Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਐੱਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ 24 ਦਸੰਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਕਨਵੈਨਸ਼ਨ : ਸਲਾਣਾ, ਦੁੱਗਾਂ, ਨਬੀਪੁਰ

ਐੱਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ 24 ਦਸੰਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਕਨਵੈਨਸ਼ਨ : ਸਲਾਣਾ, ਦੁੱਗਾਂ, ਨਬੀਪੁਰ

ਐੱਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ 24 ਦਸੰਬਰ ਨੂੰ ਕੀਤੀ ਜਾਵੇਗੀ ਸੂਬਾ ਪੱਧਰੀ ਕਨਵੈਨਸ਼ਨ : ਸਲਾਣਾ, ਦੁੱਗਾਂ, ਨਬੀਪੁਰ
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਆਗੂ ਕਰਨਗੇ ਸ਼ਮੂਲੀਅਤ
ਐੱਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ ਤੇ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਵੱਲੋਂ ਦੱਸਿਆ ਗਿਆ ਕਿ ਐਸ. ਸੀ. ਬੀ. ਸੀ. ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਅਗਵਾਈ ਵਿੱਚ, 24 ਦਸੰਬਰ ਨੂੰ ਯੂਨੀਅਨ ਦੀ ਸੂਬਾ ਪੱਧਰੀ ਕਨਵੈਨਸ਼ਨ ਰਾਣਾ ਦਲਜੀਤ ਸਿੰਘ ਹਾਲ ਭਾਰਤ ਨਗਰ ਚੌਕ ਲੁਧਿਆਣਾ ਵਿੱਖੇ 10 ਵਜੇ ਤੋਂ 3 ਵਜੇ ਤਕ ਕੀਤੀ ਜਾ ਰਹੀ ਹੈ । ਇਸ ਕਨਵੈਨਸ਼ਨ ਵਿੱਚ ਰਾਖਵਾਂਕਰਨ ਨੀਤੀ ਅਤੇ ਰੋਸਟਰ, ਜੰਜੂਆਂ ਕੇਸ ਸਿੱਖਿਆ ਨੀਤੀ 2020,ਪੁਰਾਣੀ ਪੈਨਸਨ, ਸਿੱਖਿਆ ਕਰਾਂਤੀ ਦੇ ਨਾਂ ਤੇ ਆਈ ਸਰਕਾਰ ਦੇ ਮੁਲਾਜ਼ਮ ਤੇ ਵਿੱਦਿਆਰਥੀ ਵਿਰੋਧੀ ਫੈਂਸਲੇ ਅਤੇ ਜਥੇਬੰਦਕ ਢਾਂਚੇ ਦੀ ਮਜਬੂਤੀ ਅਤੇ ਆਉਣ ਵਾਲੇ ਸਮੇਂ ਦੇ ਸੰਘਰਸ਼ਾ ਸਹਿਤ ਹੋਰ ਕਈ ਮੁੱਦਿਆਂ ਉੱਤੇ ਵਿਸਥਾਰ ਸਹਿਤ ਵਿਚਾਰਾਂ ਹੋਣਗੀਆਂ । ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਆਗੂ ਇਸ ਕਨਵੈਨਸ਼ਨ ਵਿੱਚ ਸ਼ਾਮਿਲ ਹੋਣਗੇ । ਕਨਵੈਨਸ਼ਨ ਵਿੱਚ ਹਾਜ਼ਰ ਸਮੂਹ ਸਾਥੀਆਂ ਨੂੰ ਇਹ ਜਾਣਕਾਰੀ ਵੀ ਦਿੱਤੀ ਜਾਵੇਗੀ ਕਿ ਕਿਵੇਂ ਮਾਣਯੋਗ ਅਦਾਲਤਾਂ ਵਿੱਚ ਹੋਏ ਫੈਂਸਲਿਆਂ ਨੂੰ ਗ਼ਲਤ ਤਰੀਕੇ ਨਾਲ ਲਾਗੂ ਕਰਕੇ ਸਮੁੱਚੀਆਂ ਰਾਖਵੀਆਂ ਸ਼੍ਰੇਣੀਆਂ ਦੇ ਸੰਵਿਧਾਨਿਕ ਹੱਕਾਂ ਨੂੰ ਲੁਟਿਆ ਜਾ ਰਿਹਾ ਹੈ ਅਤੇ ਦਫਤਰਾਂ ਅੰਦਰ ਬੈਠੇ ਅਧਿਕਾਰੀ ਅਜਿਹੇ ਫੈਂਸਲੇ ਕਰ ਰਹੇ ਹਨ ਜਿਸ ਨਾਲ ਸਕੂਲੀ ਸਿੱਖਿਆ ਨੂੰ ਅਸਿੱਧੇ ਤਰੀਕੇ ਨਾਲ ਹਾਸੀਏ ਤੇ ਧੱਕਿਆ ਜਾ ਰਿਹਾ ਹੈ । ਪੰਜਾਬ ਦੀ ਸਰਕਾਰ ਕਿਵੇਂ ਗ਼ਰੀਬ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝੇ ਕਰਨ ਲਈ ਸਕੂਲਾਂ ਨੂੰ ਬੰਦ ਕਰਨ ਦੀ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਦਾ ਸੋਚ ਰਹੀ ਹੈ । ਇਸ ਤੋਂ ਇਲਾਵਾ ਜਥੇਬੰਦੀ ਦੇ ਵਿਸਥਾਰ ਅਤੇ ਆਉਣ ਵਾਲੇ ਸੰਘਰਸ਼ਾ ਲਈ ਕੇਡਰ ਨੂੰ ਤਿਆਰ ਕਰਨ ਅਤੇ ਜਿਲ੍ਹਾ ਪੱਧਰ ਤੇ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ਾ ਲਈ ਪੂਰਨ ਯੋਜਨਾ ਕਾਡਰ ਨੂੰ ਦਿੱਤੀ ਜਾਵੇਗੀ ਤਾਂ ਜੋ ਜਥੇਬੰਦੀ ਬੇਰੁਜਗਾਰ ਸਾਥੀਆਂ, ਰੈਗੂਲਰ ਹੋਣ ਲਈ ਸੰਘਰਸ਼ ਕਰ ਰਹੇ ਸਾਥੀਆਂ ਅਤੇ ਸਹਿਤ ਸਮੁੱਚੇ ਮੁਲਾਜ਼ਮ ਵਰਗ ਦੇ ਸੰਵਿਧਾਨਿਕ ਹਿੱਤਾਂ ਦੀ ਰਾਖੀ ਲਈ ਮੁੱਖ ਭੂਮਿਕਾ ਨਿਭਾ ਸਕੇ । ਐਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਵੱਲੋਂ ਦੱਸਿਆ ਗਿਆ ਕਿ ਇਸ ਕਨਵੈਨਸ਼ਨ ਵਿੱਚ ਵੱਖ ਵੱਖ ਜਿਲ੍ਹਿਆਂ ਦੇ ਆਗੂ ਸਾਹਿਬਾਨ ਤੇ ਮੈਂਬਰ ਭਰਵੀਂ ਸ਼ਮੂਲੀਅਤ ਕਰਨਗੇ । ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਪਰਜੀਆਂ, ਬਲਵਿੰਦਰ ਸਿੰਘ ਲਤਾਲਾ,ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਮੀਤ ਪ੍ਰਧਾਨ ਗੁਰਸੇਵਕ ਸੰਗਰੂਰ, ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਸਕੱਤਰ ਵੀਰ ਸਿੰਘ ਮੋਗਾ, ਪ੍ਰੈੱਸ ਸਕੱਤਰ ਹਰਪਾਲ ਸਿੰਘ ਤਰਨਤਾਰਨ, ਹਰਜਿੰਦਰ ਸਿੰਘ ਪੁਰਾਣੇ ਵਾਲ਼ਾ, ਅਮਿੰਦਰਪਾਲ ਮੁਕਤਸਰ , ਪਰਸ਼ਨ ਸਿੰਘ ਬਠਿੰਡਾ, ਸੁਰਿੰਦਰ ਸਿੰਘ ਮੋਹਾਲੀ, ਹਰਜਿੰਦਰ ਸਿੰਘ ਮਾਲੇਰਕੋਟਲਾ, ਬਲਦੇਵ ਸਿੰਘ ਸਿੱਧੂ, ਨਰਿੰਦਰਜੀਤ ਕਪੂਰਥਲਾ, ਹਰਦੀਪ ਸਿੰਘ ਤੂਰ , ਵਿਜੇ ਕੁਮਾਰ ਮਾਨਸਾ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top