰ ਪ੍ਰੇਰਿਤ ਕਰਨ ਲਈ ਉੱਚ ਸਿੱਖਿਆ ਵਿੱਚ ਮਹਿਲਾ ਨੇਤਾਵਾਂ ਵੱਲੋਂ ਸਾਂਝੇਦਾਰੀ ਨਾਲ਼ ਕੰਮ ਕੀਤੇ ਜਾਣ ਬਾਰੇ ਵਿਚਾਰਾਂ ਕੀਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਭਾਰਤ ਲਈ ਪ੍ਰਗਤੀਸ਼ੀਲ ਅਤੇ ਸਾਰੇ ਵਰਗਾਂ ਦੀ ਸ਼ਮੂਲੀਅਤ ਵਾਲ਼ੇ ਅਕਾਦਮਿਕ ਭਵਿੱਖ ਦੇ ਦ੍ਰਿਸ਼ਟੀਕੋਣ ਲਈ ਵਿਚਾਰ-ਵਟਾਂਦਰੇ ਹੋਏ । ਵੱਖ-ਵੱਖ ਮਾਹਿਰਾਂ ਵੱਲੋਂ ਆਪਣੇ ਅਨੁਭਵ ਸਾਂਝੇ ਕੀਤੇ ਗਏ । ਉਨ੍ਹਾਂ ਦੱਸਿਆ ਕਿ ਕੰਮ-ਕਾਜੀ ਥਾਵਾਂ ਉੱਤੇ ਔਰਤਾਂ ਦੀ ਭਾਗੀਦਾਰੀ ਵਿੱਚ ਸੁਧਾਰ, ਲਿੰਗ ਭੇਦਭਾਵ, ਅਤੇ ਕੰਮ ਵਾਲੀ ਥਾਂ ਦਾ ਮਾਹੌਲ ਅਤੇ ਮਾਨਸਿਕ ਸਿਹਤ ਵਰਗੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ ।

Advertisement
Advertisement
Advertisement
Advertisement
Scroll to Top