Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:14 am

+91 90915 01313 , +91 90916 01313

punjabbanni@gmail.com
punjabbani@yahoo.com

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ
ਚੰਡੀਗੜ੍ਹ : ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 29ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਚੈਕਅੱਪ ਕਰਨ ਵਾਲੀ ਡਾਕਟਰਾਂ ਦੀ ਟੀਮ ਅਨੁਸਾਰ ਡੱਲੇਵਾਲ ਦਾ ਕੋਈ ਵੀ ਅੰਗ ਕਿਸੇ ਵੀ ਸਮੇਂ ਫੇਲ ਹੋ ਸਕਦਾ ਹੈ, ਕਿਉਂਕਿ ਲਗਾਤਾਰ ਭੁੱਖੇ ਰਹਿਣ ਕਾਰਨ ਉਨ੍ਹਾਂ ਦਾ ਸਰੀਰ ਬਹੁਤ ਕਮਜ਼ੋਰ ਹੋ ਗਿਆ ਹੈ । ਮਰਨ ਵਰਤ ਦੇ ਚਲਦਿਆਂ ਕਿਸਾਨ ਆਗੂ ਡੱਲੇਵਾਲ ਨੂੰ ਅੱਜ ਖਨੌਰੀ ਬਾਰਡਰ ਸਟੇਜ ’ਤੇ ਲਿਆਂਦਾ ਗਿਆ । ਇਸ ਦੌਰਾਨ ਉਨ੍ਹਾਂ ਨੇ ਸਾਰੇ ਰਾਜਾਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਦੋਸਤੋ, ਜਿਨ੍ਹਾਂ ਨੇ ਮੋਰਚੇ ‘ਚ ਸਾਥ ਦਿੱਤਾ ਮੈਂ ਤਹਿ ਦਿਲੋਂ ਧੰਨਵਾਦੀ ਹਾਂ । ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਠੀਕ ਹਾਂ । ਇਹ ਲੜਾਈ ਆਪਾਂ ਜਿੱਤਣੀ ਹੈ । ਹੁਣ ਵੱਡਾ ਭਰਾ ਮੈਦਾਨ ‘ਚ ਹੈ। ਛੋਟੇ ਭਰਾ ਬਾਕੀ ਸੂਬਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨ। ਜੇ ਸਰਕਾਰ ਸਾਨੂੰ ਉਠਾਉਣ ਆਈ ਫ਼ਿਰ ਜਾਂ ਤਾਂ ਜਿਤਾਂਗੇ ਜਾਂ ਫ਼ਿਰ ਮਰਾਂਗੇ ।

Advertisement
Advertisement
Advertisement
Advertisement
Scroll to Top