Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:24 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਨੇ ਕੀਤਾ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਪੰਜਾਬ ਵਿਜੀਲੈਂਸ ਨੇ ਕੀਤਾ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਪੰਜਾਬ ਵਿਜੀਲੈਂਸ ਨੇ ਕੀਤਾ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਚੰਡੀਗੜ੍ਹ : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45,000 ਰੁਪਏ ਬਣਦੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸਿ਼ਕਾਇਤਕਰਤਾ ਤੋਂ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ । ਇਸ ਸਬੰਧੀ ਮੁਲਜ਼ਮ ਖਿ਼ਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top