Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 3:39 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਗੁਜਰੀ ਜੀ 4 ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 8 ਹਸਪਤਾਲਾਂ ਵਿੱਚ ਭੇਜਿਆ ਗਿਆ ਲੰਗਰ

ਮਾਤਾ ਗੁਜਰੀ ਜੀ 4 ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 8 ਹਸਪਤਾਲਾਂ ਵਿੱਚ ਭੇਜਿਆ ਗਿਆ ਲੰਗਰ

ਮਾਤਾ ਗੁਜਰੀ ਜੀ 4 ਸਾਹਿਬਜ਼ਾਦਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 8 ਹਸਪਤਾਲਾਂ ਵਿੱਚ ਭੇਜਿਆ ਗਿਆ ਲੰਗਰ
-ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਲਈ ਪਿਛਲੇ ਨੌ ਸਾਲਾਂ ਤੋਂ ਨਿਭਾਈਆਂ ਜਾਂਦੀਆਂ ਨੇ ਲੰਗਰ ਦੀਆਂ ਸੇਵਾਵਾਂ : ਅਮਨਦੀਪ ਸਿੰਘ ਖਾਲਸਾ
ਨਾਭਾ : ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਤਿਕਾਰਯੋਗ ਮਾਤਾ ਗੁਜਰੀ ਜੀ ਚਾਰੋਂ ਲਖਤੇ ਜਿਗਰ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਹੋਰ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਸੇਵਾ ਸੋਸਾਇਟੀ ਨਾਭਾ ਵੱਲੋਂ ਗੁਰੂ ਸਾਹਿਬ ਦੀ ਕਿਰਪਾ ਤੇ ਸੰਗਤਾਂ ਦੇ ਅਥਾਹ ਸਹਿਯੋਗ ਦਾ ਸਦਕਾ 8 ਹਸਪਤਾਲਾਂ ਵਿੱਚ ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਲਈ ਲੰਗਰ ਦੀਆਂ ਸੇਵਾਵਾਂ ਨਿਭਾਈਆਂ ਗਈਆਂ । ਸੰਸਥਾ ਦੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਲਵਲੀ, ਮੈਂਬਰ ਰਵਿੰਦਰ ਸਿੰਘ, ਜੰਗ ਸਿੰਘ, ਅੰਟਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਰੀਬ ਦਾ ਮੁੱਖ ਗੁਰੂ ਦੀ ਗੋਲਕ ਨੂੰ ਮੁੱਖ ਰੱਖਦਿਆਂ ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ਦੇ ਮੇਨ ਗੇਟ ਤੇ ਓ. ਪੀ. ਡੀ. ਵਾਲਾ ਗੇਟ, ਸੈਕਟਰ-32 ਛੋਟੀ ਪੀ. ਜੀ. ਆਈ., ਕੈਂਸਰ ਹਸਪਤਾਲ ਸੰਗਰੂਰ, ਕੈਂਸਰ ਹਸਪਤਾਲ ਨਿਊ ਚੰਡੀਗੜ੍ਹ, ਪਟਿਆਲਾ ਰਜਿੰਦਰਾ ਹਸਪਤਾਲ, ਕੈਂਸਰ ਹਸਪਤਾਲ ਸੰਗਰੂਰ, ਸਰਕਾਰੀ ਹਸਪਤਾਲ ਨਾਭਾ ਅਤੇ ਸਰਕਾਰੀ ਹਸਪਤਾਲ ਸੰਗਰੂਰ ਸਮੇਤ ਅੱਠ ਥਾਵਾਂ ਤੇ ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਲਈ ਲੰਗਰ ਦੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ । ਸੰਸਥਾ ਇਲਾਕੇ ਵਿੱਚ ਲੋੜਵੰਦਾਂ ਦੀ ਹਰ ਪੱਖੋਂ ਮਦਦ ਕਰਨ ਲਈ ਤਤਪਰ ਹੈ । ਮੈਡੀਕਲ ਅਤੇ ਪੜ੍ਹਾਈ ਲਈ ਸਹੂਲਤਾਂ ਸੰਸਥਾ ਵੱਲੋਂ ਪੜਤਾਲ ਕਰਨ ਉਪਰੰਤ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ । ਮਹੀਨਾਵਾਰੀ ਰਾਸ਼ਨ ਅਤੇ ਖਾਸ ਕਰਕੇ ਕੰਨਸਨਟੈਂਟਰ ਆਕਸੀਜਨ ਵਾਲੀ ਮਸ਼ੀਨ ਦੀਆਂ ਸੇਵਾਵਾਂ ਵੀ ਲਗਾਤਾਰ ਜਾਰੀ ਹਨ ਕੜਾਕੇ ਦੀ ਠੰਡ ਦੇ ਵਿੱਚ ਸੰਗਤਾਂ ਵੱਲੋਂ ਫੁਲਕੇ ਪ੍ਰਸ਼ਾਦੇ ਸਾਰੀ ਰਾਤ ਲਗਾ ਪਕਾਏ ਗਏ । ਇਸ ਮੌਕੇ ਸੰਸਥਾ ਦੇ ਮੈਂਬਰ ਕਰਮਜੀਤ ਸਿੰਘ ਪ੍ਰਧਾਨ ਆੜਤੀਆ ਐਸੋਸੀਏਸ਼ਨ, ਸਰਪਰਸਤ ਸੁਖਵੰਤ ਸਿੰਘ ਕੌਲ, ਜਗਜੀਤ ਸਿੰਘ ਖੋਖ, ਜਸਵਿੰਦਰ ਪਾਲ ਸਿੰਘ, ਹਰਦੇਵ ਸਿੰਘ, ਦਵਿੰਦਰ ਕੁਮਾਰ, ਸੁਰੇਸ਼ ਕੁਮਾਰ, ਸੰਜੀਵ ਕੁਮਾਰ, ਰਾਣਾ ਨਾਭਾ ਅਸ਼ੋਕ ਅਰੋੜਾ ਸ਼ਹਿਰੀ ਪ੍ਰਧਾਨ, ਹਰੀ ਕ੍ਰਿਸ਼ਨ ਸੇਠ, ਦਰਸ਼ਨ ਅਰੋੜਾ, ਕੁਲਵਿੰਦਰ ਸਿੰਘ,ਹਾਕਮ ਸਿੰਘ ਮੁੱਖ ਸੇਵਾਦਾਰ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੋਸਾਇਟੀ, ਹਰਪ੍ਰੀਤ ਸਿੰਘ ਮੁੱਖ ਸੇਵਾਦਾਰ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ, ਗੁਰਦੀਪ ਸਿੰਘ ,ਬਾਬੂ ਸਿੰਘ, ਅਮਰਜੋਤ ਸਿੰਘ ਚੱਡਾ, ਸੁਖਲੀਨ ਸਿੰਘ , ਸੌਰਵ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top