Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:54 pm

+91 90915 01313 , +91 90916 01313

punjabbanni@gmail.com
punjabbani@yahoo.com

ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਕੀਤਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ

ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਕੀਤਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ

ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਕੀਤਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਚੰਡੀਗੜ੍ਹ : ਹਰਿਆਣਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ । ਦੋਵਾਂ ਨੂੰ ਹਿਸਾਰ ਦੇ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ । ਗ੍ਰਿਫਤਾਰੀ ਤੋਂ ਬਾਅਦ ਸੋਨੀਆ ਅਗਰਵਾਲ ਨੇ ਆਪਣੇ `ਤੇ ਲੱਗੇ ਸਾਰੇ ਦੋਸ਼ਾਂ ਨੂੰ ਝੂਠਾ ਦੱਸਿਆ । ਦੱਸਣਯੋਗ ਹੈ ਕਿ ਸੋਨੀਆ ਅਗਰਵਾਲ ਅਤੇ ਡਰਾਈਵਰ ਕੁਲਬੀਰ ਦੋਵਾਂ ਨੂੰ 14 ਦਸੰਬਰ ਯਾਨੀ ਸ਼ਨੀਵਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ । ਪ੍ਰਾਪਤ ਜਾਣਕਾਰੀ ਮੁਤਾਬਕ ਗ੍ਰਿਫਤਾਰੀ ਤੋਂ ਪਹਿਲਾਂ ਸੋਨੀਆ ਦੇ ਘਰ ਵੀ ਛਾਪਾ ਮਾਰਿਆ ਗਿਆ ਸੀ ਪਰ ਟੀਮ ਨੇ ਛਾਪੇਮਾਰੀ ਦੌਰਾਨ ਉਸ ਦੇ ਘਰੋਂ ਪੈਸੇ ਬਰਾਮਦ ਨਹੀਂ ਕੀਤੇ । ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਸੋਨੀਆ ਅਗਰਵਾਲ ਦੇ ਡਰਾਈਵਰ ਕੁਲਬੀਰ ਨੇ ਹਿਸਾਰ ਵਿੱਚ ਇੱਕ ਜੇ. ਬੀ. ਟੀ. ਅਧਿਆਪਕ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲਈ ਸੀ । ਰਿਸ਼ਵਤ ਲੈਣ ਤੋਂ ਬਾਅਦ ਕੁਲਬੀਰ ਨੇ ਸੋਨੀਆ ਅਗਰਵਾਲ ਨੂੰ ਫੋਨ ਕਰਕੇ ਅਧਿਆਪਕ ਦੇ ਹੱਕ ਵਿੱਚ ਕੇਸ ਲੜਨ ਦੀ ਗੱਲ ਕਹੀ ਸੀ । ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਅਨੁਸਾਰ ਜੁਲਾਣਾ ਵਾਸੀ ਜੇ. ਬੀ. ਟੀ. ਟੀਚਰ ਅਨਿਲ ਜਿਸਦੀ ਪਤਨੀ ਪੁਲਸ ਮੁਲਾਜ਼ਮ ਹੈ ਅਤੇ ਬਹਾਦਰਗੜ੍ਹ `ਚ ਸੇਵਾ ਨਿਭਾਅ ਰਹੀ ਹੈ ਦੋਵਾਂ ਵਿਚਾਲੇ ਘਰੇਲੂ ਝਗੜਾ ਚੱਲ ਰਿਹਾ ਸੀ । ਇਸ ਝਗੜੇ ਨੂੰ ਨਿਪਟਾਉਣ ਲਈ ਰਿਸ਼ਵਤ ਦੀ ਮੰਗ ਕੀਤੀ ਗਈ ਸੀ । ਅਨਿਲ ਨੇ ਇਸ ਮਾਮਲੇ ਦੀ ਸਿ਼ਕਾਇਤ ਐਂਟੀ ਕੁਰੱਪਸ਼ਨ ਬਿਊਰੋ ਨੂੰ ਕੀਤੀ ਹੈ, ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਫੜਨ ਦੀ ਯੋਜਨਾ ਬਣਾਈ । ਟੀਮ ਨੇ ਕੁਲਬੀਰ ਨੂੰ ਹਾਂਸੀ ਤੋਂ ਰਿਸ਼ਵਤ ਲੈਂਦਿਆਂ ਕਾਬੂ ਕੀਤਾ । ਅਨਿਲ ਨੇ ਆਪਣੀ ਸਿ਼਼ਕਾਇਤ `ਚ ਦੱਸਿਆ ਸੀ ਕਿ ਪੈਸੇ ਲੈਣ ਤੋਂ ਬਾਅਦ ਕੁਲਬੀਰ ਨੇ ਸੋਨੀਆ ਅਗਰਵਾਲ ਨੂੰ ਫੋਨ ਕਰਕੇ ਮਾਮਲਾ ਨਿਪਟਾਉਣ ਲਈ ਕਿਹਾ ਸੀ । ਅੱਜ ਜਦੋਂ ਦੋਵਾਂ ਨੂੰ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ ਤਾਂ ਸੋਨੀਆ ਅਗਰਵਾਲ ਨੇ ਮੀਡੀਆ ਦੇ ਸਾਹਮਣੇ ਕਿਹਾ ਕਿ ਉਨ੍ਹਾਂ `ਤੇ ਲੱਗੇ ਸਾਰੇ ਦੋਸ਼ ਝੂਠੇ ਹਨ । ਉਨ੍ਹਾਂ ਨੂੰ ਸਿਰਫ਼ ਫਸਾਇਆ ਜਾ ਰਿਹਾ ਹੈ । ਉਸਨੇ ਕਿਹਾ ਕਿ ਜਲਦੀ ਹੀ ਮੈਂ ਇਸ ਨੂੰ ਸਾਬਤ ਕਰਾਂਗੀ । ਦੋਵਾਂ ਖਿਲਾਫ ਰੋਹਤਕ `ਚ ਐੱਫ. ਆਈ. ਆਰ. ਦੋਵਾਂ ਅਦਾਲਤਾਂ ਵਿੱਚ ਪੇਸ਼ ਕੀਤਾ ਜਾਵੇਗਾ । ਐਂਟੀ ਕੁਰੱਪਸ਼ਨ ਬਿਊਰੋ ਦੇ ਡੀ. ਐਸ. ਪੀ. ਵਿਪਨ ਕਾਦਿਆਨ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਦੋਵਾਂ ਨੂੰ ਅਦਾਲਤ ਤੋਂ ਰਿਮਾਂਡ `ਤੇ ਲਿਆ ਜਾਵੇਗਾ ।

Advertisement
Advertisement
Advertisement
Advertisement
Scroll to Top