Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:30 pm

+91 90915 01313 , +91 90916 01313

punjabbanni@gmail.com
punjabbani@yahoo.com

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਗਰਮ ਦੁੱਧ ਪਲਾਉਣ ਦੀ ਸੇਵਾ ਕਰਨ ਵਾਲੇ ਨਿਸ਼ਕਾਮ ਸੇਵਕ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਠੰਡੇ ਬੁਰਜ ਕੋਲ ਗੁਰਦੁਆਰਾ ਬਣਾਇਆ ਜਾਵੇ : ਪ੍ਰੋ. ਬਡੂੰਗਰ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਗਰਮ ਦੁੱਧ ਪਲਾਉਣ ਦੀ ਸੇਵਾ ਕਰਨ ਵਾਲੇ ਨਿਸ਼ਕਾਮ ਸੇਵਕ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਠੰਡੇ ਬੁਰਜ ਕੋਲ ਗੁਰਦੁਆਰਾ ਬਣਾਇਆ ਜਾਵੇ : ਪ੍ਰੋ. ਬਡੂੰਗਰ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਗਰਮ ਦੁੱਧ ਪਲਾਉਣ ਦੀ ਸੇਵਾ ਕਰਨ ਵਾਲੇ ਨਿਸ਼ਕਾਮ ਸੇਵਕ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਠੰਡੇ ਬੁਰਜ ਕੋਲ ਗੁਰਦੁਆਰਾ ਬਣਾਇਆ ਜਾਵੇ : ਪ੍ਰੋ. ਬਡੂੰਗਰ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਿਖਿਆ ਪੱਤਰ
ਪਟਿਆਲਾ, 19 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਜਦੋਂ ਠੰਡੇ ਬੁਰਜ ਵਿੱਚ ਮੁਗਲ ਹਕੂਮਤ ਵੱਲੋਂ ਕੈਦ ਰੱਖੇ ਗਏ ਸਨ ਤਾਂ ਪੋਹ ਦੀਆਂ ਠੰਡ ਠਾਰ ਰਾਤਾਂ ਵਿੱਚ ਆਪਣੀ ਘਰ ਵਾਲੀ ਦੇ ਸੋਨੇ ਚਾਂਦੀ ਦੇ ਗਹਿਣੇ ਜਵਾਹਰਾਤ ਪਹਿਰੇ ਤੇ ਖੜੇ ਮੁਗਲ ਸਿਪਾਹੀਆਂ ਪਿਆਦਿਆਂ ਨੂੰ ਰਿਸ਼ਵਤ ਦੇ ਰੂਪ ਵਿੱਚ ਦੇ ਕੇ ਗਰਮ ਦੁੱਧ ਪਿਲਾਉਣ ਦੀ ਸੇਵਾ ਨਿਭਾਉਣ ਵਾਲੇ ਨਿਸ਼ਕਾਮ ਸੇਵਕ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਥਿਤ ਗੁਰਦੁਆਰਾ ਸ੍ਰੀ ਠੰਡਾ ਬੁਰਜ ਦੇ ਕੋਲ ਬਣਾਇਆ ਜਾਣਾ ਚਾਹੀਦਾ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਗਰਮ ਦੁੱਧ ਪਿਲਾਉਣ ਦੀ ਸੇਵਾ ਕਰਨ ਬਾਰੇ ਜਦੋਂ ਸਰਹੰਦ ਦੇ ਨਵਾਬ ਵਜ਼ੀਦ ਖਾਂ ਨੂੰ ਪਤਾ ਲੱਗਾ ਤਾਂ ਬਾਬਾ ਮੋਤੀ ਰਾਮ ਮਹਿਰਾ ਜੀ ਨੇ ਆਪਣੀ ਸੇਵਾ ਛੁਪਾਉਣ ਦੇ ਬਦਲੇ ਸਭ ਕੁਝ ਪ੍ਰਵਾਨ ਕਰ ਲਿਆ, ਜਿਸ ਤੇ ਕ੍ਰੋਧ ਵਿੱਚ ਆ ਕੇ ਸੂਬਾ ਸਰਹੰਦ ਵੱਲੋਂ ਸਰਕਾਰ ਦੀ ਹੁਕਮ ਦਲੂਲੀ ਕਰਨ ਬਦਲੇ ਬਾਬਾ ਮੋਤੀ ਰਾਮ ਜੀ ਮਹਿਰਾ ਨੂੰ ਸਮੇਤ ਪਰਿਵਾਰ, ਬਿਰਧ ਮਾਤਾ, ਸੱਤ ਸਾਲ ਦੇ ਪੁੱਤਰ ਅਤੇ ਪਤਨੀ ਨੂੰ ਕੋਹਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਸੀ । ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਬਾਬਾ ਮੋਤੀ ਰਾਮ ਜੀ ਮਹਿਰਾ ਵੱਲੋਂ ਦੀਵਾਨ ਟੋਡਰ ਮੱਲ ਜੀ ਨਾਲ ਚੰਦਨ ਦੀਆਂ ਲੱਕੜੀਆਂ ਲਿਆ ਕੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸੰਸਕਾਰ ਕਰਨ ਦੀ ਸੇਵਾ ਵੀ ਕੀਤੀ ਸੀ ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਕਈ ਸਾਲ ਪਹਿਲਾਂ ਗੁਰਦੁਆਰਾ ਸ੍ਰੀ ਠੰਡਾ ਬੁਰਜ ਦੇ ਕੋਲ ਗੁਰੂ ਘਰ ਦੇ ਅਨਿਨ ਸੇਵਕ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਗੁਰਦੁਆਰਾ ਸਥਾਪਿਤ ਸੀ, ਪ੍ਰੰਤੂ ਜੋ ਕਿਸੇ ਕਾਰਨ ਵਿਸਰ ਗਿਆ ਸੀ ਤੇ ਹੁਣ ਸੰਗਤਾਂ ਦੀ ਪੁਰਜੋਰ ਮੰਗ ਤੇ ਉੱਥੇ ਮੁੜ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿੱਚ ਗੁਰਦੁਆਰੇ ਦੀ ਸਥਾਪਨਾ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਬਾਬਾ ਮੋਤੀ ਰਾਮ ਜੀ ਮਹਿਰਾ ਦੀ ਸੇਵਾ ਦਾ ਸਬੰਧ ਠੰਡਾ ਬੁਰਜ ਵਿੱਚ ਕੈਦ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨਾਲ ਸੰਬੰਧਿਤ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸੰਗਤਾਂ ਵੱਲੋਂ ਇਹ ਮੰਗ ਉਨਾਂ ਦੇ ਧਿਆਨ ਵਿੱਚ ਲਿਆਂਦੀ ਗਈ ਹੈ, ਜਿਸ ਕਾਰਨ ਉਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚਿੱਠੀ ਲਿਖ ਕੇ ਗੁਰਦੁਆਰਾ ਸਥਾਪਿਤ ਕਰਨ ਬਾਰੇ ਲਿਖਿਆ ਗਿਆ ਹੈ ।
ਪ੍ਰੋਫੈਸਰ ਬਡੂੰਗਰ ਨੇ ਦੱਸਿਆ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਜਨਮ ਨੌ ਫਰਵਰੀ 1677 ਈਸਵੀ ਨੂੰ ਪਿਤਾ ਹਾਰਾ ਰਾਮ ਮਹਿਰਾ ਦੇ ਘਰੇ ਮਾਤਾ ਲਾਧੂ ਜੀ ਦੀ ਕੁਖੋਂ ਹੋਇਆ ਸੀ ।

Advertisement
Advertisement
Advertisement
Advertisement
Scroll to Top