Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 12:00 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਰਾਜਪਾਲ ਨੂੰ ਨਸ਼ਿਆਂ ਦੇ ਖਾਤਮੇ ਲਈ ਲਿਖਿਆ ਪੱਤਰ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਰਾਜਪਾਲ ਨੂੰ ਨਸ਼ਿਆਂ ਦੇ ਖਾਤਮੇ ਲਈ ਲਿਖਿਆ ਪੱਤਰ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਰਾਜਪਾਲ ਨੂੰ ਨਸ਼ਿਆਂ ਦੇ ਖਾਤਮੇ ਲਈ ਲਿਖਿਆ ਪੱਤਰ
ਨਸ਼ਿਆਂ ਦਾ ਖਾਤਮਾ ਲੋਕ ਲਹਿਰ ਰਾਹੀਂ ਸੰਭਵ : ਪ੍ਰੋ. ਕਿਰਪਾਲ ਸਿੰਘ ਬਡੂੰਗਰ
ਪਟਿਆਲਾ 16 ਦਸੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਇਕ ਪੱਤਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੰੂ ਭੇਜ ਕੇ ਉਨ੍ਹਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ ਹੈ । ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਸ਼ਾ ਅੰਤਰਰਾਸ਼ਟਰੀ ਸਮੱਸਿਆ ਬਣ ਗਈ ਇਸ ਖਾਤਮੇ ਲਈ ਇਕ ਸਾਂਝੇ ਤੌਰ ’ਤੇ ਹੰਭਲਾ ਮਾਰਿਆ ਜਾਣਾ ਚਾਹੀਦਾ ਹੈ । ਪ੍ਰੋ. ਬਡੂੰਗਰ ਨੇ ਨਸ਼ਿਆਂ ਦੀ ਇਸ ਪ੍ਰਵਿਰਤੀ ’ਤੇ ਗਹਿਰਾ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੋਕ ਲਹਿਰ ਉਸਾਰੇ ਜਾਣ ਦੀ ਲੋੜ ਹੈ । ਸਾਬਕਾ ਪ੍ਰਧਾਨ ਨੇ ਕਿਹਾ ਕਿ ਬਤੌਰ ਸ਼ੋ੍ਰਮਣੀ ਕਮੇਟੀ ਪ੍ਰਧਾਨ ਹੁੰਦਿਆਂ ਉਨ੍ਹਾਂ ਨੇ ਸੰਤ ਮਹਾਂਪੁਰਸ਼ਾਂ, ਸਮਾਜ ਸੇਵੀ ਸੰਗਠਨਾਂ, ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋ ਬਾਅਦ ਨਸ਼ਿਆਂ ਵਿਰੁੱਧ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਸੀ, ਜਿਸ ਨੂੰ ਵੱਡੀ ਸਫਲਤਾ ਵੀ ਮਿਲੀ ਹੈ, ਪਰ ਸਰਕਾਰ ਦੇ ਪੱਖਾਂ ਤੋਂ ਵੱਡੀ ਲੜਾਈ ਲੜਨਾ ਸਮੇਂ ਦੀ ਵੱਡੀ ਮੰਗ ਬਣ ਗਈ ਹੈ। ਸਾਬਕਾ ਪ੍ਰਧਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਵਿਚ ਨਸ਼ਿਆਂ ਦੀ ਸਮੱਲਿੰਗ ਦਾ ਰੁਝਾਨ ਅਤੇ ਬੀ. ਐਸ. ਐਫ. ਵਰਗੀਆਂ ਸੈਨਾਵਾਂ ਵੱਲੋਂ ਵੱਡੀ ਮਾਤਰਾ ਵਿਚ ਨਸ਼ਿਆਂ ਦਾ ਖੇਪ ਦਾ ਫੜਿਆ ਜਾਣਾ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਪੰਜਾਬ ਵਿਚ ਨਸ਼ਿਆਂ ਗੁਆਢੀ ਦੇਸ਼ ਪਾਕਸਤਾਨ ਤੋਂ ਆ ਰਿਹਾ ਹੈ ਅਤੇ ਅਜਿਹੀ ਘੁਸਪੈਠ ਪ੍ਰਤੀ ਵੀ ਚੌਕਸ ਰਹਿਣਾ ਹੋਵੇਗਾ । ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਅਕਸਰ ਨਸ਼ੇ ਦੇ ਖਾਤਮੇ ਦੀ ਗੱਲ ਤਾਂ ਕਰਦੀਆਂ ਹਨ, ਪ੍ਰੰਤੂ ਇਹ ਨਸ਼ਾ ਸਾਡੀ ਅਜੌਕੀ ਪੀੜੀ ਨੂੰ ਦਿਨ ਬ ਦਿਨ ਖਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਨਸ਼ਿਆਂ ਦੀ ਪ੍ਰਵਿਰਤੀ ਕਾਰਨ ਨੌਜਵਾਨ ਮੁੰਡੇ ਕੁੜੀਆਂ ਲਪੇਟ ਵਿਚ ਹਨ, ਜਿਨ੍ਹਾਂ ਨੰੂੰ ਇਸ ਦਲਦਲ ਵਿਚੋਂ ਕੱਢਣ ਲਈ ਅਜਿਹੇ ਸਾਰਥਕ ਕਦਮ ਚੁੱਕਣੇ ਹੋਣਗੇ ਤਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਬਚ ਸਕਣ । ਪ੍ਰੋ. ਬਡੂੰਗਰ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਇਸ ਭੈੜੀ ਲਾਹਨਤ ਪ੍ਰਤੀ ਵਧੇਰੇ ਸਾਰਥਕ ਕਦਮ ਚੁੱਕੇ ਜਾਣ ਤਾਂ ਕਿ ਇਕ ਵੱਡੀ ਠੱਲ ਨਸ਼ਿਆਂ ਖਿਲਾਫ ਪਾਈ ਜਾ ਸਕੇ ।

Advertisement
Advertisement
Advertisement
Advertisement
Scroll to Top