Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:39 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਕੀਤਾ ਏ. ਜੀ. ਟੀ. ਐਫ. ਨੇ ਪੰਜਾਬ ਪੁਲਸ ਨਾਲ ਮਿਲ ਕੇ ਗ੍ਰਿਫ਼ਤਾਰ

ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਕੀਤਾ ਏ. ਜੀ. ਟੀ. ਐਫ. ਨੇ ਪੰਜਾਬ ਪੁਲਸ ਨਾਲ ਮਿਲ ਕੇ ਗ੍ਰਿਫ਼ਤਾਰ

ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਕੀਤਾ ਏ. ਜੀ. ਟੀ. ਐਫ. ਨੇ ਪੰਜਾਬ ਪੁਲਸ ਨਾਲ ਮਿਲ ਕੇ ਗ੍ਰਿਫ਼ਤਾਰ
ਨਵਾਂਸ਼ਹਿਰ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਨੇ ਨਵਾਂਸ਼ਹਿਰ ਪੁਲਸ ਨਾਲ ਮਿਲ ਕੇ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਪੁਲਿਸ ਨੇ ਤਿੰਨ ਨਾਜਾਇਜ਼ ਹਥਿਆਰ ਅਤੇ 16 ਜਿ਼ੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ `ਚ ਪੇਸ਼ ਕਰ ਕੇ ਰਿਮਾਂਡ `ਤੇ ਲਵੇਗੀ । ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦਿਤੀ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਨੇ ਨਵਾਂਸ਼ਹਿਰ ਪੁਲਸ ਨਾਲ ਸਾਂਝਾ ਆਪ੍ਰੇਸ਼ਨ ਕਰ ਕੇ ਕੈਨੇਡਾ ਸਥਿਤ ਅਤਿਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਬਦਮਾਸ਼ ਅਮਰੀਕਾ ਦੇ ਇੱਕ ਹੈਂਡਲਰ ਦੇ ਨਿਰਦੇਸ਼ਾਂ `ਤੇ ਕੰਮ ਕਰਦੇ ਆ ਰਹੇ ਸਨ । ਪਿੱਛੇ ਜਿਹੇ ਇਨ੍ਹਾਂ ਨੇ ਮੁਹਾਲੀ ਦੀ ਇੱਕ ਐਕਸੈਸਰੀਜ਼ ਸ਼ੋਅਰੂਮ ’ਤੇ ਗੋਲੀਬਾਰੀ ਵੀ ਕੀਤੀ ਸੀ । ਇਹ ਅਰਸ਼ ਡੱਲਾ ਗੈਂਗ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ ਅਤੇ ਹੁਣ ਪੰਜਾਬ ਵਿਚ ਹੋਰ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਸਾਰੇ ਮੁਲਜ਼ਮ ਪਹਿਲਾਂ ਤੋਂ ਹੀ ਅਪਰਾਧ ਦੀ ਦੁਨੀਆਂ ਨਾਲ ਜੁੜੇ ਹੋਏ ਹਨ । ਫਿ਼ਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਵਰਤੇ ਹਥਿਆਰ ਬਰਾਮਦ ਕਰ ਲਏ ਹਨ, ਜਿਸ ਵਿਚ 16 ਜ਼ਿੰਦਾ ਕਾਰਤੂਸ ਅਤੇ ਤਿੰਨ .32 ਕੈਲੀਬਰ ਦੇ ਪਿਸਤੌਲ ਸ਼ਾਮਲ ਹਨ।ਮੁਹਾਲੀ ਦੀ ਸਟੇਟ ਕ੍ਰਾਈਮ ਯੂਨਿਟ ਵਿਚ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ । ਇਸ ਗਰੋਹ ਦੇ ਹੋਰ ਮੈਂਬਰਾਂ ਨੂੰ ਲੱਭਣ ਲਈ ਪੁਲਿਸ ਵਲੋਂ ਉਨ੍ਹਾਂ ਕੋਲੋਂ ਪੁੱਛ-ਗਿੱਛ ਕਰ ਰਹੀ ਹੈ ।

Advertisement
Advertisement
Advertisement
Advertisement
Scroll to Top