Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:24 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਚੰਬਾ ਕਲਾ ਮੰਡ ਇਲਾਕੇ ’ਚ ਜ਼ਮੀਨੀ ਝਗੜੇ ਦੇ ਚਲਦਿਆਂ ਨੌਜਵਾਨ ਦਾ ਹੋਇਆ ਗੋਲੀਆਂ ਮਾਰ ਕੇ ਕਤਲ

ਪਿੰਡ ਚੰਬਾ ਕਲਾ ਮੰਡ ਇਲਾਕੇ ’ਚ ਜ਼ਮੀਨੀ ਝਗੜੇ ਦੇ ਚਲਦਿਆਂ ਨੌਜਵਾਨ ਦਾ ਹੋਇਆ ਗੋਲੀਆਂ ਮਾਰ ਕੇ ਕਤਲ

ਪਿੰਡ ਚੰਬਾ ਕਲਾ ਮੰਡ ਇਲਾਕੇ ’ਚ ਜ਼ਮੀਨੀ ਝਗੜੇ ਦੇ ਚਲਦਿਆਂ ਨੌਜਵਾਨ ਦਾ ਹੋਇਆ ਗੋਲੀਆਂ ਮਾਰ ਕੇ ਕਤਲ
ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਚੰਬਾ ਕਲਾ` ਮੰਡ ਇਲਾਕੇ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸਦਾ ਦੂਸਰਾ ਭਰਾ ਜ਼ਖ਼ਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਬਰਾਂ ਅਤੇ ਪਿੰਡ ਦੇ ਮੌਜੂਦਾ ਸਰਪੰਚ ਸਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਦਾ ਪਿਛਲੇ ਕੁਝ ਸਮੇਂ ਤੋਂ ਕਈ ਪਿੰਡ ਦੇ ਲੋਕਾਂ ਨਾਲ ਵਿਵਾਦ ਚੱਲ ਰਿਹਾ ਸੀ । ਅੱਜ ਉਸੇ ਜ਼ਮੀਨ ਨੂੰ ਲੈ ਕੇ ਫਿਰ ਵਿਵਾਦ ਹੋ ਗਿਆ ਅਤੇ ਦੂਜੀ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ । ਮ੍ਰਿਤਕ ਦੀ ਪਛਾਣ ਸਮਸ਼ੇਰ ਸਿੰਘ ਸ਼ੇਰਾ (24) ਵਜੋਂ ਹੋਈ ਹੈ। ਮੌਕੇ ਦੀ ਵੀਡੀਓ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ । ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਰਾਜ ਕੁਮਾਰ ਨਾਲ ਹੋਈ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਸਮਾਂ ਇਨਸਾਫ਼ ਨਹੀਂ ਮਿਲਦਾ, ਮ੍ਰਿਤਕ ਨੌਜਵਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top