Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:53 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤਾ ਜਲੰਧਰ ਪੁਲਸ ਕਮਿਸ਼ਨਰ ਨੂੰ ਇਕ ਲੱਖ ਰੁਪਏ ਜੁਰਮਾਨਾ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤਾ ਜਲੰਧਰ ਪੁਲਸ ਕਮਿਸ਼ਨਰ ਨੂੰ ਇਕ ਲੱਖ ਰੁਪਏ ਜੁਰਮਾਨਾ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਕੀਤਾ ਜਲੰਧਰ ਪੁਲਸ ਕਮਿਸ਼ਨਰ ਨੂੰ ਇਕ ਲੱਖ ਰੁਪਏ ਜੁਰਮਾਨਾ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ `ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ । ਅਦਾਲਤ ਨੇ ਕਿਹਾ ਕਿ ਪੁਲਸ ਵਿਭਾਗ ਦਾ ਕੰਮਕਾਜ “ਲਾਪਰਵਾਹੀ ਅਤੇ ਤਰਸਯੋਗ ਪਹੁੰਚ” ਨੂੰ ਦਰਸਾਉਂਦਾ ਹੈ।ਜਸਟਿਸ ਸੰਦੀਪ ਮੌਦਗਿਲ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੁਲਸ `ਤੇ 2.5 ਸਾਲ ਤਕ ਕੋਈ ਠੋਸ ਕਦਮ ਨਾ ਚੁੱਕਣ ਦਾ ਦੋਸ਼ ਲਗਾਇਆ। ਇਹ ਮਾਮਲਾ 20 ਜੁਲਾਈ 2022 ਨੂੰ ਦਰਜ ਹੋਈ ਐਫਆਈਆਰ ਨਾਲ ਸਬੰਧਤ ਹੈ, ਜਿਸ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਨੇ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦਾ ਝੂਠਾ ਵਾਅਦਾ ਕਰ ਕੇ ਧੋਖਾਧੜੀ ਕੀਤੀ ਹੈ । ਸਿ਼ਕਾਇਤਕਰਤਾ ਵਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਪੁਲਿਸ ਨੇ ਕੋਈ ਪੜਤਾਲ ਨਹੀਂ ਕੀਤੀ । ਅਦਾਲਤ ਨੇ ਕਿਹਾ ਕਿ 22 ਨਵੰਬਰ ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਪੁਲਿਸ ਨੇ ਅਚਾਨਕ 10 ਦਿਨਾਂ ਵਿਚ ਜਾਂਚ ਪੂਰੀ ਕਰ ਕੇ ਚਲਾਨ ਪੇਸ਼ ਕਰ ਦਿਤਾ । ਜਸਟਿਸ ਮੌਦਗਿਲ ਨੇ ਇਸ ਨੂੰ “ਪਟੀਸ਼ਨ ਨੂੰ ਦਬਾਉਣ ਦਾ ਜਲਦਬਾਜ਼ੀ ਵਿਚ ਕੀਤੀ ਗਈ ਕੋਸ਼ਿਸ਼” ਦਸਿਆ।ਅਦਾਲਤ ਨੇ ਕਿਹਾ ਕਿ ਬਿਨਾਂ ਨਿਰਪੱਖ ਜਾਂਚ ਦੇ ਚਲਾਨ ਦਾਇਰ ਕਰਨਾ ਸੰਵਿਧਾਨ ਦੀ ਧਾਰਾ 21 ਤਹਿਤ ਦਿਤੇ ਗਏ ਪਟੀਸ਼ਨਕਰਤਾ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ । ਇਸ ਤੋਂ ਇਲਾਵਾ, ਪੁਲਸ ਧਾਰਾ 39-ਏ ਦੇ ਤਹਿਤ ਬਰਾਬਰ ਨਿਆਂ ਯਕੀਨੀ ਬਣਾਉਣ ਵਿਚ ਅਸਫ਼ਲ ਰਹੀ । ਅਦਾਲਤ ਨੇ ਪੁਲੀਸ ਕਮਿਸ਼ਨਰ ਨੂੰ 1 ਲੱਖ ਰੁਪਏ ਦਾ ਜੁਰਮਾਨਾ ਲਾਉਣ ਦਾ ਹੁਕਮ ਦਿੱਤਾ ਅਤੇ ਇਹ ਰਕਮ ਉਸ ਦੀ ਤਨਖਾਹ ਵਿੱਚੋਂ ਕੱਟਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਤਨਖ਼ਾਹ ਵਿੱਚੋਂ ਜੁਰਮਾਨੇ ਦੀ ਕਟੌਤੀ ਦੀ ਪੁਸ਼ਟੀ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਤੋਂ ਹਲਫ਼ਨਾਮਾ ਵੀ ਮੰਗਿਆ ਗਿਆ ਹੈ । ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਹੋਵੇਗੀ ।

Advertisement
Advertisement
Advertisement
Advertisement
Scroll to Top