Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 5:21 pm

+91 90915 01313 , +91 90916 01313

punjabbanni@gmail.com
punjabbani@yahoo.com

ਕੁੱਤੇ ਨੂੰ ਡਾਂਗਾਂ ਮਾਰ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਕੁੱਤੇ ਨੂੰ ਡਾਂਗਾਂ ਮਾਰ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਕੁੱਤੇ ਨੂੰ ਡਾਂਗਾਂ ਮਾਰ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ
ਤਲਵੰਡੀ ਸਾਬੋ : ਪੰਜਾਬ ਦੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਵਪਾਰਕ ਨਗਰੀ ਰਾਮਾਂ ਮੰਡੀ ’ਚ ਇਕ ਆਵਾਰਾ ਕੁੱਤੇ ਨੂੰ ਕੁਝ ਵਿਅਕਤੀਆਂ ਵੱਲੋਂ ਡਾਂਗਾ ਨਾਲ ਕੁੱਟ-ਕੁੱਟ ਕੇ ਬੇਰਹਿਮੀ ਨਾਲ ਮਾਰ ਦੇਣ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੇ ਦਾ ਸਖ਼ਤ ਨੋਟਿਸ ਲੈਣ ਉਪਰੰਤ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਫਾਊਂਡੇਸ਼ਨ ਦੇ ਇਕ ਅਹੁਦੇਦਾਰ ਦੇ ਬਿਆਨਾਂ ’ਤੇ ਪੁਲਸ ਨੇ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ । ਡੀ. ਐੱਸ. ਪੀ. ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਦੱਸਿਆ ਕਿ ਆਵਾਰਾ ਕੁੱਤੇ ਨੂੰ ਕੁੱਟ ਕੇ ਮਾਰਨ ਦੀ ਵਾਇਰਲ ਵੀਡੀਓ ਦੇ ਮਾਮਲੇ ’ਚ ਮੈਡਮ ਮੇਨਕਾ ਗਾਂਧੀ ਦੀ ਸੰਸਥਾ ਵੱਲੋਂ ਇਕ ਈ-ਮੇਲ ਪ੍ਰਾਪਤ ਹੋਈ ਸੀ ਅਤੇ ਫਿਰ ਮੇਨਕਾ ਗਾਂਧੀ ਫਾਊਂਡੇਸ਼ਨ ਦੇ ਇਕ ਮੈਂਬਰ ਅਰਪਨ ਗੁਪਤਾ ਵਾਸੀ ਬਠਿੰਡਾ ਦੇ ਬਿਆਨਾਂ ਦੇ ਆਧਾਰ ’ਤੇ ਸੁਨੀਲ ਕੁਮਾਰ ਵਾਸੀ ਰਾਮਾਂ ਮੰਡੀ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਰਾਮਾ ਮੰਡੀ ਵਿਖੇ ਮਾਮਲਾ ਦਰਜ਼ ਕਰਕੇ ਅਗਲੀ ਜਾਂਚ ਸ਼ੁਰੂ ਦਿੱਤੀ ਹੈ। ਕਿਸੇ ਦੀ ਗ੍ਰਿਫਤਾਰੀ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਪਹਿਲਾਂ ਵੀਡੀਓ ’ਚੋਂ ਸੁਨੀਲ ਕੁਮਾਰ ਦੀ ਪਛਾਣ ਕੀਤੀ ਗਈ ਅਤੇ ਹੁਣ ਜਲਦ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਮਾ ਥਾਣੇ ਦੇ ਸਹਾਇਕ ਥਾਣੇਦਾਰ ਰਣਧੀਰ ਸਿੰਘ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ ।

Advertisement
Advertisement
Advertisement
Advertisement
Scroll to Top