Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:04 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਹੋਈ
ਪਟਿਆਲਾ, 16 ਦਸੰਬਰ : ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ 21 ਦਸੰਬਰ 2024 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਬੂਥ ਵਾਈਜ਼ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਹੇਠ ਹੋਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਜ਼ਿਲ੍ਹਾ ਸੂਚਨਾ ਦੇ ਵਿਗਿਆਨ ਅਫ਼ਸਰ ਸੰਜੀਵ ਕੁਮਾਰ ਤੇ ਚੋਣ ਤਹਿਸੀਲਦਾਰ ਵਿਜੈ ਚੌਧਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ । ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ‘ਚ 30 ਫੀਸਦੀ ਵਾਧੂ ਵੋਟਿੰਗ ਮਸ਼ੀਨਾਂ ਸਮੇਤ ਕੁਲ 413 ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਸ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ 12 ਦਸੰਬਰ ਨੂੰ ਕਰਵਾਈ ਗਈ ਸੀ । ਇਸ ਤੋਂ ਬਾਅਦ ਅੱਜ ਹੋ ਰਹੀ ਦੂਜੀ ਰੈਂਡੇਮਾਈਜੇਸ਼ਨ ਤੋਂ ਬਾਅਦ ਇਨ੍ਹਾਂ ਮਸ਼ੀਨਾਂ ਨੂੰ ਬੂਥ ਵਾਈਜ ਭੇਜਿਆ ਜਾਵੇਗਾ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਿੰਗ ਮਸ਼ੀਨਾਂ ਦੀ ਸੀਰੀਅਲ ਨੰਬਰਾਂ ਮੁਤਾਬਕ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਗ਼ਲਤੀ ਰਹਿਤ ਢੰਗ ਨਾਲ ਰੈਂਡੇਮਾਈਜੇਸ਼ਨ ਦਾ ਸਾਰਾ ਅਮਲ ਨੇਪਰੇ ਚੜ੍ਹਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਤਕਨੀਕੀ ਟੀਮਾਂ ਨੇ ਵੋਟਾਂ ਲਈ ਤਿਆਰ ਕਰ ਦਿੱਤਾ ਹੈ । ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top