Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ `ਚ ਨਿਰਮਾਣ ਅਧੀਨ ਟਾਇਲਟ ਟੈਂਕੀ `ਚ ਡਿੱਗਣ ਨਾਲ ਪਤੀ-ਪਤਨੀ ਦੀ ਹੋਈ ਮੌਤ

ਪਿੰਡ `ਚ ਨਿਰਮਾਣ ਅਧੀਨ ਟਾਇਲਟ ਟੈਂਕੀ `ਚ ਡਿੱਗਣ ਨਾਲ ਪਤੀ-ਪਤਨੀ ਦੀ ਹੋਈ ਮੌਤ

ਪਿੰਡ `ਚ ਨਿਰਮਾਣ ਅਧੀਨ ਟਾਇਲਟ ਟੈਂਕੀ `ਚ ਡਿੱਗਣ ਨਾਲ ਪਤੀ-ਪਤਨੀ ਦੀ ਹੋਈ ਮੌਤ
ਮੁਜ਼ੱਫਰਪੁਰ : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਮੁਜ਼ੱਫਰਪੁਰ ਵਿਚ ਇਕ ਦਰਦਨਾਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ । ਦਰਅਸਲ, ਸਾਕਰਾ ਥਾਣਾ ਖੇਤਰ ਦੇ ਦਾਧਾ ਮੁਹੰਮਦਪੁਰ ਪਿੰਡ `ਚ ਨਿਰਮਾਣ ਅਧੀਨ ਟਾਇਲਟ ਟੈਂਕੀ `ਚ ਡਿੱਗਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ । ਦੱਸਣਯੋਗ ਹੈ ਕਿ ਅਨਿਲ ਸਾਹਨੀ (40) ਅਤੇ ਉਸ ਦੀ ਪਤਨੀ ਪ੍ਰਮਿਲਾ ਦੇਵੀ (38) ਟਾਇਲਟ ਟੈਂਕੀ ਦੇ ਅੰਦਰ ਫਸ ਗਏ, ਜਿਸ ਕਾਰਨ ਗੈਸ ਚੜ੍ਹਨ ਕਾਰਨ ਦੋਵਾਂ ਦੀ ਮੌਤ ਹੋ ਗਈ । ਘਟਨਾ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਨਿਲ ਸਾਹਨੀ ਆਪਣੇ ਘਰ ਦੀ ਉਸਾਰੀ ਦਾ ਕੰਮ ਕਰਵਾ ਰਿਹਾ ਸੀ । ਇਸ ਦੌਰਾਨ ਨਿਰਮਾਣ ਅਧੀਨ ਟਾਇਲਟ ਟੈਂਕੀ ਦੀ ਸੈਟਿੰਗ ਨੂੰ ਖੋਲ੍ਹਣ ਦੀ ਕੋਸਿ਼ਸ਼ ਕਰਦੇ ਸਮੇਂ ਅਨਿਲ ਅਚਾਨਕ ਟੈਂਕੀ ਵਿਚ ਡਿੱਗ ਗਿਆ । ਪ੍ਰਮਿਲਾ ਦੇਵੀ ਆਪਣੇ ਪਤੀ ਨੂੰ ਬਚਾਉਣ ਲਈ ਟੈਂਕੀ ਦੇ ਨੇੜੇ ਗਈ ਤੇ ਬਦਕਿਸਮਤੀ ਨਾਲ ਉਹ ਵੀ ਟੈਂਕੀ ਵਿਚ ਡਿੱਗ ਗਈ । ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ । ਪੁਲਸ ਤੇ ਪਿੰਡ ਵਾਸੀਆਂ ਦੀ ਮਦਦ ਨਾਲ ਜੇ. ਸੀ. ਬੀ. ਨਾਲ ਟੈਂਕੀ ਤੋੜ ਕੇ ਦੋਵਾਂ ਨੂੰ ਬਾਹਰ ਕੱਢਿਆ ਗਿਆ ਪਰ ਜਦੋਂ ਤੱਕ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ, ਉਦੋਂ ਤੱਕ ਦੋਵਾਂ ਦੀ ਹਾਲਤ ਨਾਜ਼ੁਕ ਹੋ ਚੁੱਕੀ ਸੀ । ਪੁਲਿਸ ਨੇ ਪਤੀ-ਪਤਨੀ ਨੂੰ ਇਲਾਜ ਲਈ ਹਸਪਤਾਲ ਭੇਜਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ । ਪੁਲਸ ਨੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਹਨ।ਅਨਿਲ ਸਾਹਨੀ ਅਤੇ ਪ੍ਰਮਿਲਾ ਦੇਵੀ ਦੇ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ । ਅਨਿਲ ਸਾਹਨੀ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਆਪਣੇ ਪਰਿਵਾਰ ਲਈ ਨਵਾਂ ਘਰ ਬਣਾ ਰਿਹਾ ਸੀ । ਉਸ ਦੇ ਦੋ ਛੋਟੇ ਬੱਚੇ ਹਨ, ਜੋ ਹੁਣ ਅਨਾਥ ਹੋ ਗਏ ।

Advertisement
Advertisement
Advertisement
Advertisement
Scroll to Top