Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ
ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ: ਅਮਨ ਅਰੋੜਾ
ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ । ਅਮਨ ਅਰੋੜਾ ਨੇ ਦੱਸਿਆ ਕਿ ਇਸ ਕਦਮ ਨਾਲ ਵਿਜ਼ਟਰ ਪਾਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਆਸਾਨ ਬਣਾਇਆ ਗਿਆ ਹੈ ਤਾਂ ਜੋ ਕੰਮ ਲਈ ਆਉਣ ਵਾਲੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪਾਸ ਬਣਾਉਣ ਲਈ ਉਡੀਕ ਨਾ ਕਰਨੀ ਪਵੇ । ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਤਿਆਰ ਕੀਤੀ ਗਈ ਈ-ਪਾਸ ਪ੍ਰਣਾਲੀ ਨਾਗਰਿਕਾਂ ਦੇ ਨਾਲ ਨਾਲ ਸਰਕਾਰੀ ਅਧਿਕਾਰੀਆਂ ਲਈ ਵੀ ਕੰਮ ਨੂੰ ਸੌਖਾ ਕਰੇਗੀ, ਇਸ ਨਵੀਂ ਪ੍ਰਣਾਲੀ ਦੇ ਲਾਭਾਂ ਦਾ ਜ਼ਿਕਰ ਕਰਦਿਆਂ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਦੱਸਿਆ ਕਿ ਨਾਗਰਿਕ ਅਤੇ ਸਰਕਾਰੀ ਅਧਿਕਾਰੀ ਕੁਨੈਕਟ ਪੋਰਟਲ connect.punjab.gov.in ਰਾਹੀਂ ਜਾਂ PCS-1 ਅਤੇ PCS-2 ਦੇ ਰਿਸੈਪਸ਼ਨ ਕਾਊਂਟਰ ‘ਤੇ ਸੁਵਿਧਾਜਨਕ ਤੌਰ ‘ਤੇ ਵਿਜ਼ਟਰ ਪਾਸਾਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ । ਹੁਣ ਬਿਨੈਕਾਰ ਆਪਣੀਆਂ ਅਰਜ਼ੀਆਂ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ । ਏ. ਡੀ. ਓ. ਸ਼ਾਖਾ ਵੱਲੋਂ ਦਿੱਤੀਆਂ ਗਈਆਂ ਲਾਗਇਨ ਆਈ. ਡੀਜ਼. ਦੀ ਵਰਤੋਂ ਕਰਕੇ ਪਾਸ ਲਈ ਆਈਆਂ ਬੇਨਤੀਆਂ ਨੂੰ ਸਬੰਧਤ ਵਿਭਾਗ ਮਨਜ਼ੂਰ ਜਾਂ ਅਸਵੀਕਾਰ ਕਰ ਸਕਦੇ ਹਨ। ਪ੍ਰਵਾਨਿਤ ਪਾਸ ਸਿੱਧੇ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ਉੱਤੇ ਐਸ. ਐਮ. ਐਸ. ਜਾਂ ਵਟਸਐਪ ਰਾਹੀਂ ਭੇਜੇ ਜਾਣਗੇ । ਸਕੱਤਰੇਤ ਪਹੁੰਚਣ ‘ਤੇ ਸੁਰੱਖਿਆ ਅਧਿਕਾਰੀਆਂ ਨੂੰ ਤਸਦੀਕ ਲਈ ਵਿਜ਼ਟਰ ਆਪਣਾ ਆਨਲਾਈਨ ਕਿਊ. ਆਰ. ਕੋਡ ਆਪਣੇ ਆਈ.ਡੀ. ਪਰੂਫ਼ ਸਮੇਤ ਪੇਸ਼ ਕਰਨਗੇ । ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਡਿਜ਼ੀਟਲ ਪਹਿਲਕਦਮੀ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ । ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਬੇਲੋੜੀ ਦੇਰੀ ਅਤੇ ਕਾਗਜ਼ੀ ਕਾਰਵਾਈਆਂ ਨੂੰ ਖਤਮ ਕਰਕੇ ਅਸੀਂ ਨਾਗਰਿਕਾਂ ਲਈ ਸਰਕਾਰੀ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾ ਕੇ ਉਹਨਾਂ ਦੇ ਸਮੁੱਚੇ ਅਨੁਭਵ ਨੂੰ ਬਿਹਤਰ ਬਣਾ ਰਹੇ ਹਾਂ ।

Advertisement
Advertisement
Advertisement
Advertisement
Scroll to Top