Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:34 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀ. ਸੀ. ਐਸ. ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀ. ਸੀ. ਐਸ. ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀ. ਸੀ. ਐਸ. ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ
ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ. ਡਬਲਿਊ. ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ. ਸੀ. ਐਸ.) ਅਧਿਕਾਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ । ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ ਵੀ ਜੋਰ ਦਿੱਤਾ । ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹਿਤ ਜਿੰਦਲ ਨੂੰ ਸਨਮਾਨਿਤ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਵੱਕਾਰੀ ਉਪਲਬਧੀ ਲਈ ਉਸ ਦੀ ਬੇਮਿਸਾਲ ਪ੍ਰਤੀਬੱਧਤਾ ਅਤੇ ਲਗਨ ਲਈ ਸ਼ਲਾਘਾ ਕੀਤੀ । ਕੈਬਨਿਟ ਮੰਤਰੀ ਨੇ ਕਿਹਾ ਕਿ ਰੋਹਿਤ ਜਿੰਦਲ ਦਾ ਕਾਰਜਕਾਰੀ ਇੰਜੀਨੀਅਰ ਤੋਂ ਪੀ. ਸੀ. ਐਸ. ਅਧਿਕਾਰੀ ਤੱਕ ਦਾ ਸਫ਼ਰ ਇਸ ਗੱਲ ਦੀ ਇੱਕ ਸ਼ਾਨਦਾਰ ਉਦਾਹਰਣ ਹੈ ਕਿ ਦ੍ਰਿੜਤਾ ਅਤੇ ਲਗਨ ਨਾਲ ਕੀ ਪ੍ਰਾਪਤ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਦੀ ਇਹ ਪ੍ਰਾਪਤੀ ਬਿਨਾਂ ਸ਼ੱਕ ਦੂਜਿਆਂ ਨੂੰ ਤਰੱਕੀ ਲਈ ਲਗਾਤਾਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰੇਗੀ । ਰੋਹਿਤ ਜਿੰਦਲ, ਜੋ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵਿੱਚ ਕਾਰਜਕਾਰੀ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੇ ਆਪਣੇ ਸਹਿਯੋਗੀਆਂ ਅਤੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਸਹਿਯੋਗ ਅਤੇ ਹੌਸਲੇ ਲਈ ਧੰਨਵਾਦ ਪ੍ਰਗਟ ਕੀਤਾ । ਉਨ੍ਹਾਂ ਕਿਹਾ ਕਿ ਪੀ. ਸੀ. ਐਸ. ਅਧਿਕਾਰੀ ਵਜੋਂ ਚੁਣੇ ਜਾਣ ‘ਤੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੇ ਸਾਥੀਆਂ ਦੇ ਅਟੁੱਟ ਸਹਿਯੋਗ ਅਤੇ ਉੱਚ ਅਧਿਕਾਰੀਆਂ ਦੇ ਮਾਰਗਦਰਸ਼ਨ ਤੋਂ ਬਿਨਾਂ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ ।

Advertisement
Advertisement
Advertisement
Advertisement
Scroll to Top