Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸਬੰਧ ਨਹੀਂ : ਡਾ. ਹਰਬੰਸ ਸਿੰਘ ਚਹਿਲ

ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸਬੰਧ ਨਹੀਂ : ਡਾ. ਹਰਬੰਸ ਸਿੰਘ ਚਹਿਲ

ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸਬੰਧ ਨਹੀਂ : ਡਾ. ਹਰਬੰਸ ਸਿੰਘ ਚਹਿਲ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ-ਵੱਖ ਖੇਤਾਂ ਦਾ ਨਿਰੀਖਣ
ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ – ਮੁੱਖ ਖੇਤੀਬਾੜੀ ਅਫ਼ਸਰ
ਸੰਗਰੂਰ, 16 ਦਸੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ.ਹਰਬੰਸ ਸਿੰਘ ਚਹਿਲ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਕਣਕ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਮੁਆਇਨਾ ਕੀਤਾ।ਉਨ੍ਹਾਂ ਵੱਲੋਂ ਫਸਲ ਦਾ ਨਿਰੀਖਣ ਕਰਦੇ ਹੋਏ ਦੱਸਿਆ ਕਿ ਅਗੇਤੀ ਫਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਜਾਂਦਾ ਹੈ ਜਦੋਂ ਕਿ ਪਿਛੇਤੀ ਬੀਜੀ ਗਈ ਫਸਲ ਉਤੇ ਕਿਤੇ ਵੀ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ । ਉਨ੍ਹਾਂ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤ ਵਿੱਚ ਮਿਲਾਉਣ ਦਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਕੋਈ ਸਬੰਧ ਨਹੀਂ ਹੈ ਕਿਉਂਕਿ ਗੁਲਾਬੀ ਸੁੰਡੀ ਦਾ ਹਮਲਾ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਬੀਜੀ ਗਈ ਕਣਕ ਉੱਪਰ ਵੀ ਪਾਇਆ ਜਾ ਰਿਹਾ ਹੈ । ਇਸ ਤੋਂ ਇਲਾਵਾ ਮੌਸਮ ਵਿੱਚ ਚੱਲ ਰਹੀ ਤਬਦੀਲੀ ਗੁਲਾਬੀ ਸੁੰਡੀ ਦੇ ਹਮਲੇ ਦਾ ਵੱਡਾ ਕਾਰਨ ਹੈ ਕਿਉਂਕਿ ਜਿ਼ਆਦਾ ਤਾਪਮਾਨ ਹੋਣ ਕਾਰਨ ਗੁਲਾਬੀ ਸੁੰਡੀ ਹਾਲੇ ਤੱਕ ਐਕਟਿਵ ਸਟੇਜ ਵਿੱਚ ਹੈ, ਜੇਕਰ ਤਾਪਮਾਨ ਘੱਟ ਹੋ ਜਾਂਦਾ ਹੈ ਤਾਂ ਸੁੰਡੀ ਆਪਣੀ ਸੁਸਤ ਅਵਸਥਾ ਵਿੱਚ ਚਲੀ ਜਾਂਦੀ।ਪਰੰਤੂ ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਅਤੇ ਜਿਸ ਕਿਸੇ ਵੀ ਕਿਸਾਨ ਦੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਜਾਂਦਾ ਹੈ, ਉਹ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰੇ ਤਾਂ ਜੋ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਕੇ ਇਸ ਨੂੰ ਰੋਕਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਉਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ 7 ਕਿਲੋ ਫਿਪ੍ਰੋਨਿੱਲ 0.3 ਜੀ ਆਰ ਜਾ 1 ਲੀਟਰ ਕਲੋਰਪੈਰੀਂਫੋਸ 20 ਪ੍ਰਤੀਸ਼ਤ ਮਿੱਟੀ ਵਿੱਚ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਣੀ ਲਾਉਣ ਤੋਂ ਪਹਿਲਾਂ ਸਿੱਟਾ ਦੇ ਕੇ ਕੀਤੀ ਜਾ ਸਕਦੀ ਹੈ । ਇਸ ਤੋਂ ਇਲਾਵਾ 50 ਮਿਲੀ ਲੀਟਰ ਕਲੋਰਐਂਟਰਾਨਿਲੀਪ੍ਰੋਲ 18.5 ਪ੍ਰਤੀਸ਼ਤ ਐੱਸ ਸੀ ਦਾ 100 ਲੀਟਰ ਪਾਣੀ ਵਿਚ ਘੋਲ ਬਣਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਸਪਰੇ ਵੀ ਕੀਤੀ ਜਾ ਸਕਦੀ ਹੈ । ਮੌਕੇ ਤੇ ਮੌਜੂਦ ਅਗਾਂਹਵਧੂ ਕਿਸਾਨ ਦਲਜਿੰਦਰ ਸਿੰਘ ਵਾਸੀ ਚੱਠੇ ਨਕਟੇ ਨੇ ਦੱਸਿਆ ਕਿ ਉਹ ਲਗਭਗ ਪਿਛਲੇ 10 ਸਾਲਾਂ ਤੋਂ ਬਿਨ੍ਹਾਂ ਅੱਗ ਲਗਾਏ ਕਣਕ ਬਿਜਾਈ ਕਰ ਰਿਹਾ ਹੈ ਅਤੇ ਇਸ ਸਾਲ ਵੀ ਲਗਭਗ 17 ਏਕੜ ਕਣਕ ਦੀ ਫਸਲ ਬਿਨ੍ਹਾ ਅੱਗ ਲਗਾਏ ਹੈਪੀ ਸੀਡਰ ਅਤੇ ਮਲਚਿੰਗ ਵਿਧੀ ਨਾਲ ਬਿਜਾਈ ਕੀਤੀ ਹੋਈ ਹੈ ਜੋ ਕਿ ਵਧੀਆ ਹਾਲਤ ਵਿੱਚ ਹੈ ਅਤੇ ਗੁਲਾਬੀ ਸੁੰਡੀ ਦਾ ਕੋਈ ਹਮਲਾ ਫ਼ਸਲ ਉਪਰ ਨਹੀਂ ਹੋਇਆ ।

Advertisement
Advertisement
Advertisement
Advertisement
Scroll to Top