Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:56 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਦੀਆਂ ਮੰਗਾਂ ਤਾਂ ਹੀ ਪੂਰੀਆਂ ਹੋਣਗੀਆਂ ਜੇਕਰ ਉਹ ਇਕੱਠੇ ਹੋ ਕੇ ਲੜਾਈ ਲੜਨਗੇ : ਰਾਕੇਸ਼ ਟਿਕੈਤ

ਕਿਸਾਨਾਂ ਦੀਆਂ ਮੰਗਾਂ ਤਾਂ ਹੀ ਪੂਰੀਆਂ ਹੋਣਗੀਆਂ ਜੇਕਰ ਉਹ ਇਕੱਠੇ ਹੋ ਕੇ ਲੜਾਈ ਲੜਨਗੇ : ਰਾਕੇਸ਼ ਟਿਕੈਤ

ਕਿਸਾਨਾਂ ਦੀਆਂ ਮੰਗਾਂ ਤਾਂ ਹੀ ਪੂਰੀਆਂ ਹੋਣਗੀਆਂ ਜੇਕਰ ਉਹ ਇਕੱਠੇ ਹੋ ਕੇ ਲੜਾਈ ਲੜਨਗੇ : ਰਾਕੇਸ਼ ਟਿਕੈਤ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਉਤੇ ਚਲ ਰਹੇ ਕਿਸਾਨ ਅੰਦੋਲਨ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਤਾਂ ਹੀ ਪੂਰੀਆਂ ਹੋਣਗੀਆਂ ਜੇਕਰ ਉਹ ਇਕੱਠੇ ਹੋ ਕੇ ਲੜਾਈ ਲੜਨਗੇ।ਉਨ੍ਹਾਂ ਕਿਹਾ ਕਿ ਅਕਸਰ ਟੁੱਟੇ ਹੋਏ ਲੁੱਟੇ ਜਾਂਦੇ ਹਨ, ਇਸ ਲਈ ਸੰਯੁਕਤ ਕਿਸਾਨ ਮੋਰਚਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੋਚਣਾ ਪਵੇਗਾ ਕਿ ਭਵਿੱਖ ਵਿਚ ਕਿਸਾਨ ਅਤੇ ਮਜ਼ਦੂਰ ਦੇ ਹੱਕ ਕਿਵੇਂ ਲੈਣੇ ਹਨ । ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਸਿਹਤ ਬਾਰੇ ਸਾਰੇ ਲੋਕ ਹੀ ਚਿੰਤਤ ਹਨ ਪਰ ਮੰਗਾਂ ਮੰਨਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ ਤੇ ਡੱਲੇਵਾਲ ਮੰਗਾਂ ਪੂਰੀਆਂ ਹੋਣ ਤੋਂ ਪਹਿਲਾਂ ਆਪਣਾ ਮਰਨ ਵਰਤ ਨਹੀਂ ਤਿਆਗਣਗੇ । ਇਸ ਅੰਦੋਲਨ ਬਾਰੇ ਅੱਗੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦਾ ਕੇਂਦਰ ਸਰਕਾਰ ਨੂੰ ਫ਼ਾਇਦਾ ਹੋ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੂੰ ਪਤਾ ਹੈ ਕਿ ਡੱਲੇਵਾਲ ਮਰਨ ਵਰਤ ਉਤੇ ਪੰਜਾਬ ਦੀ ਜ਼ਮੀਨ ਉਤੇ ਬੈਠੇ ਹਨ ਅਤੇ ਉਨ੍ਹਾਂ ਦੇ ਕਿਸੇ ਵੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਦੀ ‘ਆਪ’ ਸਰਕਾਰ ਉਤੇ ਆਵੇਗੀ । ਇਸ ਦੇ ਨਾਲ ਹੀ ਸਿੱਖ ਕੌਮ ਦੀ ਵੀ ਬਦਨਾਮੀ ਹੋ ਰਹੀ ਹੈ ਕਿਉਂਕਿ ਕੌਮੀ ਪੱਧਰ ਉਤੇ ਲੋਕਾਂ ਨੂੰ ਲਗਦਾ ਹੈ ਕਿ ਸਿੱਖ ਕਿਸਾਨ ਜਦੋਂ ਮਰਜ਼ੀ ਸੜਕਾਂ ਰੋਕ ਲੈਂਦੇ ਹਨ। ਭਾਜਪਾ ਸੰਸਦ ਮੈਂਬਰ ਰਾਮ ਚੰਦਰ ਜਾਂਗੜਾ ਵਲੋਂ ਦਿਤੇ ਬਿਆਨ ਉਤੇ ਪ੍ਰਤੀਕਰਮ ਦਿੰਦਿਆਂ ਟਿਕੈਤ ਨੇ ਕਿਹਾ ਕਿ ਜੇਕਰ ਉਨ੍ਹਾਂ ਕੋਲ ਲਾਪਤਾ ਲੜਕੀਆਂ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਸਰਕਾਰ ਨਾਲ ਸਾਂਝੀ ਕਰਨ ਨਹੀਂ ਤਾਂ ਝੂਠ ਬੋਲ ਕੇ ਗੁੰਮਰਾਹ ਨਾ ਕਰਨ । ਉਨ੍ਹਾਂ ਕਿਹਾ ਕਿ ਜੇਕਰ ਕੋਈ ਸੰਸਦ ਮੈਂਬਰ ਝੂਠੇ ਤੱਥ ਪੇਸ਼ ਕਰਦਾ ਹੈ ਤਾਂ ਉਸ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੈ । ਹਰਿਆਣਾ ਸਰਕਾਰ ਵਲੋਂ 24 ਫ਼ਸਲਾਂ ਉਤੇ ਐਮ. ਐਸ. ਪੀ. ਦੇਣ ਵਾਲੀ ਖ਼ਬਰ ਉਤੇ ਟਿਕੈਤ ਨੇ ਕਿਹਾ ਕਿ ਭਾਜਪਾ ਝੂਠ ਬੋਲਣ ਵਿਚ ਮਾਹਰ ਹੈ ਤੇ ਉਨ੍ਹਾਂ ਕਦੇ ਨਹੀਂ ਸੁਣਿਆ ਕਿ ਹਰਿਆਣਾ ਵਿਚ 24 ਫ਼ਸਲਾਂ ਉਤੇ ਐਮਐਸਪੀ ਮਿਲਦੀ ਹੈ।ਜਦੋਂ ਪੱਤਰਕਾਰਾਂ ਨੇ ਟਿਕੈਤ ਨੂੰ ਪੁਛਿਆ ਕਿ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਕਹਿਣਾ ਹੈ ਕਿ ਉਹ ਲਗਾਤਾਰ ਕਿਸਾਨਾਂ ਨੂੰ ਮਿਲਦੇ ਹਨ ਤਾਂ ਟਿਕੈਤ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਮੰਤਰੀ ਨੂੰ ਕਿਸਾਨਾਂ ਜਾਂ ਕਿਸਾਨ ਜਥੇਬੰਦੀਆਂ ਨਾਲ ਮਿਲਦੇ ਨਹੀਂ ਦੇਖਿਆ । ਦਿੱਲੀ ਜਾਣ ਬਾਰੇ ਉਨ੍ਹਾਂ ਦੀ ਜਥੇਬੰਦੀ ਦਾ ਕੀ ਇਰਾਦਾ ਹੈ ਤਾਂ ਟਿਕੈਤ ਨੇ ਕਿਹਾ ਕਿ ਦਿੱਲੀ 61000 ਵੋਲਟ ਵਾਂਗ ਹੈ ਤੇ ਉਨ੍ਹਾਂ ਦਾ ਅਜੇ ਦਿੱਲੀ ਜਾਣ ਦਾ ਕੋਈ ਇਰਾਦਾ ਨਹੀਂ ਹੈ। ਦੂਜੇ ਪਾਸੇ ਪਿਤਾ ਬਾਰੇ ਗੱਲ ਕਰਦਿਆਂ ਭਾਵੁਕ ਹੋਏ ਜਗਜੀਤ ਸਿੰਘ ਡੱਲੇਵਾਲ ਦਾ ਪੁੱਤਰ ਗੁਰਪਿੰਦਰ ਸਿੰਘ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੀ ਸਿਹਤ ਦਿਨ-ਬ-ਦਿਨ ਵਿਗੜ ਰਹੀ ਹੈ। ਉਨ੍ਹਾਂ ਦੇ ਹੌਸਲੇ ਅੱਜ ਵੀ ਬੁਲੰਦ ਹਨ। ਉਨ੍ਹਾਂ ਨੇ ਸਾਡੀ ਗੁਹਾਰ ਨੂੰ ਲੈ ਕੇ ਆਪਣਾ ਘਰ-ਬਾਰ ਛੱਡ ਕੇ ਇਸ ਮੋਰਚੇ ਨੂੰ ਆਪਣਾ ਪਰਿਵਾਰ ਬਣਾਇਆ ਹੈ । ਉਨ੍ਹਾਂ ਨੇ ਪਹਿਲੇ ਦਿਨ ਤੋਂ ਕਹਿ ਦਿਤਾ ਸੀ ਕਿ ਜਾਂ ਤਾਂ ਸ਼ਹਾਦਤ ਹੋਵੇਗੀ ਜਾਂ ਮੰਗਾਂ ਮੰਨੀਆਂ ਜਾਣਗੀਆਂ ।

Advertisement
Advertisement
Advertisement
Advertisement
Scroll to Top